ਵੇਰਕਾ ਪਲਾਂਟ ਵਿਖੇ ਕਾਨੂੰਨੀ ਸੇਵਾਵਾਂ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ
ਵੇਰਕਾ ਪਲਾਂਟ ਵਿੱਖੇ ਕਾਨੂੰਨੀ ਸੇਵਾਵਾਂ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ
Publish Date: Mon, 15 Dec 2025 04:28 PM (IST)
Updated Date: Mon, 15 Dec 2025 04:30 PM (IST)

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਰਪ੍ਰਸਤੀ ਹੇਠ ਅਮਨਦੀਪ ਕੰਬੋਜ ਚੀਫ਼ ਜੁਡੀਸਅਲ ਮੈਜਿਸਟਰੇਟ ਕਮ ਸੈਕਟਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੀ ਦੇਖਰੇਖ ਹੇਠ ਅਥਾਰਟੀ ਵਲੋਂ ਜ਼ਿਲ੍ਹਾ ਸਾਂਝ ਕੇਂਦਰ ਪਟਿਆਲਾ ਦੇ ਸਹਿਯੋਗ ਅਤੇ ਜਨਰਲ ਮੈਨੇਜਰ ਅਨਿਮੇਸ਼ ਪ੍ਰਮਾਣਿਕ ਦੀ ਦੇਖ ਰੇਖ ਹੇਠ ਇਕ ਮੁਫ਼ਤ ਕਾਨੂੰਨੀ ਸੇਵਾਵਾਂ ਤੇ ਨਸ਼ਾ ਵਿਰੋਧੀ ਜਾਗਰੂਕਤਾ ਸੈਮੀਨਾਰ ਵੇਰਕਾ ਮਿਲਕ ਪਲਾਂਟ ਹਸਨਪੁਰ ਪਟਿਆਲਾ ਵਿਖੇ ਲਗਾਇਆ ਗਿਆ। ਸੈਮੀਨਾਰ ਵਿਚ ਪ੍ਰਸਿੱਧ ਮੋਟੀਵੇਸਨਲ ਸਪੀਕਰ ਤੇ ਉੱਘੇ ਸਮਾਜਸੇਵੀ ਭਗਵਾਨ ਦਾਸ ਗੁਪਤਾ ਪੈਰਾ ਲੀਗਲ ਵਲੰਟੀਅਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਵਲੋਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਲੋਕ ਅਦਾਲਤਾਂ ਦੇ ਲਾਭ ਬਾਰੇ ਦੱਸਦਿਆਂ ਅਥਾਰਟੀ ਵੱਲੋਂ ਦਿੱਤੀਆਂ ਜਾਂਦੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਅਤੇ ਪੰਜਾਬ ਵਿਕਟਿਮ ਕੰਪਨਸੇਸ਼ਨ ਸਕੀਮ-2017, ਸਾਈਬਰ ਕ੍ਰਾਈਮ ਸੁਰੱਖਿਆ, ਸਥਾਈ ਲੋਕ ਅਦਾਲਤ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਨੇ ਅਥਾਰਟੀ ਦੇ ਟੋਲ ਫਰੀ ਨੰਬਰ 15100 ਬਾਰੇ ਦੱਸਿਆ ਅਤੇ ਲੋਕਾਂ ਨੂੰ ਕਾਨੂੰਨੀ ਸੇਵਾਵਾਂ ਦਾ ਵੱਧ ਤੋਂ ਵੱਧ ਲਾਹਾ ਲੈਣ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਮੁਹਿੰਮ ਨਾਲ ਜੁੜਨ ਦੀ ਅਪੀਲ ਕੀਤੀ। ਮਿਲਕ ਪਲਾਂਟ ਦੇ ਇੰਚਾਰਜ ਪ੍ਰਸ਼ਾਸਨ ਰੋਹਨ ਕਪੂਰ ਨੇ ਪੌਦਾਰੋਪਣ, ਸਾਈਬਰ ਕ੍ਰਾਈਮ ਸੁਰੱਖਿਆ ਅਤੇ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਨਾਲ ਜੁੜਣ ਲਈ ਪ੍ਰੇਰਿਤ ਕੀਤਾ। ਸੈਮੀਨਾਰ ਦਾ ਬਾਖੂਬੀ ਮੰਚ ਸੰਚਾਲਨ ਕਰਦੇ ਹੋਏ ਸਨਮੀਤ ਸਿੰਘ ਐਚ ਆਰ ਨੇ ਕਾਨੂੰਨੀ ਸੇਵਾਵਾਂ ਸਬੰਧੀ ਕਈ ਮਹੱਤਵਪੂਰਨ ਜਾਣਕਾਰੀਆਂ ਤੇ ਚਾਨਣਾ ਪਾਇਆ।