ਵਾਈਸ ਚੇਅਰਮੈਨ ਭਿੰਦਾ ਵੱਲੋਂ ਆਮ ਆਦਮੀ ਕਲੀਨਿਕ ਦਾ ਉਦਘਾਟਨ ਵਾਈਸ ਚੇਅਰਮੈਨ ਭੁਪਿੰਦਰ ਭਿੰਦਾ ਨੇ ਕੀਤਾ ਆਮ ਆਦਮੀ ਕਲੀਨਿਕ ਦਾ ਉਦਘਾਟਨ
Publish Date: Wed, 14 Oct 2026 04:52 PM (IST)
Updated Date: Wed, 14 Oct 2026 04:54 PM (IST)
ਫੋਟੋ 14ਪੀਟੀਐਲ: 14: ਐੱਚ. ਐੱਸ. ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਿੰਡ ਨਰੜੂ ਵਿਖੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕਰਨ ਸਬੰਧੀ ਇਕ ਸਾਦਾ ਸਮਾਰੋਹ ਕਰਵਾਇਆ ਗਿਆ। ਇਹ ਸਮਾਰੋਹ ਆਮ ਆਦਮੀ ਕਲੀਨਿਕ ਦੀ ਡਾਕਟਰ ਹਰਪਿੰਦਰ ਕੌਰ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਬਲਾਕ ਸੰਮਤੀ ਸ਼ੰਭੂ ਕਲਾਂ ਦੇ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਉਨ੍ਹਾਂ ਵੱਲੋਂ ਰਿਬਨ ਕੱਟ ਕੇ ਆਮ ਆਦਮੀ ਕਲੀਨਿਕ ਦਾ ਉਦਘਾਟਨ ਕੀਤਾ ਗਿਆ ਅਤੇ ਇਸ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਇਸ ਮੌਕੇ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਅਹਿਮ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਨਰੜੂ ਅਤੇ ਆਸ-ਪਾਸ ਦੇ ਲੋਕਾਂ ਨੂੰ ਇਸ ਕਲੀਨਿਕ ਦੇ ਸ਼ੁਰੂ ਹੋਣ ਨਾਲ ਸਿਹਤ ਸੇਵਾਵਾਂ ਦਾ ਵੱਡਾ ਲਾਭ ਮਿਲੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਤੇ ਸਮੇਂ ਸਿਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣਾ ਬਹੁਤ ਜ਼ਰੂਰੀ ਹੈ ਅਤੇ ਇਸ ਦਿਸ਼ਾ ਵਿੱਚ ਅਜਿਹੇ ਕਲੀਨਿਕ ਲੋਕਾਂ ਲਈ ਲਾਹੇਵੰਦ ਸਾਬਤ ਹੋ ਰਹੇ ਹਨ। ਅਖੀਰ ਆਮ ਆਦਮੀ ਕਲੀਨਿਕ ਦੇ ਸਟਾਫ ਅਤੇ ਪਿੰਡ ਵੀ ਪੰਚਾਇਤ ਦੇ ਵੱਲੋਂ ਵਾਈਸ ਚੇਅਰਮੈਨ ਭੁਪਿੰਦਰ ਸਿੰਘ ਭਿੰਦਾ ਨੂੰ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਕਲੀਨਿਕ ਦੇ ਸਟਾਫ਼ ਡਾ. ਹਰਪਿੰਦਰ ਕੌਰ, ਅਮਨਦੀਪ ਸਿੰਘ ਮਲਟੀਪਰਪਜ਼ ਹੈਲਥ ਵਰਕਰ ਮੇਲ, ਸੁਨੀਤਾ ਰਾਣੀ ਏ ਐਨਐਮ, ਗੁਰਮੁਖ ਸਿੰਘ ਫਾਰਮੇਸੀ ਅਫਸਰ, ਸੁਖਪ੍ਰੀਤ ਕੌਰ ਸੀ.ਏ, ਤਾਰਾ ਸਿੰਘ ਸਰਪੰਚ ਨਰੜੂ, ਗੁਰਜੀਤ ਸਿੰਘ ਢੀਡਸਾ ਯੂਥ ਆਗੂ, ਜਸਪਾਲ ਸਿੰਘ, ਜਸਬੀਰ ਸਿੰਘ ਦੋਵੇਂ ਪੰਚਾਇਤ ਮੈਂਬਰ, ਸੁਖਵਿੰਦਰ ਕੌਰ ਸੇਵਾਦਾਰ ਸਮੇਤ ਪਿੰਡ ਨਰੜੂ ਦੇ ਵਸਨੀਕ ਹਾਜ਼ਰ ਸਨ।