ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ
Publish Date: Wed, 21 Oct 2026 04:16 PM (IST)
Updated Date: Thu, 22 Oct 2026 04:01 AM (IST)
ਡੀਏਵੀ ਸਕੂਲ ਵਿਖੇ ਇਮਾਨਦਾਰੀ ਦੀ ਚਕਾਈ ਸਹੁੰ ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਲਹਿਰਾਗਾਗਾ : ਸਟੇਟ ਬੈਂਕ ਆਫ਼ ਇੰਡੀਆ ਵੱਲੋਂ ਡਾ. ਦੇਵ ਰਾਜ ਡੀਏਵੀ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਵਿਜੀਲੈਂਸ ਜਾਗਰੂਕਤਾ ਹਫ਼ਤੇ ਤਹਿਤ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਜਿਸ ਵਿੱਚ ਸਕੂਲ ਦੇ ਪ੍ਰਧਾਨ ਲੱਕੀ ਖੋਖਰ, ਐਮਡੀ ਪ੍ਰਵੀਨ ਖੋਖਰ, ਕਾਨੂੰਨੀ ਸਲਾਹਕਾਰ ਐਡਵੋਕੇਟ ਅਨਿਰੁੱਧ ਕੋਸ਼ਲ, ਪ੍ਰਿੰਸੀਪਲ ਕੇਤਨ ਕਪੂਰ ਤੋਂ ਇਲਾਵਾ ਸਟੇਟ ਬੈਂਟ ਆਫ਼ ਇੰਡੀਆ ਦੇ ਧਰਮਿੰਦਰ ਕੁਮਾਰ ਚੀਫ਼ ਮੈਨੇਜ਼ਰ (ਹੈੱਡ ਆਫਿਸ ਚੰਡੀਗੜ੍ਹ), ਨਿਸਾਰ ਕੁਮਾਰ ਬ੍ਰਾਂਚ ਮੈਨੇਜ਼ਰ ਲਹਿਰਾਗਾਗਾ ਨੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੰਦਿਆਂ ਇਸ ਪ੍ਰਤੀ ਜਾਗਰੂਕ ਰਹਿਣ ਦਾ ਸੁਨੇਹਾ ਦਿੱਤਾ । ਉਨਾਂ ਵਿਦਿਆਰਥੀਆਂ ਨੂੰ ਇਮਾਨਦਾਰੀ ਦੇ ਰਾਹ ’ਤੇ ਚੱਲਣ ਅਤੇ ਸਮਾਜ ਵਿੱਚ ਪਾਰਦਰਸ਼ਤਾ ਤੇ ਨੈਤਿਕ ਕਦਰਾਂ-ਕੀਮਤਾਂ ਨੂੰ ਉਤਸ਼ਾਹਿਤ ਕਰਨ ਲਈ ਵੀ ਪ੍ਰੇਰਿਤ ਕੀਤਾ। ਬੈਂਕ ਅਧਿਕਾਰੀਆਂ ਨੇ ਸਕੂਲ ਦੀ ਭਰਵੀਂ ਪ੍ਰਸ਼ੰਸ਼ਾ ਕਰਦਿਆਂ ਕਿਹਾ ਕਿ ਸਕੂਲ ਦੀ ਪੜ੍ਹਾਈ, ਖੇਡਾਂ, ਵਿਗਿਆਨਕ ਅਤੇ ਸੱਭਿਆਚਾਰਕ ਖੇਤਰ ਦੀ ਪ੍ਰਾਪਤੀ ਦੇਖ ਕੇ ਸਾਨੂੰ ਬਹੁਤ ਖੁਸ਼ੀ ਹੁੰਦੀ ਹੈ । ਇੰਨਾਂ ਪ੍ਰਾਪਤੀਆਂ ਨੂੰ ਦੇਖਦੇ ਹੋਏ ਹੀ ਬੈਂਕ ਵੱਲੋਂ ਇਹ ਪ੍ਰੋਗਰਾਮ ਇਸ ਸਕੂਲ ਵਿੱਚ ਆਯੋਜਿਤ ਕੀਤਾ ਗਿਆ ਹੈ। ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੂੰ ਇਮਾਨਦਾਰੀ ਦੀ ਸਹੁੰ ਵੀ ਚੁਕਾਈ। ਬੈਂਕ ਵੱਲੋਂ ਵਿਦਿਆਰਥੀਆਂ ਦੇ ਪੇਟਿੰਗ ਮੁਕਾਬਲੇ ਵੀ ਕਰਵਾਏ ਗਏ।