ਵਿਜੈ ਇੰਦਰ ਸਿੰਗਲਾ ਨੇ ਕਾਂਗਰਸੀ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ
ਵਿਜੈ ਇੰਦਰ ਸਿੰਗਲਾ ਨੇ ਕਾਂਗਰਸੀ ਉਮੀਦਵਾਰਾਂ ਨੂੰ ਕੀਤਾ ਸਨਮਾਨਿਤ
Publish Date: Fri, 09 Jan 2026 06:41 PM (IST)
Updated Date: Sat, 10 Jan 2026 04:06 AM (IST)
ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਗੁਰਦੁਆਰਾ ਸਾਹਿਬ ਸ਼੍ਰੀ ਪਾਤਸ਼ਾਹੀ ਨੌਵੀਂ ਪਿੰਡ ਫੱਗੂਵਾਲਾ ਵਿਖੇ ਕਾਂਗਰਸ ਪਾਰਟੀ ਵੱਲੋਂ ਜਿਲ੍ਹਾ ਪ੍ਰੀਸ਼ਦ ਚੋਣ ਵਿੱਚ ਜੇਤੂ ਰਹੇ ਉਮੀਦਵਾਰ ਹਰੀ ਸਿੰਘ ਫੱਗੂਵਾਲਾ ਵੱਲੋਂ ਸ਼ੁਕਰਾਨੇ ਵਜੋਂ ਰਖਵਾਏ ਗਏ ਸ੍ਰੀ ਆਖੰਡ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਆਪਣੇ ਸੰਬੋਧਨ ਦੌਰਾਨ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਮਜ਼ਦੂਰਾਂ ਨੂੰ ਰੁਜ਼ਗਾਰ ਦੀ ਗਾਰੰਟੀ ਦੇਣ ਵਾਲੀ ਮਨਰੇਗਾ ਸਕੀਮ ਨੂੰ ਖਤਮ ਕਰਕੇ ਲਾਗੂ ਕੀਤੀ ‘‘ਜੀ ਰਾਮ ਜੀ’’ ਸਕੀਮ ਨੂੰ ਮਜ਼ਦੂਰ ਵਿਰੋਧੀ ਕਰਾਰ ਦਿੱਤਾ। ਉਨ੍ਹਾਂ ਇਸ ਧੱਕੇਸ਼ਾਹੀ ਖ਼ਿਲਾਫ਼ ਕਾਂਗਰਸ ਪਾਰਟੀ ਵੱਲੋਂ ਦੇਸ਼ ਭਰ ਵਿੱਚ ਅਵਾਜ਼ ਉਠਾਈ ਜਾ ਰਹੀ ਹੈ।ਇਸ ਮੌਕੇ ਜੇਤੂ ਉਮੀਦਵਾਰਾਂ ਹਰੀ ਸਿੰਘ ਫੱਗੂਵਾਲਾ, ਸੰਦੀਪ ਕੌਰ ਭੜੋ, ਗੁਰਪ੍ਰੀਤ ਕੌਰ, ਹਰਪ੍ਰੀਤ ਕੌਰ, ਰਜਿੰਦਰ ਕੌਰ, ਸੀਮਾ ਕੌਰ, ਸੁਖਵੀਰ ਸਿੰਘ, ਨਰਦੀਪ ਕੌਰ ਦਾ ਸਨਮਾਨ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਜਗਦੇਵ ਸਿੰਘ ਗਾਗਾ, ਇਸਤਰੀ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਰਣਜੀਤ ਕੌਰ ਬਦੇਸ਼ਾ, ਰਣਜੀਤ ਸਿੰਘ ਤੂਰ, ਬਲਾਕ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਸਾਹਬ ਸਿੰਘ ਭੜੋ, ਗੁਰਪ੍ਰੀਤ ਸਿੰਘ ਬਹਿਲਾ ਸਰਪੰਚ, ਪਰਵਿੰਦਰ ਸਿੰਘ ਗਰੇਵਾਲ, ਸਰਪੰਚ ਭੋਲਾ ਬਲਿਆਲ, ਗੋਗੀ ਨਰਾਇਣਗੜ੍ਹ ਹਾਜ਼ਰ ਸਨ।