ਹਰਪਾਲ ਨੂੰ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਨੇ ਕੀਤਾ ਸਨਮਾਨਿਤ
ਹਰਪਾਲ ਨੂੰ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਵੱਲੋਂ ਕੀਤਾ ਗਿਆ ਸਨਮਾਨਿਤ
Publish Date: Tue, 03 Feb 2026 06:07 PM (IST)
Updated Date: Tue, 03 Feb 2026 06:11 PM (IST)
ਫੋਟੋ 3ਪੀਟੀਐਲ: 28 ਪੱਤਰ ਪ੍ਰੇਕਰ, ਪੰਜਾਬੀ ਜਾਗਰਣ ਪਟਿਆਲਾ : ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਸਮਾਜਸੇਵੀ ਹਰਪਾਲ ਜੁਨੇਜਾ ਨੂੰ ਪੀ.ਆਰ.ਟੀ.ਸੀ. ਦੇ ਚੇਅਰਮੈਨ ਨਿਯੁਕਤ ਹੋਣ ਉਪਰੰਤ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ ਦੀ ਪੰਜਾਬ ਇਕਾਈ ਵੱਲੋਂ ਸਨਮਾਨਿਤ ਕੀਤਾ ਗਿਆ। ਪ੍ਰੀਸ਼ਦ ਦੇ ਪੰਜਾਬ ਪ੍ਰਧਾਨ ਵਿਜੈ ਕਪੂਰ ਦੀ ਅਗਵਾਈ ਹੇਠ ਪਰਿਸ਼ਦ ਦੀ ਟੀਮ ਨੇ ਜੁਨੇਜਾ ਦੇ ਦਫ਼ਤਰ ਵਿੱਚ ਪਹੁੰਚ ਕੇ ਉਨ੍ਹਾਂ ਨੂੰ ਸਿਰੋਪਾ ਪਾ ਕੇ ਸਨਮਾਨ ਕੀਤਾ। ਇਸ ਮੌਕੇ ਪ੍ਰੀਸ਼ਦ ਦੇ ਸੀਨੀਅਰ ਨੇਤਾ ਦਰਵੇਸ਼ ਗੋਇਲ, ਅੰਮ੍ਰਿਤਸਰ ਦੇ ਪ੍ਰਧਾਨ ਸੁਸ਼ੀਲ ਕੁਮਾਰ ਅਤੇ ਸਰਪੰਚ ਰਵਿੰਦਰ ਰਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਸਨਮਾਨ ਸਮਾਰੋਹ ਦੌਰਾਨ ਵਿਜੈ ਕਪੂਰ ਨੇ ਕਿਹਾ ਕਿ ਜੁਨੇਜਾ ਪਰਿਵਾਰ ਦਾ ਸਮਾਜ ਸੇਵਾ ਵਿੱਚ ਲੰਮੇ ਸਮੇਂ ਤੋਂ ਮਹੱਤਵਪੂਰਨ ਯੋਗਦਾਨ ਰਿਹਾ ਹੈ। ਉਨ੍ਹਾਂ ਨੇ ਆਸ ਜਤਾਈ ਕਿ ਹਰਪਾਲ ਜੁਨੇਜਾ ਦੀ ਅਗਵਾਈ ਹੇਠ ਪੀ.ਆਰ.ਟੀ.ਸੀ. ਹੋਰ ਵੀ ਮਜ਼ਬੂਤ ਹੋਵੇਗੀ ਅਤੇ ਆਵਾਜਾਈ ਪ੍ਰਣਾਲੀ ਦੇ ਨਾਲ-ਨਾਲ ਸੂਬੇ ਦੀ ਆਰਥਿਕ ਗਤੀ ਨੂੰ ਵੀ ਨਵੀਂ ਤਾਕਤ ਮਿਲੇਗੀ। ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਨੇ ਅੰਤਰਰਾਸ਼ਟਰੀ ਹਿੰਦੂ ਪਰਿਸ਼ਦ ਦੇ ਪੰਜਾਬ ਪ੍ਰਧਾਨ ਵਿਜੈ ਕਪੂਰ ਅਤੇ ਪਰਿਸ਼ਦ ਦੀ ਪੂਰੀ ਟੀਮ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਉਹ ਜਨਹਿਤ ਅਤੇ ਬਿਹਤਰ ਆਵਾਜਾਈ ਸੇਵਾਵਾਂ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ।