ਵਿਜੈ ਇੰਦਰ ਸਿੰਗਲਾ ਦਾ ਵੱਡਾ ਬਿਆਨ: ਕਾਂਗਰਸ ਬਣਾਏਗੀ ਪੂਰਨ ਬਹੁਮਤ ਨਾਲ ਸਰਕਾਰ, 'ਆਪ' 10 ਸੀਟਾਂ ਤੱਕ ਸਿਮਟੇਗੀ; ਦਿੱਲੀ ਰੈਲੀ ’ਚ ਸ਼ਾਮਲ ਨਹੀਂ ਹੋਵੇਗੀ ਕਾਂਗਰਸ
ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀਆਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਾਲ 2014 ਦੌਰਾਨ ਜਦੋਂ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸੀ, ਉਦੋਂ ਵੀ ਨਸ਼ਾ ਖ਼ਤਮ ਕਰਨ ਲਈ ਕੁਝ ਨਹੀਂ ਕੀਤਾ ਗਿਆ ਅਤੇ ਹੁਣ ਫਿਰ ਝੂਠੇ ਤੇ ਫੋਕੇ ਦਾਅਵੇ ਕੀਤੇ ਜਾ ਰਹੇ ਹਨ।
Publish Date: Fri, 30 Oct 2026 12:04 PM (IST)
Updated Date: Fri, 30 Oct 2026 01:13 PM (IST)
ਨਵਦੀਪ ਢੀਂਗਰਾ, ਪੰਜਾਬੀ ਜਾਗਰਣ, ਪਟਿਆਲਾ। ਸਾਬਕਾ ਕੈਬਨਿਟ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਵਿਜੈ ਇੰਦਰ ਸਿੰਗਲਾ ਨੇ ਦਾਅਵਾ ਕੀਤਾ ਹੈ ਕਿ ਆਉਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ’ਚ ਕਾਂਗਰਸ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਦਰਜ ਕਰਕੇ ਸਰਕਾਰ ਬਣਾਏਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਮ ਆਦਮੀ ਪਾਰਟੀ (ਆਪ) ਦਾ ਆਧਾਰ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੈ ਅਤੇ ਉਹ 10 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ।
ਸਿੰਗਲਾ ਨੇ ਤਨਜ਼ ਕੱਸਦਿਆਂ ਕਿਹਾ ਕਿ ਚੋਣ ਜ਼ਾਬਤਾ ਲਾਗੂ ਹੁੰਦੇ ਹੀ ‘ਝਾੜੂ’ ਦੇ ਤੀਲੇ-ਤੀਲੇ ਖਿੱਲਰ ਜਾਣਗੇ। ਇਕ ਸਵਾਲ ਦੇ ਜਵਾਬ ’ਚ ਸਿੰਗਲਾ ਨੇ ਕਿਹਾ ਕਿ ਪੰਜਾਬ ’ਚ 4 ਨਵੰਬਰ ਨੂੰ ਕਾਂਗਰਸ ਦੀ ਵੱਡੀ ਰੈਲੀ ਹੋ ਰਹੀ ਹੈ ਇਸ ਲਈ ਪੰਜਾਬ ਕਾਂਗਰਸ ਦਿੱਲੀ ਰੈਲੀ ਵਿਚ ਸ਼ਾਮਿਲ ਨਹੀਂ ਹੋ ਸਕਦੀ ਹੈ।
ਪਟਿਆਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਨਸ਼ਿਆਂ ਦੇ ਮੁੱਦੇ ’ਤੇ ਵਿਰੋਧੀਆਂ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਸਾਲ 2014 ਦੌਰਾਨ ਜਦੋਂ ਅਕਾਲੀ-ਭਾਜਪਾ ਗਠਜੋੜ ਦੀ ਸਰਕਾਰ ਸੀ, ਉਦੋਂ ਵੀ ਨਸ਼ਾ ਖ਼ਤਮ ਕਰਨ ਲਈ ਕੁਝ ਨਹੀਂ ਕੀਤਾ ਗਿਆ ਅਤੇ ਹੁਣ ਫਿਰ ਝੂਠੇ ਤੇ ਫੋਕੇ ਦਾਅਵੇ ਕੀਤੇ ਜਾ ਰਹੇ ਹਨ।
ਕੇਂਦਰ ਦੀ ਭਾਜਪਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ ਕਿ ਸਰਹੱਦ ’ਤੇ ਬੀ.ਐੱਸ.ਐੱਫ. ਦਾ ਅਧਿਕਾਰ ਖੇਤਰ 50 ਕਿਲੋਮੀਟਰ ਤੱਕ ਵਧਾਉਣ ਦੇ ਬਾਵਜੂਦ ਨਸ਼ਾ ਤਸਕਰੀ ਰੁਕਣ ਦੀ ਬਜਾਏ ਹੋਰ ਵਧ ਗਈ ਹੈ।
ਸਿੰਗਲਾ ਨੇ ‘ਆਪ’ ਵੱਲੋਂ ਫੈਲਾਈਆਂ ਜਾ ਰਹੀਆਂ ਅਫ਼ਵਾਹਾਂ ਨੂੰ ਖਾਰਜ ਕਰਦਿਆਂ ਸਪੱਸ਼ਟ ਕੀਤਾ ਕਿ ਕਾਂਗਰਸ ਸਰਕਾਰ ਆਉਣ ’ਤੇ ਲੋਕ ਭਲਾਈ ਸਕੀਮਾਂ ਬੰਦ ਹੋਣ ਦਾ ਪ੍ਰਚਾਰ ਸਰਾਸਰ ਝੂਠਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੇ ਨਾਲ ਖੜ੍ਹੀ ਰਹੀ ਹੈ ਅਤੇ ਇਤਿਹਾਸ ਗਵਾਹ ਹੈ ਕਿ ਆਪਣੇ ਕਾਰਜਕਾਲ ਦੌਰਾਨ ਸਭ ਤੋਂ ਵੱਧ ਲੋਕ-ਪੱਖੀ ਤੇ ਭਲਾਈ ਸਕੀਮਾਂ ਕਾਂਗਰਸ ਨੇ ਹੀ ਸ਼ੁਰੂ ਕੀਤੀਆਂ ਸਨ, ਜਿਨ੍ਹਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ।
ਸਿੰਗਲਾ ਨੇ ਕਿਹਾ ਕਿ ਸਰਹੱਦੀ ਸੂਬਾ ਹੋਣ ਦੇ ਬਾਵਜੂਦ ਪੁਲਿਸ ਆਪਣਾ ਫਰਜ ਪੂਰਨ ਤੌਰ ਤੇ ਨਿਭਾਉਣ ਵਿਚ ਅਸਫਲ ਰਹੀ ਹੈ ਤੇ ਸੱਤਾਧਿਰ ਦੀ ਸਿਆਸੀ ਦਖਲ ਅੰਦਾਜੀ ਕਰਨ ਅਮਨ ਮੈਨੂੰ ਦੀ ਸਥਿਤੀ ਹੱਥੋਂ ਬਾਹਰ ਹੋ ਗਈ ਹੈ।