ਆਪ ਨੂੰ ਝਟਕਾ, ਕਈ ਸਮਰਥਕ ਭਾਜਪਾ ’ਚ ਸ਼ਾਮਲ
ਆਪ ਨੂੰ ਝਟਕਾ ਕਈ ਸਮਰਥਕ ਭਾਜਪਾ ਵਿੱਚ ਸ਼ਾਮਿਲ
Publish Date: Tue, 27 Jan 2026 05:44 PM (IST)
Updated Date: Tue, 27 Jan 2026 05:46 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਸ਼ੰਭੂ : ਭਾਰਤੀ ਜਨਤਾ ਪਾਰਟੀ ਦੀਆਂ ਲੋਕ-ਹਿਤੈਸ਼ੀ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਹਲਕਾ ਘਨੌਰ ਅਧੀਨ ਪੈਂਦੇ ਪਿੰਡ ਮਰਦਾਂਪੁਰ ਵਿਖੇ ਇਕ ਵਿਸ਼ਾਲ ਸਮਾਗਮ ਦੌਰਾਨ ਆਮ ਆਦਮੀ ਪਾਰਟੀ ਦੇ ਕਈ ਸਮਰਥਕਾਂ ਨੇ ‘ਆਪ’ ਪਾਰਟੀ ਨੂੰ ਅਲਵਿਦਾ ਕਹਿ ਕੇ ਭਾਜਪਾ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਪਾਰਟੀ ਵਿਚ ਸ਼ਾਮਲ ਹੋਣ ਵਾਲੇ ਵਰਕਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਵਾਗਤ ਕਰਦਿਆਂ ਭਾਜਪਾ ਦੇ ਘਨੌਰ ਹਲਕਾ ਇੰਚਾਰਜ ਵਿਕਾਸ ਸ਼ਰਮਾ ਨੇ ਸਾਰਿਆਂ ਨੂੰ ਪਾਰਟੀ ਦੇ ਚਿੰਨ੍ਹ ਵਾਲੇ ਮਫਲਰ ਪਹਿਨਾਏ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ’ਚ ਸ਼ਾਮਲ ਹੋਣ ਵਾਲੇ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ। ਵਿਕਾਸ ਸ਼ਰਮਾ ਨੇ ਕਿਹਾ ਕਿ ਅੱਜ ਸਿਰਫ ਦੇਸ਼ ਹੀ ਨਹੀਂ, ਸਗੋਂ ਪੰਜਾਬ ਦੇ ਲੋਕ ਵੀ ਇਹ ਮਹਿਸੂਸ ਕਰ ਰਹੇ ਹਨ ਕਿ ਕੇਵਲ ਭਾਜਪਾ ਹੀ ਦੇਸ਼ ਅਤੇ ਸੂਬੇ ਦਾ ਸਰਬਪੱਖੀ ਵਿਕਾਸ ਕਰ ਸਕਦੀ ਹੈ। ਕਿਸਾਨਾਂ ਦੇ ਹਿੱਤਾਂ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਹਰਿਆਣਾ ਵਿੱਚ ਭਾਜਪਾ ਸਰਕਾਰ ਕਿਸਾਨਾਂ ਦੀਆਂ 24 ਫਸਲਾਂ ’ਤੇ ਐਮਐਸਪੀ ਦੇ ਰਹੀ ਹੈ। ਇਸ ਮੌਕੇ ਦਰਸ਼ਨ ਸ਼ਰਮਾ ਮਰਦਾਂਪੁਰ ਜਸਪਾਲ ਸਿੰਘ, ਹਰਦੀਪ ਸਿੰਘ, ਬਲਜਿੰਦਰ ਸਿੰਘ, ਜਸਵੀਰ ਸਿੰਘ, ਲਖਬੀਰ ਸਿੰਘ, ਜਸਵਿੰਦਰ ਸਿੰਘ, ਬਲਦੇਵ ਸਿੰਘ, ਅਮਰਜੀਤ ਸਿੰਘ, ਹਰਮੇਸ਼ ਸਿੰਘ, ਤਰਸੇਮ ਸਿੰਘ, ਗੁਰਪ੍ਰੀਤ ਸਿੰਘ ਸਮੇਤ ਕਈ ਆਗੂਆਂ ਨੇ ਭਾਜਪਾ ਨੂੰ ਮਜ਼ਬੂਤ ਕਰਨ ਲਈ ਪੂਰੀ ਮਿਹਨਤ ਕਰਨ ਦਾ ਭਰੋਸਾ ਦਿੱਤਾ। ਇਸ ਸਮਾਗਮ ਦੌਰਾਨ ਸੀਨੀਅਰ ਭਾਜਪਾ ਆਗੂ ਪਾਖਰ ਸਿੰਘ ਕਾਮੀ ਕਲਾ, ਬਲਕਾਰ ਸਿੰਘ, ਹਰਦੀਪ ਸਿੰਘ, ਗੋਲਡੀ ਸ਼ਰਮਾ, ਰਜਨੀਸ਼ ਕੁਮਾਰ, ਮਨਿੰਦਰ ਸ਼ਰਮਾ, ਕਾਕਾ ਸੰਧਾਰਸੀ ਅਤੇ ਪ੍ਰਦੀਪ ਰਤਨ ਸਮੇਤ ਹੋਰ ਆਗੂ ਵੀ ਹਾਜ਼ਰ ਸਨ।