ਵਿਕਾਸ ਸ਼ਰਮਾ ਦੀ ਅਗਵਾਈ ਹੇਠ ਲੋਕ ਭਾਜਪਾ ’ਚ ਹੋਏ ਸ਼ਾਮਿਲ
ਵਿਕਾਸ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਲੋਕ ਭਾਜਪਾ ਵਿੱਚ ਹੋਏ ਸ਼ਾਮਿਲ
Publish Date: Tue, 07 Apr 2026 06:39 PM (IST)
Updated Date: Tue, 07 Apr 2026 06:41 PM (IST)

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਵਿਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡੀ ਮਜ਼ਬੂਤੀ ਮਿਲੀ ਜਦੋਂ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੇ ਆਪ ਪਾਰਟੀ ਛੱਡ ਕੇ ਭਾਜਪਾ ਦੀਆਂ ਨੀਤੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਿਲ ਹੋਣ ਦਾ ਫੈਸਲਾ ਕੀਤਾ। ਇਹ ਸ਼ਾਮਲ ਹੋਣ ਦੀ ਪ੍ਰਕਿਰਿਆ ਹਲਕਾ ਘਨੌਰ ਦੇ ਪਿੰਡ ਢੀਂਡਸਾ ਵਿਖੇ ਹੋਈ। ਇਸ ਮੌਕੇ ਵਿਕਾਸ ਸ਼ਰਮਾ ਨੇ ਨਵੇਂ ਸ਼ਾਮਲ ਹੋਏ ਸਾਥੀਆਂ ਦਾ ਪਾਰਟੀ ਵਿਚ ਤਹਿ ਦਿਲੋਂ ਸਵਾਗਤ ਕਰਦੇ ਹੋਏ ਕਿਹਾ ਕਿ ਭਾਰਤੀ ਜਨਤਾ ਪਾਰਟੀ ਇੱਕ ਅਜਿਹੀ ਪਾਰਟੀ ਹੈ ਜੋ “ਸਭ ਦਾ ਸਾਥ, ਸਭ ਦਾ ਵਿਕਾਸ” ਦੇ ਮੂਲ ਮੰਤਰ ’ਤੇ ਕੰਮ ਕਰ ਰਹੀ ਹੈ। ਉਨ੍ਹਾਂ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸੂਬੇ ਦੇ ਲੋਕ ਹੁਣ ਉਨ੍ਹਾਂ ਦੀਆਂ ਨੀਤੀਆਂ ਅਤੇ ਕਾਰਗੁਜ਼ਾਰੀ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਕੰਮ ਕਰਨਗੇ ਅਤੇ ਭਾਜਪਾ ਨੂੰ ਹੋਰ ਮਜ਼ਬੂਤ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣਗੇ। ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਜੋਰਾ ਸਿੰਘ, ਜੋਗਿੰਦਰ ਸਿੰਘ, ਜਸ਼ਨਪ੍ਰੀਤ ਸਿੰਘ, ਗੱਗੀ ਢੀਂਡਸਾ, ਵਿਕਰਮ ਸਿੰਘ, ਰੋਹਿਤ, ਟਰਰੀ ਢੀਂਡਸਾ, ਬੰਟੀ, ਸੁਖਵਿੰਦਰ ਸਿੰਘ, ਸੁਖਦੇਵ ਸਿੰਘ, ਗੁਰਵਿੰਦਰ ਸਿੰਘ, ਜਸਵਿੰਦਰ ਸਿੰਘ, ਜਸਪ੍ਰੀਤ ਸਿੰਘ, ਹਰਮਨ ਸਿੰਘ, ਅੰਗਰੇਜ਼ ਸਿੰਘ, ਦਵਿੰਦਰ ਸਿੰਘ ਅਤੇ ਗੁਰਮੀਤ ਸਿੰਘ ਸ਼ਾਮਲ ਹਨ। ਵਿਕਾਸ ਸ਼ਰਮਾ ਵੱਲੋਂ ਸਾਰੇ ਨਵੇਂ ਸਾਥੀਆਂ ਨੂੰ ਪਾਰਟੀ ਦਾ ਪਟਕਾ ਪਹਿਨਾ ਕੇ ਸਵਾਗਤ ਕੀਤਾ ਗਿਆ।ਇਸ ਮੌਕੇ ਗੰਡਾ ਖੇੜੀ ਸਰਕਲ ਦੇ ਪ੍ਰਧਾਨ ਸਤਨਾਮ ਸਿੰਘ, ਮੰਡਲ ਮਹਾਂਮੰਤਰੀ ਗਾਮਦੂਰ ਸਿੰਘ, ਜ਼ਿਲ੍ਹਾ ਉਪ ਪ੍ਰਧਾਨ ਹਰਜਿੰਦਰ ਸਿੰਘ, ਗੋਲਡੀ ਸ਼ਰਮਾ ਜ਼ਿਲ੍ਹਾ ਉਪ ਪ੍ਰਧਾਨ, ਗੌਰਵ ਗੌਤਮ ਜ਼ਿਲ੍ਹਾ ਮਹਾਂਮੰਤਰੀ, ਕਮਲਜੀਤ ਸਿੰਘ, ਰਜਨੀਸ਼ ਕੁਮਾਰ, ਵਿਕਾਸ ਕਪਿਲ ਸਮੇਤ ਹੋਰ ਪਾਰਟੀ ਵਰਕਰ ਵੀ ਹਾਜ਼ਰ ਸਨ।