ਵਿਕਾਸ ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਭਾਜਪਾ ’ਚ ਸ਼ਾਮਲ ਵਿਕਾਸ ਸ਼ਰਮਾ ਦੀ ਅਗਵਾਈ ਹੇਠ ਸੈਂਕੜੇ ਪਰਿਵਾਰ ਭਾਜਪਾ ਵਿੱਚ ਸ਼ਾਮਲ
Publish Date: Thu, 02 Jul 2026 06:08 PM (IST)
Updated Date: Fri, 03 Jul 2026 04:09 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਘਨੌਰ : ਹਲਕਾ ਘਨੌਰ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਉਸ ਸਮੇਂ ਵੱਡਾ ਸਿਆਸੀ ਬਲ ਮਿਲਿਆ, ਜਦੋਂ ਪਿੰਡ ਰਾਮਪੁਰ ਵਿਖੇ ਕਰਵਾਏ ਇੱਕ ਵਿਸ਼ੇਸ਼ ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਸੈਂਕੜੇ ਆਗੂਆਂ ਅਤੇ ਸਮਰਥਕਾਂ ਨੇ ਹਲਕਾ ਇੰਚਾਰਜ ਵਿਕਾਸ ਸ਼ਰਮਾ ਦੀ ਅਗਵਾਈ ਵਿੱਚ ਭਾਜਪਾ ਦਾ ਪੱਲਾ ਫੜ ਲਿਆ। ਇਸ ਮੌਕੇ ਵਿਕਾਸ ਸ਼ਰਮਾ ਨੇ ਸਾਰੇ ਨਵੇਂ ਮੈਂਬਰਾਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ਵਿੱਚ ਨਿੱਘਾ ਸਵਾਗਤ ਕੀਤਾ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਕਾਸ ਸ਼ਰਮਾ ਨੇ ਕਿਹਾ ਕਿ ਪੰਜਾਬ ਵਿੱਚ ਲੋਕ ਮੌਜੂਦਾ ਸਰਕਾਰ ਦੀਆਂ ਲੋਕ-ਵਿਰੋਧੀ ਨੀਤੀਆਂ ਅਤੇ ਹੋਰ ਸਿਆਸੀ ਪਾਰਟੀਆਂ ਦੀ ਆਪਸੀ ਖਿੱਚਤਾਣ ਤੋਂ ਨਿਰਾਸ਼ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਲੋਕ-ਭਲਾਈ ਯੋਜਨਾਵਾਂ ਤੇ ਵਿਕਾਸਮੁਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਲੋਕ ਭਾਜਪਾ ਨਾਲ ਵੱਡੀ ਗਿਣਤੀ ਵਿੱਚ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਹਰ ਵਰਕਰ ਨੂੰ ਪੂਰਾ ਮਾਣ-ਸਤਿਕਾਰ ਦਿੱਤਾ ਜਾਵੇਗਾ ਅਤੇ ਹਲਕਾ ਘਨੌਰ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਜਾਵੇਗਾ। ਭਾਜਪਾ ਵਿੱਚ ਸ਼ਾਮਲ ਹੋਏ ਆਗੂਆਂ ਅਤੇ ਸਮਰਥਕਾਂ ਨੇ ਕਿਹਾ ਕਿ ਉਹ ਵਿਕਾਸ ਸ਼ਰਮਾ ਦੀ ਕਾਰਜਸ਼ੈਲੀ ਅਤੇ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਉਹ ਪਿੰਡ-ਪਿੰਡ ਜਾ ਕੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਤੇ ਭਾਜਪਾ ਨੂੰ ਹੋਰ ਮਜ਼ਬੂਤ ਕਰਨ ਲਈ ਸਰਗਰਮ ਭੂਮਿਕਾ ਨਿਭਾਉਣਗੇ।ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਉਦਮ ਸਿੰਘ, ਸੰਦੀਪ ਸਿੰਘ, ਸੰਨੀ, ਹਰਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਗੁਰਸਬਕ ਸਿੰਘ, ਸਿਮਰਨ, ਮਨਪ੍ਰੀਤ, ਜਸਪ੍ਰੀਤ, ਮਨੀਸ਼, ਡਾ. ਪਰਮਜੀਤ, ਰਿੰਕੂ ਸਿੰਘ, ਜਗਦੇਵ ਸਿੰਘ, ਹੈਪੀ, ਗੌਰਵ, ਦੀਪੂ, ਨਿਰਮਲ ਸਿੰਘ ਅਤੇ ਹਰਮੇਸ਼ ਸਿੰਘ ਸਮੇਤ ਸੈਂਕੜੇ ਪਰਿਵਾਰ ਸ਼ਾਮਲ ਸਨ।ਇਸ ਦੌਰਾਨ ਵਿਕਾਸ ਸ਼ਰਮਾ ਨੇ ਮਾਨ ਸਰਕਾਰ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸਰਕਾਰ ਨੇ ਮਹਿਲਾਵਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ। ਉਨ੍ਹਾਂ ਦੋਸ਼ ਲਾਇਆ ਕਿ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਤੋਂ ਮੁਕਰ ਕੇ ਸਰਕਾਰ ਨੇ ਮਹਿਲਾਵਾਂ ਨੂੰ ਨਿਰਾਸ਼ ਕੀਤਾ ਹੈ, ਜਿਸ ਦਾ ਜਵਾਬ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਦੇਣਗੇ। ਸਮਾਗਮ ਵਿੱਚ ਜ਼ਿਲ੍ਹਾ ਸਕੱਤਰ ਨਰਿੰਦਰ ਸੂਦ, ਮੰਡਲ ਪ੍ਰਧਾਨ ਘਨੌਰ ਕਮਲਜੀਤ ਸਿੰਘ, ਪ੍ਰਦੀਪ ਕੁਮਾਰ, ਬਲਕਾਰ ਸਿੰਘ ਲੋਹਸਿੰਬਲੀ (ਪ੍ਰਧਾਨ ਐਸ.ਸੀ. ਮੋਰਚਾ ਬਲਾਕ ਘਨੌਰ), ਧਰਮਰਾਜ ਸਿੰਘ, ਪ੍ਰਬੀਨ ਸਿੰਘ, ਕੁਲਬੀਰ ਸਿੰਘ, ਅਮਰਜੀਤ ਸਿੰਘ, ਗੌਤਮ ਸੂਦ ਸਮੇਤ ਇਲਾਕੇ ਦੇ ਕਈ ਪਤਵੰਤੇ ਸੱਜਣ, ਭਾਜਪਾ ਆਗੂ ਅਤੇ ਵੱਡੀ ਗਿਣਤੀ ਵਿੱਚ ਗ੍ਰਾਮ ਨਿਵਾਸੀ ਹਾਜ਼ਰ ਸਨ।