ਪਿੰਡ ਆਕੜ ਵਿਖੇ ਕਾਰਡ ਬਣਾਉਣ ਲਈ ਕੈਂਪ ਲਗਾਇਆ
ਪਿੰਡ ਆਕੜ ਵਿਖੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਕਾਰਡ ਬਣਾਉਣ ਲਈ ਕੈਂਪ ਦਾ ਆਯੋਜਨ
Publish Date: Tue, 21 Apr 2026 03:40 PM (IST)
Updated Date: Tue, 21 Apr 2026 03:43 PM (IST)

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਸਰਕਾਰ ਪੰਜਾਬ ਵਾਸੀਆਂ ਦੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਬਣਾਏ ਜਾ ਰਹੇ 10 ਲੱਖ ਰੁਪਏ ਦੇ ਮੁਫਤ ਇਲਾਜ ਦੇ ਕਾਰਡ ਬਣਾਉਣ ਦੇ ਲਈ ਪਿੰਡ ਆਕੜ ਵਿਖੇ ਮਹਿਲਾ ਸਰਪੰਚ ਸੁਖਜੀਤ ਕੌਰ ਦੀ ਅਗਵਾਈ ਹੇਠ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਸਤਨਾਮ ਸਿੰਘ ਆਕੜ ਨੇ ਦੱਸਿਆ ਕਿ ਕਾਰਡ ਬਣਾਉਣ ਦੇ ਲਈ ਪਹੁੰਚੀ ਹੋਈ ਟੀਮ ਵੱਲੋਂ ਤਿੰਨ ਦਿਨਾਂ ਕੈਂਪ ਦੇ ਪਹਿਲੇ ਦਿਨ 150 ਲਾਭਪਾਤਰੀਆਂ ਅਤੇ ਦੂਜੇ ਦਿਨ 125 ਦੇ ਕਰੀਬ ਲਾਭਪਾਤਰੀਆਂ ਦੇ ਮੁੱਖ ਮੰਤਰੀ ਸਿਹਤ ਬੀਮਾ ਕਾਰਡ ਬਣਾਏ ਗਏ। ਸਤਨਾਮ ਸਿੰਘ ਆਕੜ ਨੇ ਦੱਸਿਆ ਹਲਕਾ ਘਨੌਰ ਦੇ ਵਿਧਾਇਕ ਗੁਰਲਾਲ ਸਿੰਘ ਘਨੋਰ ਦੇ ਯਤਨਾ ਸਦਕਾ ਪਿੰਡ ਵਾਸੀਆਂ ਦੀ ਸਹੂਲਤ ਲਈ ਪਿੰਡ ’ਚ ਹੀ ਕੈਂਪ ਲਗਾ ਕੇ ਕਾਰਡ ਬਣਾਏ ਜਾ ਰਹੇ ਹਨ ਜਿਸ ਦੇ ਬਦਲੇ ਪਿੰਡ ਵਾਸੀਆਂ ਵੱਲੋਂ ਹਲਕਾ ਵਿਧਾਇਕ ਬਹੁਤ ਧੰਨਵਾਦ ਕੀਤਾ। ਇਸ ਮੌਕੇ ਸਰਪੰਚ ਸੁਖਜੀਤ ਕੌਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਸਾਰੇ ਵਾਅਦੇ ਅਤੇ ਗਰੰਟੀਆਂ ਪੂਰੀਆਂ ਕਰ ਦਿਖਾਈਆਂ ਹਨ। ਜਿਸ ਦੀ ਇਲਾਕੇ ਦੇ ਲੋਕਾਂ ਨੇ ਵੀ ਆਮ ਆਦਮੀ ਪਾਰਟੀ ਦੇ ਕੰਮਾਂ ਦੀ ਸਹਾਰਨਾ ਕੀਤੀ। ਇਸ ਮੌਕੇ ਸਤਨਾਮ ਸਿੰਘ ਪਿੰਡ ਆਕੜ, ਸਰਪੰਚ ਸੁਖਜੀਤ ਕੌਰ, ਗਗਨਦੀਪ ਪੰਚਾਇਤ ਮੈਂਬਰ ,ਅਮਨਦੀਪ, ਜਸਵੀਰ ਕੌਰ, ਬਲਵਿੰਦਰ ਸਿੰਘ, ਮਮਤਾ ਰਾਣੀ ,ਹਰਮੀਤ ਕੌਰ, ਭਿੰਦਰ ਸਿੰਘ, ਦਵਿੰਦਰ ਸਿੰਘ, ਰਾਜਵਿੰਦਰ ਕੌਰ ,ਪ੍ਰਭਲੀਨ ਕੌਰ ਤੇ ਸਮੂਹ ਪਿੰਡ ਵਾਸੀ ਮੌਜੂਦ ਸਨ।