- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਪਿੰਡ ਜੱਗਾ ਮੁਹਿੰਮ ਜੰਡੋਲੀ ਪਿੰਡ ਪਹੁੰਚੀ, ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਭਾਰਤੀ ਜਨਤਾ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਤੇ ਕੇਂਦਰ ਸਰਕਾਰ ਵੱਲੋਂ ਦੇਸ਼ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਹਲਕਾ ਰਾਜਪੁਰਾ ਦੇ ਹਰ ਘਰ ਤੱਕ ਪਹੁੰਚਾਉਣ ਦੇ ਮਕਸਦ ਨਾਲ ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਵੱਲੋਂ ਸ਼ੁਰੂ ਕੀਤੀ ਜਨ ਸੰਪਰਕ ਮੁਹਿੰਮ ‘ਪਿੰਡ ਪਿੰਡ ਜੱਗਾ’ ਤਹਿਤ ਪਿੰਡ ਜੰਡੋਲੀ ਵਿਖੇ ਪਹੁੰਚ ਕੀਤੀ ਗਈ। ਇਸ ਦੌਰਾਨ ਜਗਦੀਸ਼ ਕੁਮਾਰ ਜੱਗਾ ਨੇ ਪਿੰਡ ਵਾਸੀਆਂ ਨਾਲ ਸਿੱਖਿਆ, ਸਿਹਤ ਸਹੂਲਤਾਂ, ਸੁਰੱਖਿਆ ਤੇ ਸੜਕਾਂ ਦੀਆਂ ਸਮੱਸਿਆਵਾਂ ਸਮੇਤ ਵੱਖ-ਵੱਖ ਲੋਕ ਮਸਲਿਆਂ ’ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ‘ਪਿੰਡ ਪਿੰਡ ਜੱਗਾ’ ਮੁਹਿੰਮ ਦਾ ਮੁੱਖ ਉਦੇਸ਼ ਲੋਕਾਂ ਨਾਲ ਸਿੱਧਾ ਸੰਪਰਕ ਕਾਇਮ ਕਰਨਾ, ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਣਾ ਅਤੇ ਭਾਜਪਾ ਦੀਆਂ ਨੀਤੀਆਂ ਤੇ ਵਿਕਾਸ ਕਾਰਜਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਕਿਹਾ ਕਿ ਇਹ ਮੁਹਿੰਮ ਹਲਕਾ ਰਾਜਪੁਰਾ ਦੇ ਹਰ ਪਿੰਡ ਅਤੇ ਹਰ ਘਰ ਤੱਕ ਪਹੁੰਚਾਈ ਜਾਵੇਗੀ। ਇਸ ਮੌਕੇ ਕੌਂਸਲਰ ਰੁਪਿੰਦਰ ਸਿੰਘ ਸੰਧੂ, ਐਡਵੋਕੇਟ ਪਰਮਵੀਰ ਚੌਧਰੀ, ਸੋਨੂ ਡਾਲੀਮਾ ਵਿਹਾਰ, ਕੌਂਸਲਰ ਹਿਮਾਂਸ਼ੂ ਸਪਰਾ ਸਮੇਤ ਹੋਰ ਹਾਜ਼ਰ ਸਨ।