- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਿੰਡ ਵਾਸੀਆਂ ਨੇ ਦਿਤਾ ਰਾਕੇਸ਼ ਬੱਗਾ ਨੂੰ ਸਮਰਥਨ

ਹਰਜੀਤ ਸਿੰਘ ਨਿੱਝਰ, ਪੰਜਾਬੀ ਜਾਗਰਣ, ਬਹਾਦਰਗੜ੍ਹ : ਹਲਕਾ ਸਨੌਰ ’ਚ ਆਜ਼ਾਦ ਉਮੀਦਵਾਰ ਵਜੋਂ ਸਰਗਰਮੀ ਕਰ ਰਹੇ ਰਾਕੇਸ਼ ਬੱਗਾ ਨੂੰ ਬਹਾਦਰਗੜ੍ਹ ਨੇੜਲੇ ਪਿੰਡ ਧਰੇੜੀ ਜੱਟਾਂ ਵਿਖੇ ਪਿੰਡ ਵਾਸੀਆਂ ਵੱਲੋਂ ਸਮਰਥਨ ਦਿੱਤਾ ਗਿਆ ਹੈ। ਇਸ ਸਬੰਧੀ ਪਿੰਡ ਧਰੇੜੀ ਜੱਟਾਂ ਵਿਖੇ ਰਾਕੇਸ਼ ਬੱਗਾ ਵੱਲੋਂ ਪਿੰਡ ਵਾਸੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਦੌਰਾਨ ਇਲਾਕੇ ਦੀ ਸਿਆਸਤ ਨੂੰ ਲੈ ਕੇ ਵਿਸ਼ੇਸ਼ ਵਿਚਾਰ ਵਟਾਂਦਰਾ ਕੀਤਾ ਗਿਆ। ਇਸ ਮੌਕੇ ਵੱਖ ਵੱਖ ਸਿਆਸੀ ਪਾਰਟੀਆਂ ਨਾਲ ਸਬੰਧਤ ਆਗੂਆਂ ਤੇ ਵਰਕਰਾਂ ਨੇ ਆਪਣੀਆਂ ਪੁਰਾਣੀਆਂ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਰਾਕੇਸ਼ ਬੱਗਾ ਦੇ ਨਾਲ ਚੱਲਣ ਦਾ ਫੈਸਲਾ ਕੀਤਾ ਗਿਆ। ਇਸ ਮੌਕੇ ਰਾਕੇਸ਼ ਬੱਗਾ ਨੇ ਲੋਕਾਂ ਵਲੋਂ ਦਿੱਤੇ ਪਿਆਰ ਤੇ ਸਮਰਥਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਉਹ ਲੋਕਾਂ ਦੀਆਂ ਆਸਾਂ ਉਮੀਦਾਂ ਤੇ ਖਰਾ ਉਤਰਨ ਤੇ ਇਲਾਕੇ ਦੇ ਲੋਕਾਂ ਦੀ ਆਵਾਜ਼ ਬਣਨ ਲਈ ਯਤਨਸ਼ੀਲ ਰਹਿਣਗੇ। ਬੱਗਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਕਸਦ ਲੋਕਾਂ ਨਾਲ ਜੁੜ ਕੇ ਇਲਾਕੇ ਦੀਆਂ ਸਮੱਸਿਆਂਵਾਂ ਨੂੰ ਸਮਝਣਾ ਅਤੇ ਲੋਕ ਹਿਤਾਂ ਲਈ ਕੰਮ ਕਰਨਾ ਹੈ। ਇਸ ਮੌਕੇ ਸਵਰਨ ਸਿੰਘ ਬਾਜਵਾ, ਕਾਮਰੇਡ ਹਰੀ ਸਿੰਘ ਦੌਣਕਲਾਂ, ਧਰਮਿੰਦਰ ਸਿੰਘ, ਜਸਬੀਰ ਸਿੰਘ, ਪਰਵਿੰਦਰ ਸਿੰਘ, ਹਰਜਿੰਦਰ ਸਿੰਘ, ਗੁਰਦੀਪ ਸਿੰਘ, ਲਵਪ੍ਰੀਤ ਸਿੰਘ, ਅਜੇ ਕੁਮਾਰ ਅਤੇ ਬਲਬੀਰ ਸਿੰਘ ਆਦਿ ਹਾਜ਼ਰ ਸਨ।