ਸਾਬਕਾ ਪ੍ਰਧਾਨ ਵਿਨੋਦ ਜਿੰਦਲ ਦੀ ਅਕਾਲੀ ਦਲ ’ਚ ਵਾਪਸੀ
ਸਾਬਕਾ ਪ੍ਰਧਾਨ ਵਿਨੋਦ ਜਿੰਦਲ ਦੀ ਅਕਾਲੀ ਦਲ ’ਚ ਵਾਪਸੀ
Publish Date: Sat, 18 Apr 2026 07:57 PM (IST)
Updated Date: Sun, 19 Apr 2026 04:16 AM (IST)

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਨਗਰ ਕੌਂਸਲ ਪਾਤੜਾਂ ਦੇ ਸਾਬਕਾ ਪ੍ਰਧਾਨ ਵਿਨੋਦ ਕੁਮਾਰ ਜਿੰਦਲ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਵਾਪਸੀ ਕਰ ਲਈ ਹੈ। ਜਿੰਦਲ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਵਿਧਾਨ ਸਭਾ ਹਲਕਾ ਸ਼ੁਤਰਾਣਾ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਹੁਲਾਰਾ ਮਿਲਿਆ ਹੈ। ਹਲਕਾ ਸ਼ੁਤਰਾਣਾ ਦੇ ਇੰਚਾਰਜ਼ ਬਾਬੂ ਕਬੀਰ ਦਾਸ ਦੀ ਅਗਵਾਈ ਵਿੱਚ ਦਲ ਵਿੱਚ ਸ਼ਾਮਲ ਹੋਏ ਵਿਨੋਦ ਕੁਮਾਰ ਜਿੰਦਲ ਦਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਦਿਹਾਤੀ ਪਟਿਆਲਾ ਜਥੇਦਾਰ ਜਗਮੀਤ ਸਿੰਘ ਹਰਿਆਊ ਅਤੇ ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਮਹਿੰਦਰ ਸਿੰਘ ਲਾਲਵਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਸਵਾਗਤ ਕੀਤਾ ਹੈ। ਸਾਬਕਾ ਪ੍ਰਧਾਨ ਵਿਨੋਦ ਕੁਮਾਰ ਜਿੰਦਲ ਦਾ ਸਵਾਗਤ ਕਰਦਿਆਂ ਜ਼ਿਲ੍ਹਾ ਪ੍ਰਧਾਨ ਜਗਮੀਤ ਸਿੰਘ ਹਰਿਆਊ ਨੇ ਕਿਹਾ ਕਿ ਜਿੰਦਲ ਦੇ ਪਾਰਟੀ ਵਿੱਚ ਆਉਣ ਨਾਲ ਹਲਕਾ ਸ਼ੁਤਰਾਣਾ ਵਿੱਚ ਪਾਰਟੀ ਮਜਬੂਤ ਹੋਵੇਗੀ, ਕਿਉਂਕਿ ਆਪਣਾ ਸ਼ਹਿਰ ਦੇ ਨਾਲ ਨਾਲ ਇਲਾਕੇ ਵਿੱਚ ਉਹਨਾਂ ਦਾ ਵੱਡਾ ਜਨਾ ਆਧਾਰ ਹੈ। ਉਹਨਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਿੱਚ ਲੋਕ ਧੜਾ ਧੜ ਪਾਰਟੀ ਨਾਲ ਜੁੜ ਰਹੇ ਹਨ। ਉਹਨਾਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਵਰਕਰਾਂ ਨੂੰ ਡੱਟ ਜਾਣ ਦਾ ਸੱਦਾ ਦਿੰਦਿਆਂ ਕਿਹਾ ਕਿ ਸੂਬੇ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਅੱਕ ਚੁੱਕੇ ਹਨ ਅਤੇ ਅਕਾਲੀ ਦਲ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਗਏ ਵਿਕਾਸ ਕੰਮਾਂ ਨੂੰ ਯਾਦ ਕੀਤਾ ਜਾ ਰਿਹਾ ਹੈ। ਇਸ ਮੌਕੇ ਅਕਾਲੀ ਦਲ ਸਰਕਲ ਪਾਤੜਾਂ ਦਿਹਾਤੀ ਦੇ ਪ੍ਰਧਾਨ ਜਥੇਦਾਰ ਗੁਰਦੀਪ ਸਿੰਘ ਖਾਂਗ, ਸ਼ਹਿਰੀ ਪ੍ਰਧਾਨ ਵਿਸ਼ਾਲ ਗੋਇਲ, ਪੀਏਡੀਬੀ ਦੇ ਸਾਬਕਾ ਚੇਅਰਮੈਨ ਗੁਰਬਚਨ ਸਿੰਘ ਮੌਲਵੀਵਾਲਾ, ਅਜੈਬ ਸਿੰਘ ਮੱਲ੍ਹੀ, ਨੰਬਰਦਾਰ ਯਾਦਵਿੰਦਰ ਸਿੰਘ ਨਿਆਲ, ਜੋਗਾ ਸਿੰਘ ਸਿੱਧੂ, ਜੋਗਿੰਦਰ ਸਿੰਘ ਸ਼ੇਰਗੜ੍ਹ, ਤੇਜਵੀਰ ਸਿੰਘ ਖਾਂਗ, ਸੁਖਜੀਤ ਸਿੰਘ ਬਕਰਾਹਾ, ਲਖਵਿੰਦਰ ਸਿੰਘ ਜਲਾਲਪੁਰ, ਬਲਦੇਵ ਸਿੰਘ ਚੀਮਾ ਆਦਿ ਹਾਜ਼ਰ ਸਨ।