- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਕਰਨ ਦੇ ਮਾਮਲੇ ਵਿੱਚ ਹਲਕਾ ਪਟਿਆਲਾ (ਸ਼ਹਿਰੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਹੈ।

ਸੀਨੀਅਰ ਰਿਪੋਰਟਰ, ਪੰਜਾਬੀ ਜਾਗਰਣ, ਪਟਿਆਲਾ : ਰਾਜ ਚੋਣ ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਦੀ ਕਥਿਤ ਉਲੰਘਣਾ ਕਰਨ ਦੇ ਮਾਮਲੇ ਵਿੱਚ ਹਲਕਾ ਪਟਿਆਲਾ (ਸ਼ਹਿਰੀ) ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੂੰ 'ਕਾਰਨ ਦੱਸੋ' ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਵੱਲੋਂ ਵਿਧਾਇਕ ਨੂੰ ਇਸ ਮਾਮਲੇ ਸਬੰਧੀ 24 ਘੰਟਿਆਂ ਦੇ ਅੰਦਰ-ਅੰਦਰ ਆਪਣਾ ਸਪੱਸ਼ਟੀਕਰਨ ਦੇਣ ਦੀ ਹਦਾਇਤ ਕੀਤੀ ਗਈ ਹੈ।
ਰਾਜ ਚੋਣ ਕਮਿਸ਼ਨ ਦੇ ਸਕੱਤਰ ਵੱਲੋਂ ਜਾਰੀ ਪੱਤਰ ਅਨੁਸਾਰ, ਨਗਰ ਨਿਗਮ ਚੋਣਾਂ-2026 ਦੇ ਮੱਦੇਨਜ਼ਰ 12 ਨਵੰਬਰ, 2026 ਨੂੰ ਚੋਣਾਂ ਦਾ ਐਲਾਨ ਹੋਣ ਦੇ ਨਾਲ ਹੀ ਨਗਰ ਨਿਗਮ ਪਟਿਆਲਾ ਦੀ ਹਦੂਦ ਅੰਦਰ ਚੋਣ ਜ਼ਾਬਤਾ ਲਾਗੂ ਹੋ ਗਿਆ ਸੀ। ਨੋਟਿਸ ਵਿੱਚ ਦੱਸਿਆ ਗਿਆ ਹੈ ਕਿ ਕਮਿਸ਼ਨ ਦੇ ਧਿਆਨ ਵਿੱਚ ਆਇਆ ਹੈ ਕਿ ਵਿਧਾਇਕ ਕੋਹਲੀ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ, ਸਿਮਰਪ੍ਰੀਤ ਕੌਰ ਵਧੀਕ ਕਮਿਸ਼ਨਰ, ਨਗਰ ਨਿਗਮ ਪਟਿਆਲਾ ਅਤੇ ਗੁਰਦੇਵ ਸਿੰਘ ਧਮ ਐੱਸਡੀਐੱਮ ਦੀ ਹਾਜ਼ਰੀ ਵਿੱਚ ਵਾਰਡ ਨੰਬਰ 33 ਵਿਖੇ ਕੁਝ ਵਿਕਾਸ ਕਾਰਜਾਂ ਦਾ ਐਲਾਨ ਕੀਤਾ ਗਿਆ। ਇਸ ਦੌਰਾਨ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਾਰ ਪਾ ਕੇ ਸਨਮਾਨਿਤ ਵੀ ਕੀਤਾ ਗਿਆ।
ਕਮਿਸ਼ਨ ਮੁਤਾਬਕ ਇਸ ਸਮਾਗਮ ਦੀਆਂ ਤਸਵੀਰਾਂ 15 ਨਵੰਬਰ, 2026 ਨੂੰ ਵਿਧਾਇਕ ਦੇ ਫੇਸਬੁੱਕ ਪੇਜ ਅਤੇ ਸੋਸ਼ਲ ਮੀਡੀਆ 'ਤੇ ਸਾਂਝੀਆਂ ਕੀਤੀਆਂ ਗਈਆਂ ਸਨ।
ਕਮਿਸ਼ਨ ਨੇ ਇਸ ਕਾਰਵਾਈ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਮੰਨਦਿਆਂ ਅਗਲੇਰੀ ਕਾਰਵਾਈ ਕਰਨ ਤੋਂ ਪਹਿਲਾਂ ਵਿਧਾਇਕ ਕੋਹਲੀ ਨੂੰ 24 ਘੰਟਿਆਂ ਦੇ ਅੰਦਰ ਆਪਣਾ ਪੱਖ ਪੇਸ਼ ਕਰਨ ਦਾ ਮੌਕਾ ਦਿੱਤਾ ਹੈ।