ਵੀਰ ਹਕੀਕਤ ਰਾਏ ਜੀ ਦਾ ਬਲਿਦਾਨ ਦਿਵਸ ਮਨਾਇਆ
ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ: ਨਰੇਸ਼ ਸਿੰਗਲਾ
Publish Date: Fri, 30 Jan 2026 06:43 PM (IST)
Updated Date: Fri, 30 Jan 2026 06:46 PM (IST)
ਪੱਤਰ ਪ੍ਰੇਕਰ, ਪੰਜਾਬੀ ਜਾਗਰਣ, ਪਟਿਆਲਾ : ਵੀਰ ਹਕੀਕਤ ਰਾਏ ਸਕੂਲ ਵਿਖੇ ਸਭਾ ਦੇ ਪ੍ਰਧਾਨ ਵਿਪਨ ਸ਼ਰਮਾ, ਉਪ ਪ੍ਰਧਾਨ ਗਿਆਨ ਚੰਦ ਤੇ ਹੋਰ ਮੈਂਬਰਾਂ ਵੱਲੋਂ ਵੀਰ ਹਕੀਕਤ ਰਾਏ ਜੀ ਦਾ ਬਲਿਦਾਨ ਦਿਵਸ ਮਨਾਇਆ ਗਿਆ। ਜਿਸ ਵਿਚ ਮੁੱਖ ਮਹਿਮਾਨ ਦੇ ਤੌਰ ’ਤੇ ਪੰਜਾਬ ਰੈਡੀਮੇਡ ਗਾਰਮੈਂਟ ਐਸੋਸੀਏਸ਼ਨ ਦੇ ਚੇਅਰਮੈਨ ਨਰੇਸ਼ ਸਿੰਗਲਾ ਨੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਵਿਦਿਆਰਥੀ ਸਮਾਜ ਦਾ ਇਕ ਅਹਿਮ ਅੰਗ ਹੁੰਦੇ ਹਨ ਅਤੇ ਸਫਲ ਇਨਸਾਨ ਬਣਨ ਲਈ ਪੜ੍ਹਾਈ ਦੇ ਨਾਲ ਮਿਹਨਤ ਵੀ ਜ਼ਰੂਰੀ ਹੈ। ਸਖਤ ਮਿਹਨਤ ਅਤੇ ਵਧੀਆ ਸਿੱਖਿਆ ਰਾਹੀਂ ਹੀ ਵਿਦਿਆਰਥੀ ਜੀਵਨ ’ਚ ਸਫਲ ਹੁੰਦੇ ਹਨ। ਉਨ੍ਹਾਂ ਕਿਹਾ ਕਿ ਵੀਰ ਹਕੀਕਤ ਰਾਏ ਸਕੂਲ ਵਿਖੇ ਵਿਦਿਆਰਥੀਆਂ ਨੂੰ ਉੱਚ ਤਕਨੀਕ ਦੀ ਸਿੱਖਿਆ ਪ੍ਰਦਾਨ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਿੱਧੇ ਤੌਰ ’ਤੇ ਭਾਰਤ ਦੀ ਸੰਸਕ੍ਰਿਤੀ ਤੇ ਦੇਸ਼ ਭਗਤੀ ਨਾਲ ਜੋੜਿਆ ਜਾਂਦਾ ਹੈ। ਇਸ ਮੌਕੇ ਸਕੂਲ ਦੀ ਪ੍ਰਬੰਧਕੀ ਕਮੇਟੀ ਤੇ ਸਕੂਲ ਸਟਾਫ ਵੱਲੋਂ ਨਰੇਸ਼ ਸਿੰਗਲਾ ਨੂੰ ਮੋਮੈਂਟੋ ਅਤੇ ਸ਼ਾਲ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਸਰਲਾ ਭਟਨਾਗਰ, ਫਾਇਨੈਂਸ ਸਕੱਤਰ ਹਰਿੰਦਰ ਗੁਪਤਾ, ਸਟੋਰ ਇੰਚਾਰਜ ਦੀਪਕ ਸੇਠੀ, ਜਤਿੰਦਰ ਸ਼ਰਮਾ ਤੇ ਵਿਜੇ ਚੋਪੜਾ ਤੋਂ ਇਲਾਵਾ ਹੋਰ ਵੀ ਮੈਂਬਰ ਮੌਕੇ ਤੇ ਹਾਜ਼ਰ ਸਨ।