ਪੱਤਰ ਪੇ੍ਰਰਕ, ਪਟਿਆਲਾ : ਪੰਜਾਬ ਦੀ ਜਵਾਨੀ ਨੂੰ ਬਚਾਉਣ ਅਤੇ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਸ਼ੇ ਖ਼ਿਲਾਫ਼ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਹੈ। ਇਹ ਪ੍ਰਗਟਾਵਾ ਪੀਆਰਟੀਸੀ ਦੇ ਚੇਅਰਮੈਨ ਕੇਕੇ ਸ਼ਰਮਾ ਨੇ ਕੀਤਾ। ਉਹ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਾਖੋਰੀ ਅਤੇ ਤਸਕਰੀ ਵਿਰੁੱਧ ਕੌਮਾਂਤਰੀ ਦਿਵਸ ਮੌਕੇ ਵਰਚੂਅਲ ਸੰਬੋਧਨ ਦੌਰਾਨ ਪਟਿਆਲਾ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਿਰਕਤ ਕਰ ਰਹੇ ਸਨ। ਸ਼ਰਮਾ ਨੇ ਦੱਸਿਆ ਕਿ ਨਸ਼ੇ ਵਿਰੁੱਧ ਕੀਤੀ ਵਿਆਪਕ ਕਾਰਵਾਈ ਕਰਕੇ ਹੀ ਰਾਜ ਅੰਦਰ ਨਸ਼ਾ ਸਮੱਗਲਰਾਂ ਨੂੰ ਸਜ਼ਾ ਦਿਵਾਉਣ ਦੀ ਦਰ 80 ਫ਼ੀਸਦੀ 'ਤੇ ਪਹੁੰਚ ਗਈ ਹੈ।

ਇਨ੍ਹਾਂ ਆਗੂਆਂ ਨੇ ਕਿਹਾ ਕਿ ਰਾਜ ਨੂੰ ਨਸ਼ਿਆਂ ਤੋਂ ਬਚਾਉਣ ਲਈ ਪੰਜਾਬ ਵਾਸੀਆਂ ਨੂੰ ਕੈਪਟਨ ਅਮਰਿੰਦਰ ਸਿੰਘ ਦਾ ਸਾਥ ਦੇਣਾ ਚਾਹੀਦਾ ਹੈ, ਕਿਉਂਕਿ ਰਾਜ ਸਰਕਾਰ ਨੇ ਸੂਬੇ 'ਚ 202 ਓਟ ਸੈਂਟਰ ਖੋਲ੍ਹੇ, 172 ਨਸ਼ਾ ਮੁਕਤੀ ਕੇਂਦਰ ਵੀ ਸਫ਼ਲਤਾ ਪੂਰਵਕ ਚੱਲ ਰਹੇ ਹਨ। ਜਦੋਂਕਿ ਨਸ਼ਾ ਛੱਡ ਚੁੱਕੇ ਨੌਜਵਾਨਾਂ ਦੇ ਮੁੜ ਵਸੇਬੇ ਲਈ ਮਿਸ਼ਨ ਰੈੱਡ ਸਕਾਈ ਚਲਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਨੌਜਵਾਨਾਂ ਤੇ ਵਿਦਿਆਰਥੀਆਂ ਨੂੰ ਨਸ਼ੇ ਵਿਰੁੱਧ ਜਾਗਰੂਕ ਕਰਨ ਤੇ ਨਸ਼ਿਆਂ ਤੋਂ ਬਚਾਉਣ ਲਈ ਸਕੂਲਾਂ ਤੇ ਕਾਲਜਾਂ 'ਚ ਬੱਡੀ ਗਰੁੱਪ ਅਤੇ ਡੈਪੋਜ਼ ਬਣਾਏ ਗਏ ਹਨ। ਇਸ ਮੌਕੇ ਮਹਿਲਾ ਕਮਿਸ਼ਨ ਦੀ ਸੀਨੀਅਰ ਵਾਈਸ ਚੇਅਰਪਰਸਨ ਬਿਮਲਾ ਸ਼ਰਮਾ, ਪੰਜਾਬ ਲਾਰਜ ਸਕੇਲ ਇੰਡਸਟਰੀ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਕੇਕੇ ਸਹਿਗਲ, ਜ਼ਿਲ੍ਹਾ ਪ੍ਰਰੀਸ਼ਦ ਦੀ ਚੇਅਰਪਰਸਨ ਰਾਜ ਕੌਰ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸਐੱਸਪੀ ਡਾ. ਸੰਦੀਪ ਗਰਗ ਤੇ ਸਹਾਇਕ ਕਮਿਸ਼ਨਰ (ਜ) ਡਾ. ਇਸ਼ਮਤ ਵਿਜੇ ਸਿੰਘ ਨੇ ਵੀ ਸ਼ਮੂਲੀਅਤ ਕੀਤੀ।