- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਉਪ ਪ੍ਰਧਾਨ ਬਣੇ ਵਿਸ਼ਾਲ ਸ਼ਰਮਾ ਦਾ ਕੀਤਾ ਸਨਮਾਨ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਭਾਰਤੀ ਜਨਤਾ ਯੁਵਾ ਮੋਰਚਾ ਪੰਜਾਬ ਦੇ ਨਵ-ਨਿਯੁਕਤ ਸੂਬਾ ਉਪ ਪ੍ਰਧਾਨ ਵਿਸ਼ਾਲ ਸ਼ਰਮਾ (ਵਿਸ਼ੂ) ਭਾਜਪਾ ਆਗੂ ਗੁਰਜੀਤ ਸਿੰਘ ਕੋਹਲੀ ਦੇ ਦਫ਼ਤਰ ਵਿਖੇ ਪਹੁੰਚੇ, ਜਿੱਥੇ ਕੋਹਲੀ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕਰਦਿਆਂ ਸਨਮਾਨ ਕੀਤਾ ਗਿਆ। ਇਸ ਮੌਕੇ ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਵਿਸ਼ਾਲ ਸ਼ਰਮਾ ਜੀ ਸਾਡੇ ਛੋਟੇ ਭਰਾ ਵਾਂਗ ਹਨ। ਉਨ੍ਹਾਂ ਨੂੰ ਭਾਜਪਾ ਯੁਵਾ ਮੋਰਚਾ ਪੰਜਾਬ ਦੇ ਸੂਬਾ ਉਪ ਪ੍ਰਧਾਨ ਦੀ ਜ਼ਿੰਮੇਵਾਰੀ ਮਿਲਣ ’ਤੇ ਮੈਨੂੰ ਬੇਹੱਦ ਖੁਸ਼ੀ ਹੈ। ਕੋਹਲੀ ਨੇ ਕਿਹਾ ਕਿ ਵਿਸ਼ਾਲ ਸ਼ਰਮਾ ਦਾ ਪਟਿਆਲਾ ਨਾਲ ਸਬੰਧ ਹੋਣ ਕਾਰਨ ਉਨ੍ਹਾਂ ਨੂੰ ਮਿਲੀ ਇਹ ਸੂਬਾ ਪੱਧਰੀ ਜ਼ਿੰਮੇਵਾਰੀ ਪਟਿਆਲਾ ਲਈ ਵੀ ਖੁਸ਼ੀ ਦੀ ਗੱਲ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਵਿਸ਼ਾਲ ਸ਼ਰਮਾ ਆਪਣੀ ਨਵੀਂ ਜ਼ਿੰਮੇਵਾਰੀ ਨੂੰ ਪੂਰੀ ਮਿਹਨਤ, ਲਗਨ ਤੇ ਸਮਰਪਣ ਨਾਲ ਨਿਭਾਉਂਦਿਆਂ ਨੌਜਵਾਨਾਂ ਨਾਲ ਸੰਵਾਦ ਅਤੇ ਸੰਗਠਨਾਤਮਕ ਕੰਮ ਵਿੱਚ ਸਰਗਰਮ ਭੂਮਿਕਾ ਨਿਭਾਉਣਗੇ। ਗੁਰਜੀਤ ਸਿੰਘ ਕੋਹਲੀ ਨੇ ਕਿਹਾ ਕਿ ਪਰਮਾਤਮਾ ਅੱਗੇ ਮੇਰੀ ਅਰਦਾਸ ਹੈ ਕਿ ਵਿਸ਼ਾਲ ਜੀ ਹਮੇਸ਼ਾ ਚੜ੍ਹਦੀ ਕਲਾ ਵਿਚ ਰਹਿਣ, ਯੁਵਾ ਮੋਰਚਾ ਪੰਜਾਬ ਵਿਚ ਆਪਣੀ ਜ਼ਿੰਮੇਵਾਰੀ ਨੂੰ ਸਫਲਤਾਪੂਰਵਕ ਨਿਭਾਉਣ ਤੇ ਆਪਣੇ ਕੰਮ ਰਾਹੀਂ ਪਟਿਆਲਾ ਦਾ ਵੀ ਮਾਣ ਵਧਾਉਣ। ਅੰਤ ਵਿਚ ਕੋਹਲੀ ਨੇ ਵਿਸ਼ਾਲ ਸ਼ਰਮਾ ਨੂੰ ਸਨਮਾਨਿਤ ਕਰਦਿਆਂ ਉਨ੍ਹਾਂ ਦੇ ਨਵੇਂ ਕਾਰਜਕਾਲ ਅਤੇ ਭਵਿੱਖ ਲਈ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ।