16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ
16ਵਾਂ ਰਾਸ਼ਟਰੀ ਵੋਟਰ਼ ਦਿਵਸ ਮਨਾਇਆ ਗਿਆ,
Publish Date: Sat, 24 Jan 2026 04:56 PM (IST)
Updated Date: Sat, 24 Jan 2026 04:58 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮਾਡਲ ਸਕੂਲ ਵਿਖੇ ਅੱਜ ਸਵੇਰ ਦੀ ਸਭਾ ਵਿੱਚ 16ਵਾਂ ਰਾਸ਼ਟਰੀ ਵੋਟਰ ਦਿਵਸ ਮਾਨਇਆ ਗਿਆ। ਇਸ ਮੌਕੇ ਸਕੂਲ ਇੰਚਾਰਜ ਸਤਵੀਰ ਸਿੰਘ ਗਿੱਲ, ਸਵੀਪ ਨੋਡਲ ਅਫਸਰ ਪਟਿਆਲਾ ਦਿਹਾਤੀ-110 ਵੱਲੋਂ ਵਿਦਿਆਰਥੀਆਂ ਨੂੰ ਕੌਮੀ ਵੋਟਰ ਦਿਵਸ ਦੇ ਮੌਕੇ ਸਹੁੰ ਚੁਕਾਈ ਕਿ ਉਹ ਹਮੇਸ਼ਾ ਇਮਾਨਦਾਰੀ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨਗੇ। ਉਨ੍ਹਾਂ ਵੱਲੋਂ ਵਿਦਿਆਰਥੀਆਂ ਨੰ ਆਪਣੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੂੰ ਆਪਣੀ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦਾ ਵਾਅਦਾ ਵੀ ਕੀਤਾ। ਇਸ ਮੌਕੇ ਵਿਦਿਆਰਥੀਆਂ ਨੂੰ ਭਾਰਤੀ ਚੋਣ ਕਮਿਸ਼ਨਰ ਵੱਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਵੋਟਰ ਐਪਸ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਪੇਂਟਿੰਗ ਅਤੇ ਕੁਇਜ਼ ਮੁਕਾਬਲਾ ਵੀ ਕਰਵਾਇਆ ਗਿਆ। ਇਸ ਮੌਕੇ ਸਕੂਲ ਦਾ ਸਾਰਾ ਸਟਾਫ ਮੌਜੂਦ ਰਿਹਾ।