
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ ਵਿਖੇ ਵੋਟਰ ਰਜਿਸਟ੍ਰੇਸ਼ਨ ਕੈਂਪ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਰਕਾਰੀ ਬਿਕਰਮ ਕਾਲਜ ਆਫ਼ ਕਾਮਰਸ, ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਵਿਸ਼ੇਸ਼ ਇੰਟੈਂਸਿਵ ਰਿਵਿਜ਼ਨ ਤਹਿਤ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦਾ ਉਦੇਸ਼ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ, ਵੋਟਰ ਵਜੋਂ ਰਜਿਸਟ੍ਰੇਸ਼ਨ ਅਤੇ ਚੋਣ ਪ੍ਰਕਿਰਿਆ ਬਾਰੇ ਜਾਗਰੂਕ ਕਰਨਾ ਸੀ।ਕੈਂਪ ਵਿੱਚ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ. ਸਵਿੰਦਰ ਸਿੰਘ ਰੇਖੀ ਅਤੇ ਸਹਾਇਕ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਮੋਹਿਤ ਕੌਸ਼ਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਦੀ ਯੋਗਤਾ, ਪ੍ਰਕਿਰਿਆ ਅਤੇ ਆਨਲਾਈਨ ਵੋਟਰ ਕਾਰਡ ਲਈ ਅਰਜ਼ੀ ਦੇਣ ਸਬੰਧੀ ਜਾਣਕਾਰੀ ਦਿੱਤੀ। ਇਸ ਦੌਰਾਨ ਲਗਭਗ 350 ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਲਈ ਅਰਜ਼ੀਆਂ ਭਰਨ ਵਿੱਚ ਸਹਾਇਤਾ ਪ੍ਰਦਾਨ ਕੀਤੀ ਗਈ। ਪ੍ਰਿੰਸੀਪਲ ਪ੍ਰੋ. ਸਕਿੰਦਰ ਕੌਰ ਬਰਾੜ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਸੰਵਿਧਾਨਕ ਅਧਿਕਾਰ ਹੋਣ ਦੇ ਨਾਲ-ਨਾਲ ਮਹੱਤਵਪੂਰਨ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣਾ ਨਾਮ ਵੋਟਰ ਸੂਚੀ ਵਿੱਚ ਦਰਜ ਕਰਵਾਉਣ ਅਤੇ ਲੋਕਤੰਤਰਿਕ ਪ੍ਰਕਿਰਿਆ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਕਾਲਜ ਸਵੀਪ ਨੋਡਲ ਅਫ਼ਸਰ ਡਾ. ਰਜਨੀ ਬਾਲਾ ਨੇ ਕੈਂਪ ’ਚ ਅਹਿਮ ਭੂਮਿਕਾ ਨਿਭਾਈ। ਉਨ੍ਹਾਂ ਨਾਲ ਕਮੇਟੀ ਮੈਂਬਰਾਂ ਨੇ ਸਹਿਯੋਗ ਕੀਤਾ। ਕੈਂਪ ਵਿਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਜ਼ਿੰਮੇਵਾਰ ਵੋਟਰ ਬਣਨ ਦਾ ਸੰਦੇਸ਼ ਪ੍ਰਾਪਤ ਕੀਤਾ।