- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਕਿਰਤੀ ਕਾਲਜ ’ਚ ਵੋਟਰ ਰਜਿਸਟਰੇਸ਼ਨ ਕੈਂਪ

ਭੁਪਿੰਦਰਜੀਤ ਮੌਲਵੀਵਾਲਾ, ਪੰਜਾਬੀ ਜਾਗਰਣ, ਪਾਤੜਾਂ : ਸਰਕਾਰੀ ਕਿਰਤੀ ਕਾਲਜ ਨਿਆਲ ਵਿਖੇ ਪ੍ਰਿੰਸੀਪਲ ਪ੍ਰੋਫ਼ੈਸਰ ਡਾ ਗਗਨਦੀਪ ਚੀਮਾ ਦੀ ਅਗਵਾਈ ਅਧੀਨ ਕਾਲਜ ਵਿਚ ਇਕ ਵਿਸ਼ੇਸ਼ ਵੋਟਰ ਰਜਿਸਟ੍ਰੇਸ਼ਨ ਕੈਂਪ ਲਗਾਇਆ ਗਿਆ। ਕੈਂਪ ਦੀ ਸ਼ੁਰੂਆਤ ਵਿਚ ਸਵੀਪ ਨੋਡਲ ਅਫ਼ਸਰ ਡਾ ਬਲਕਾਰ ਸਿੰਘ ਨੇ ਮੰਚ ਦਾ ਸੰਚਾਲਨ ਕਰਦਿਆਂ ਸਾਰੇ ਆਏ ਹੋਏ ਮਹਿਮਾਨਾਂ ਤੇ ਵਿਦਿਆਰਥੀਆਂ ਦਾ ਨਿੱਘਾ ਸਵਾਗਤ ਕੀਤਾ। ਪ੍ਰਿੰਸੀਪਲ ਪ੍ਰੋਫੈਸਰ ਡਾ. ਗਗਨਦੀਪ ਚੀਮਾ ਨੇ ਮੁੱਖ ਮਹਿਮਾਨਾਂ ਦਾ ਸਵਾਗਤ ਕਰਦਿਆਂ ਵਿਦਿਆਰਥੀਆਂ ਨੂੰ ਆਪਣੇ ਵੋਟ ਬਣਵਾਉਣ, ਵੋਟ ਦਾ ਸਹੀ ਉਪਯੋਗ ਕਰਨ ਤੇ ਲੋਕਤੰਤਰ ਵਿਚ ਵੋਟ ਦੀ ਮਹੱਤਤਾ ਬਾਰੇ ਵਿਸਤਾਰ ਨਾਲ ਜਾਣਕਾਰੀ ਦਿੱਤੀ। ਸਮਾਗਮ ਵਿਚ ਮੁੱਖ ਮਹਿਮਾਨ ਦੇ ਤੌਰ ਤੇ ਬੀਐੱਲਓ ਗੁਰਮੀਤ ਕੌਰ ਤੇ ਸਨੇਹ ਲਤਾ ਅਤੇ ਵਿਸ਼ੇਸ਼ ਮਹਿਮਾਨ ਦੇ ਤੌਰ