- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵੋਟਰ ਆਪਣੀ ਵੋਟ ਸੂਚੀ ਦੀ ਜਾਂਚ ਕਰਕੇ ਇਤਰਾਜ਼ ਦਰਜ ਕਰਵਾਉਣ: ਜੱਗਾ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪੰਜਾਬ ਵਿਚ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ-2026 ਦਾ ਕੰਮ ਜਾਰੀ ਹੈ। ਇਸ ਦੌਰਾਨ ਵੋਟਰਾਂ ਨੂੰ ਪੇਸ਼ ਆ ਰਹੀਆਂ ਦਿੱਕਤਾਂ ਦੇ ਮੱਦੇਨਜ਼ਰ ਭਾਜਪਾ ਹਲਕਾ ਰਾਜਪੁਰਾ ਦੇ ਇੰਚਾਰਜ ਜਗਦੀਸ਼ ਕੁਮਾਰ ਜੱਗਾ ਨੇ ਹਲਕਾ ਰਾਜਪੁਰਾ ਦੇ ਸਮੂਹ ਵਸਨੀਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਸਬੰਧੀ ਜਾਣਕਾਰੀ ਦੀ ਜਾਂਚ ਜ਼ਰੂਰ ਕਰਨ। ਜੱਗਾ ਨੇ ਦੱਸਿਆ ਕਿ ਸਮੁੱਚੇ ਹਲਕਾ ਰਾਜਪੁਰਾ ਦੀ ਵੋਟਰ ਸੂਚੀ ਭਾਜਪਾ ਦਫ਼ਤਰ ਵਿਖੇ ਉਪਲੱਬਧ ਹੈ। ਰਾਜਪੁਰਾ ਦੇ ਵੋਟਰ ਭਾਜਪਾ ਦਫ਼ਤਰ ਪਹੁੰਚ ਕੇ ਆਪਣਾ ਨਾਮ ਤੇ ਵੋਟ ਸੂਚੀ ਵਿਚ ਦਰਜ ਵੇਰਵਿਆਂ ਦੀ ਜਾਂਚ ਕਰ ਸਕਦੇ ਹਨ। ਜੇਕਰ ਕਿਸੇ ਵੋਟਰ ਨੂੰ ਵੋਟਰ ਸੂਚੀ ਸਬੰਧੀ ਕੋਈ ਇਤਰਾਜ਼ ਜਾਂ ਤਰੁੱਟੀ ਨਜ਼ਰ ਆਉਂਦੀ ਹੈ ਤਾਂ ਉਹ ਇਸ ਸਬੰਧੀ ਇਤਰਾਜ਼ ਦਰਜ ਕਰਵਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਵੱਲੋਂ ਵੋਟਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਮੁੱਖ ਚੋਣ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ-2026 ਤਹਿਤ 6 ਸਤੰਬਰ ਐਤਵਾਰ ਨੂੰ ਪੰਜਾਬ ਦੇ ਹਰ ਪੋਲਿੰਗ ਬੂਥ ’ਤੇ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਕੈਂਪ ਸਵੇਰੇ 10 ਤੋਂ ਸ਼ਾਮ 4 ਵਜੇ ਤੱਕ ਚੱਲਣਗੇ। ਵੋਟਰ ਆਪਣੇ ਸਬੰਧਤ ਪੋਲਿੰਗ ਬੂਥ ’ਤੇ ਪਹੁੰਚ ਕੇ ਚੋਣ ਸਬੰਧੀ ਵੱਖ-ਵੱਖ ਸੇਵਾਵਾਂ ਦਾ ਲਾਭ ਲੈ ਸਕਦੇ ਹਨ। ਜੱਗਾ ਨੇ ਦੱਸਿਆ ਕਿ ਨਵੀਂ ਵੋਟ ਬਣਵਾਉਣ ਲਈ ਫਾਰਮ ਨੰਬਰ 6, ਐਨਆਰਆਈ ਵੋਟਰ ਵਜੋਂ ਦਰਜ ਹੋਣ ਲਈ ਫਾਰਮ ਨੰਬਰ 6ਏ, ਜਦਕਿ ਪਤਾ ਬਦਲਣ, ਸ਼ਿਫਟ ਹੋਣ ਜਾਂ ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਸੋਧ ਲਈ ਫਾਰਮ ਨੰਬਰ 8 ਭਰਿਆ ਜਾ ਸਕਦਾ ਹੈ। ਵੋਟਰ ਲੋੜੀਂਦਾ ਫਾਰਮ ਭਰ ਕੇ ਆਪਣੇ ਪੋਲਿੰਗ ਬੂਥ ’ਤੇ ਮੌਜੂਦ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਕੋਲ ਜਮ੍ਹਾਂ ਕਰਵਾ ਸਕਦੇ ਹਨ। ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵਿਸ਼ੇਸ਼ ਕੈਂਪ ਦਾ ਲਾਭ ਲੈਂਦਿਆਂ ਆਪਣੀ ਵੋਟ ਅਤੇ ਵੋਟਰ ਸੂਚੀ ਵਿਚ ਦਰਜ ਵੇਰਵਿਆਂ ਦੀ ਜਾਂਚ ਕਰਨ ਅਤੇ ਕਿਸੇ ਵੀ ਤਰ੍ਹਾਂ ਦੀ ਗਲਤੀ ਹੋਣ ’ਤੇ ਸਮੇਂ ਸਿਰ ਉਸ ਦੀ ਸੋਧ ਕਰਵਾਉਣ।