ਸਮਾਣਾ ਦੇ ਵਾਰਡ ਨੰਬਰ 3 ਦੇ ਬੂਥ ਨੰਬਰ 6 ਵਿਖੇ ਦੁਬਾਰਾ ਵੋਟਿੰਗ ਸ਼ੁਰੂ, ਸੁਰੱਖਿਆ ਦੇ ਸਖ਼ਤ ਪ੍ਰਬੰਧ
ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਬੂਥ ਦੇ ਆਲੇ-ਦੁਆਲੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
Publish Date: Wed, 27 May 2026 08:32 AM (IST)
Updated Date: Wed, 27 May 2026 08:34 AM (IST)
ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਰਾਜ ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਅੱਜ, ਮਿਤੀ 27 ਮਈ ਨੂੰ ਸਮਾਣਾ ਦੇ ਵਾਰਡ ਨੰਬਰ 3 ਦੇ ਪੋਲਿੰਗ ਬੂਥ ਨੰਬਰ 6 ਵਿਖੇ ਦੁਬਾਰਾ ਵੋਟਾਂ ਪੈਣ ਦਾ ਅਮਲ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਵੋਟਿੰਗ ਦਾ ਸਮਾਂ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਬੀਤੇ ਦਿਨੀਂ ਹੋਈ ਪੋਲਿੰਗ ਦੌਰਾਨ ਕੁਝ ਤਕਨੀਕੀ ਖ਼ਰਾਬੀ ਜਾਂ ਨਿਯਮਾਂ ਦੀ ਉਲੰਘਣਾ ਦੀਆਂ ਸ਼ਿਕਾਇਤਾਂ ਸਾਹਮਣੇ ਆਉਣ ਤੋਂ ਬਾਅਦ ਚੋਣ ਕਮਿਸ਼ਨ ਨੇ ਇਸ ਬੂਥ 'ਤੇ ਹੋਈ ਵੋਟਿੰਗ ਨੂੰ ਰੱਦ ਕਰਦਿਆਂ ਅੱਜ ਦੁਬਾਰਾ ਚੋਣ ਕਰਵਾਉਣ ਦੇ ਆਦੇਸ਼ ਜਾਰੀ ਕੀਤੇ ਸਨ।
ਚੋਣ ਪ੍ਰਕਿਰਿਆ ਨੂੰ ਸ਼ਾਂਤੀਪੂਰਵਕ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ ਕੀਤੇ ਗਏ ਹਨ। ਬੂਥ ਦੇ ਆਲੇ-ਦੁਆਲੇ ਵਾਧੂ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।
ਸਵੇਰ ਤੋਂ ਹੀ ਵੋਟਰਾਂ ਵਿੱਚ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ ਅਤੇ ਲੋਕ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਲਾਈਨਾਂ ਵਿੱਚ ਖੜ੍ਹੇ ਨਜ਼ਰ ਆ ਰਹੇ ਹਨ। ਚੋਣ ਅਧਿਕਾਰੀਆਂ ਨੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਿਨਾਂ ਕਿਸੇ ਡਰ ਜਾਂ ਲਾਲਚ ਦੇ ਸ਼ਾਂਤੀਪੂਰਵਕ ਤਰੀਕੇ ਨਾਲ ਲੋਕਤੰਤਰ ਦੇ ਇਸ ਤਿਉਹਾਰ ਵਿੱਚ ਹਿੱਸਾ ਲੈਣ।