- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਰਡ ਨੰਬਰ 15 ਕੋਂਸਲਰ ਦੀ ਸੀਟ ਬਾਦਲ ਦੀ ਝੋਲੀ ਪਾਵਾਂਗੇ: ਰਾਜਿੰਦਰ ਵਿਰਕ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਅਕਾਲੀ ਦਲ ਵੱਲੋਂ ਸਨੌਰ ਹਲਕੇ ਅਧੀਨ ਆਉਂਦੀ ਵਾਰਡ ਨੰਬਰ 15 ਦੀ ਜ਼ਿਮਨੀ ਚੋਣ ਜਿੱਤਣ ਲਈ ਪੂਰੀ ਤਾਕਤ ਲਗਾਈ ਜਾ ਰਹੀ ਹੈ ਅਤੇ ਇਹ ਸੀਟ ਪਾਰਟੀ ਦੀ ਝੋਲੀ ਵਿੱਚ ਪਾਈ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਰਾਜਿੰਦਰ ਸਿੰਘ ਵਿਰਕ ਨੇ ਉਮੀਦਵਾਰ ਬਲਦੇਸ਼ ਕੌਰ ਦੇ ਹੱਕ ’ਚ ਚੋਣ ਪ੍ਰਚਾਰ ਕਰਦਿਆਂ ਕੀਤਾ। ਵਿਰਕ ਨੇ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ਾਂ ਅਨੁਸਾਰ ਪਾਰਟੀ ਆਗੂ ਅਤੇ ਵਰਕਰ ਚੋਣ ਪ੍ਰਚਾਰ ਵਿੱਚ ਜੁਟੇ ਹੋਏ ਹਨ। ਉਨ੍ਹਾਂ ਕਿਹਾ ਕਿ ਜਰਨੈਲ ਸਿੰਘ ਅਲੀਪੁਰ ਦਾ ਪਰਿਵਾਰ ਇਲਾਕੇ ਵਿੱਚ ਨਾਮਵਰ ਹੈ ਅਤੇ ਇਸ ਪਰਿਵਾਰ ਦੇ ਮੈਂਬਰ ਦੇ ਕੌਂਸਲਰ ਬਣਨ ਨਾਲ ਵਾਰਡ ਦੇ ਵਿਕਾਸ ਅਤੇ ਲੋਕ ਭਲਾਈ ਦੇ ਕੰਮਾਂ ਨੂੰ ਹੁਲਾਰਾ ਮਿਲੇਗਾ। ਉਨ੍ਹਾਂ ਦਾਅਵਾ ਕੀਤਾ ਕਿ ਵੋਟਰਾਂ ਵੱਲੋਂ ਪਾਰਟੀ ਉਮੀਦਵਾਰ ਨੂੰ ਭਰਵਾਂ ਸਮਰਥਨ ਮਿਲ ਰਿਹਾ ਹੈ ਅਤੇ ਵੱਡੇ ਬਹੁਮਤ ਨਾਲ ਜਿੱਤ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਮੁੜ ਹੋ ਰਹੀਆਂ ਇਨ੍ਹਾਂ ਚੋਣਾਂ ’ਚ ਪੂਰੀ ਪਾਰਦਰਸ਼ਤਾ ਰਹਿਣ ਦੀ ਉਮੀਦ ਹੈ। ਇਸ ਮੌਕੇ ਮਾਲਵਿੰਦਰ ਸਿੰਘ ਝਿੱਲ, ਹਰਜਿੰਦਰ ਸਿੰਘ ਜਿੰਦਾ, ਜਗਦੀਸ਼ ਸਿੰਘ ਸੰਧੂ, ਬਾਜ ਸਿੰਘ ਸਿੱਧੂ ਆਦਿ ਹਾਜ਼ਰ ਸਨ।