- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

ਸੁਖਬੀਰ ਸਿੰਘ ਬਾਦਲ ਨੇ ਵਾਰਿਸ ਪੰਜਾਬ ਦੇ ਪਾਰਟੀ ’ਤੇ ਤੰਜ ਕਸਦਿਆ ਕਿਹਾ ਕਿ ‘ਵਾਰਿਸ ਪੰਜਾਬ ਦੇ ‘ਵਾਇਰਸ’ ਨੂੰ ਸਿੱਖ ਭਾਈਚਾਰੇ ’ਚ ਆਪਸੀ ਫੁੱਟ ਪੈਦਾ ਕਰਨ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਵਿਖੇ ਮੰਚ ਤੋਂ ਖੁਦ ‘ਵਾਰਿਸ ਪੰਜਾਬ ਦੇ’ ਦੇ ਆਗੂਆਂ ਨੇ ਮੰਨਿਆ ਸੀ ਕਿ ਉਨ੍ਹਾਂ ਦਾ ਮਕਸਦ ਸੱਤਾ ਹਾਸਲ ਕਰਨਾ ਜਾਂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਨਹੀਂ, ਸਗੋਂ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਖ਼ਤਮ ਕਰਨਾ ਹੈ।

ਕਰਮਵੀਰ ਸਿੰਘ ਮਰਦਾਂਪੁਰ, ਪੰਜਾਬੀ ਜਾਗਰਣ, ਘਨੌਰ : ਘਨੌਰ ਦੀ ਅਨਾਜ ਮੰਡੀ ਵਿਖੇ ਹਲਕਾ ਇੰਚਾਰਜ ਅਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਕਰਵਾਈ ਗਈ ਵਿਸ਼ਾਲ ਪੰਜਾਬ ਬਚਾਓ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ, ਕਾਂਗਰਸ ਅਤੇ ‘ਵਾਰਿਸ ਪੰਜਾਬ ਦੇ’ ਪਾਰਟੀ ’ਤੇ ਤਿੱਖੇ ਸਿਆਸੀ ਹਮਲੇ ਕਰਦਿਆਂ ਆਖਿਆ ਕਿ ਸਾਰਿਆ ਦਾ ਮਕਸਦ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਹੈ ਜਦੋਂਕਿ ਸ਼੍ਰੋਮਣੀ ਅਕਾਲੀ ਦਲ ਦਿਨੋਂ ਦਿਨ ਮਜਬੂਤ ਹੋ ਰਿਹਾ ਹੈ।
ਸੁਖਬੀਰ ਸਿੰਘ ਬਾਦਲ ਨੇ ਵਾਰਿਸ ਪੰਜਾਬ ਦੇ ਪਾਰਟੀ ’ਤੇ ਤੰਜ ਕਸਦਿਆ ਕਿਹਾ ਕਿ ‘ਵਾਰਿਸ ਪੰਜਾਬ ਦੇ ‘ਵਾਇਰਸ’ ਨੂੰ ਸਿੱਖ ਭਾਈਚਾਰੇ ’ਚ ਆਪਸੀ ਫੁੱਟ ਪੈਦਾ ਕਰਨ ਅਤੇ ਅਕਾਲੀ ਦਲ ਨੂੰ ਕਮਜ਼ੋਰ ਕਰਨ ਲਈ ਤਿਆਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਬਾ ਬਕਾਲਾ ਵਿਖੇ ਮੰਚ ਤੋਂ ਖੁਦ ‘ਵਾਰਿਸ ਪੰਜਾਬ ਦੇ’ ਦੇ ਆਗੂਆਂ ਨੇ ਮੰਨਿਆ ਸੀ ਕਿ ਉਨ੍ਹਾਂ ਦਾ ਮਕਸਦ ਸੱਤਾ ਹਾਸਲ ਕਰਨਾ ਜਾਂ ਪੰਜਾਬ ਦੇ ਲੋਕਾਂ ਲਈ ਕੰਮ ਕਰਨਾ ਨਹੀਂ, ਸਗੋਂ ਅਕਾਲੀ ਦਲ ਅਤੇ ਬਾਦਲ ਪਰਿਵਾਰ ਨੂੰ ਖ਼ਤਮ ਕਰਨਾ ਹੈ।
ਅਕਾਲੀ ਆਗੂ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਹਮਲਾ ਕਰਦਿਆਂ ਦੋਸ਼ ਲਾਇਆ ਕਿ ਪੰਜਾਬ ਦਾ ਵਿਕਾਸ ਰੁਕ ਗਿਆ ਹੈ, ਕਾਨੂੰਨ ਵਿਵਸਥਾ ਦੇ ਹਾਲਾਤ ਚਿੰਤਾਜਨਕ ਬਣੇ ਹੋਏ ਹਨ ਤੇ ਭ੍ਰਿਸਟਾਚਾਰ ਸਿਖਰ ’ਤੇ ਹੈ। ਉਨ੍ਹਾਂ ਕਿਹਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਪੰਜਾਬ ਦੇ ਵਿਕਾਸ ਲਈ ਉਮੀਦਾਂ ਅਨੁਸਾਰ ਕੰਮ ਨਹੀਂ ਕੀਤਾ। ਉਨ੍ਹਾਂ ਪੰਜਾਬ ਦੇ ਮੁਲਾਜ਼ਮਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਜੇਕਰ ਮੌਜੂਦਾ ਸਰਕਾਰ ਮੁਲਾਜ਼ਮਾਂ ਖ਼ਿਲਾਫ਼ ਕੋਈ ਕਾਰਵਾਈ ਕਰਦੀ ਹੈ ਤਾਂ ਸ਼੍ਰੋਮਣੀ ਅਕਾਲੀ ਦਲ ਮੁਲਾਜ਼ਮਾਂ ਦੇ ਨਾਲ ਡਟ ਕੇ ਖੜ੍ਹੇਗਾ। ਸੁਖਬੀਰ ਸਿੰਘ ਬਾਦਲ ਨੇ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਪੰਜਾਬ ਅਤੇ ਘਨੌਰ ਹਲਕੇ ਲਈ ਕਈ ਵੱਡੇ ਐਲਾਨ ਵੀ ਕੀਤੇ।
ਇਸ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਹਲਕਾ ਘਨੌਰ ਦੇ ਇੰਚਾਰਜ ਸਰਬਜੀਤ ਸਿੰਘ ਝਿੰਜਰ ਦੀ ਮਿਹਨਤ ਅਤੇ ਪਾਰਟੀ ਪ੍ਰਤੀ ਸਮਰਪਣ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਝਿੰਜਰ ਦੀ ਅਗਵਾਈ ਹੇਠ ਘਨੌਰ ਵਿੱਚ ਹੋਈ ਇਹ ਵਿਸ਼ਾਲ ਰੈਲੀ ਪਾਰਟੀ ਦੀ ਮਜ਼ਬੂਤੀ ਅਤੇ ਲੋਕਾਂ ਦੇ ਵਧਦੇ ਵਿਸ਼ਵਾਸ ਦਾ ਪ੍ਰਮਾਣ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਅਕਾਲੀ ਦਲ ਦਾ ਸਾਥ ਦਿੱਤਾ ਜਾਵੇ। ਇਸ ਮੌਕੇ ਸਾਬਕਾ ਮੰਤਰੀ ਡਾ. ਦਲਜੀਤ ਸਿੰਘ ਚੀਮਾ, ਪਾਰਟੀ ਦੇ ਖਜ਼ਾਨਚੀ ਐਨ.ਕੇ. ਸ਼ਰਮਾ, ਸੂਬਾ ਮੀਤ ਪ੍ਰਧਾਨ ਜਸਮੇਰ ਸਿੰਘ ਲਾਛੜੂ, ਐਡਵੋਕੇਟ ਅਰਸ਼ਦੀਪ ਸਿੰਘ ਕਲੇਰ, ਗੁਰਪ੍ਰੀਤ ਸਿੰਘ ਰਾਜੂ ਖੰਨਾ, ਜ਼ਿਲ੍ਹਾ ਪ੍ਰਧਾਨ ਅਮਿਤ ਰਾਠੀ, ਬਾਬੂ ਕਬੀਰ ਦਾਸ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।