ਪਿੰਡ ਤੂਰਬੰਜਾਰਾ ’ਚ ਸੋਲੋ ਪਲਾਂਟ ਨਹੀਂ ਲੱਗਣ ਦੇਵਾਂਗੇ : ਕਿਸਾਨ ਆਗੂ ਪਿੰਡ ਤੂਰਬੰਜਾਰਾ ’ਚ ਸੋਲੋ ਪਲਾਂਟ ਨਹੀਂ ਲੱਗਣ ਦੇਵਾਂਗੇ -ਕਿਸਾਨ ਆਗੂ
Publish Date: Wed, 05 Aug 2026 05:41 PM (IST)
Updated Date: Thu, 06 Aug 2026 04:02 AM (IST)
ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਵੱਲੋਂ ਪਿੰਡ ਤੂਰਬੰਜਾਰਾ ਵਿਖੇ ਦਿਨ ਰਾਤ ਦਾ ਪੱਕਾ ਮੋਰਚਾ ਸੱਤਵੇਂ ਦਿਨ ਵਿਚ ਪਹੁੰਚ ਗਿਆ ਹੈ। ਪਿੰਡ ਦੇ ਕਿਸਾਨਾਂ, ਮਜ਼ਦੂਰਾਂ ਅਤੇ ਔਰਤਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਸੈਲੋ ਪਲਾਂਟ ਲਾਉਣ ਵਾਲੀ ਕੰਪਨੀ ਦੇ ਬਰਖਿਲਾਫ ਜੰਮ ਕੇ ਨਾਅਰੇਬਾਜੀ ਕੀਤੀ। ਇਸ ਮੌਕੇ ਬਲਾਕ ਦਿੜਬਾ ਦੇ ਪ੍ਰਧਾਨ ਹਰਜੀਤ ਸਿੰਘ ਮਹਿਲਾਂ ਅਤੇ ਜ਼ਿਲ੍ਹਾ ਖਜਾਨਚੀ ਅਮਨਦੀਪ ਸਿੰਘ ਮਹਿਲਾਂ ਨੇ ਦੱਸਿਆ ਕਿ ਪਿੰਡ ਦੇ ਬਿਲਕੁਲ ਨਾਲ ਲੱਗਦੀ ਹੱਦ ਵਿੱਚ ਪੀਯੂਬੀ ਐਗਰੀ ਲੋਸਟਿਕ ਪ੍ਰਾਈਵੇਟ ਲਿਮਿਟਡ ਕੰਪਨੀ ਵੱਲੋਂ ਸੈਲੋ ਪਲਾਂਟ ਲਾਇਆ ਜਾ ਰਿਹਾ ਹੈ। ਇਸ ਦੇ ਵਿਰੋਧ ਵਿੱਚ ਪਿੰਡ ਵਾਸੀਆਂ ਵੱਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਦਿੜਬਾ ਦੇ ਸਹਿਯੋਗ ਨਾਲ ਪੱਕਾ ਮੋਰਚਾ ਲਾਇਆ ਹੋਇਆ ਹੈ ਕਿਉਂਕਿ ਸੈਲੋ ਕੰਪਨੀ ਸਾਰੀਆਂ ਹਦਾਇਤਾਂ ਨੂੰ ਛਿੱਕੇ ਟੰਗ ਕੇ ਧੱਕੇਸ਼ਾਹੀ ਨਾਲ ਸੈਲੋ ਪਲਾਟ ਲਾਉਣਾ ਚਾਹੁੰਦੀ ਹੈ ਜਿਸ ਦਾ ਮਾਨਯੋਗ ਕੋਰਟ ਵਿੱਚ ਕੇਸ ਵੀ ਚੱਲ ਰਿਹਾ ਹੈ 2 ਸਾਲ ਪਹਿਲਾਂ ਵੀ ਇਸੇ ਕੰਪਨੀ ਨੇ ਇਸ ਜਗ੍ਹਾ ਤੇ ਸੈਲੋ ਪਲਾਂਟ ਲਾਉਣ ਦੀ ਕੋਸ਼ਿਸ਼ ਕੀਤੀ ਸੀ ਪਿੰਡ ਵਾਸੀਆਂ ਦੇ ਸਖਤ ਵਿਰੋਧ ਨੂੰ ਦੇਖਦਿਆਂ ਕੰਪਨੀ ਪਿੱਛੇ ਹਟ ਗਈ ਸੀ ਹੁਣ ਦੁਬਾਰਾ ਫਿਰ ਤੋਂ ਧੱਕੇਸ਼ਾਹੀ ਨਾਲ ਪਿੰਡ ਦੀ ਹੱਦ ਵਿੱਚ ਸੈਲੋ ਪਲਾਂਟ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਨੂੰ ਕਿਸੇ ਵੀ ਕੀਮਤ ਤੇ ਨਹੀਂ ਲੱਗਣ ਨਹੀ ਦਿਤਾ ਜਾਵੇਗਾ ਅੱਜ ਸੈਲੋ ਪਲਾਂਟ ਲਾਉਣ ਬਾਲੀ ਜਗ੍ਹਾ ਦਾ ਡਾ. ਅਰਸ਼ਦੀਪ ਕੌਰ ਅਤੇ ਹੈਲਥ ਇੰਸਪੈਕਟਰ ਗੁਰਪ੍ਰੀਤ ਸਿੰਘ ਦੀ ਅਗਵਾਈ ਵਿੱਚ ਕੌਹਰੀਆਂ ਹੈਲਥ ਸੈਂਟਰ ਦੀ ਟੀਮ ਨੇ ਆ ਕੇ ਮੁਆਇਨਾ ਕੀਤਾ ਅਤੇ ਪਿੰਡ ਦੇ ਲੋਕਾਂ ਤੋਂ ਸੈਲੋ ਪਲਾਂਟ ਨਾਲ ਆਉਣ ਵਾਲੀਆਂ ਮੁਸ਼ਕਿਲਾਂ ਬਾਰੇ ਪੁੱਛ ਪੜਤਾਲ ਕੀਤੀ ਜੋ ਪਿੰਡ ਦੇ ਲੋਕਾਂ ਨੇ ਦੱਸਿਆ ਕਿ ਸੈਲੋ ਲੱਗਣ ਨਾਲ ਬੱਚਿਆਂ ਅਤੇ ਬਜ਼ੁਰਗਾਂ ਨੂੰ ਅਨੇਕਾਂ ਬਿਮਾਰੀਆਂ ਦਾ ਸਾਹਮਣਾ ਕਰਨਾ ਪਵੇਗਾ ਕਿਉਂਕਿ ਇਹ ਸੈਲੋ ਪਲਾਂਟ ਪਿੰਡ ਦੇ ਬਿਲਕੁਲ ਨਾਲ ਲੱਗ ਰਿਹਾ ਹੈ। ਇਸ ਮੌਕੇ ਜਗਜੀਤ ਸਿੰਘ ਮਹਿਲਾ, ਆਤਮਾ ਸਿੰਘ ਜਨਾਲ,ਇਕਾਈ ਪ੍ਰਧਾਨ ਕਰਮ ਸਿੰਘ, ਖਜਾਨਚੀ ਰਾਮ ਸਿੰਘ, ਜਰਨਲ ਸਕੱਤਰ ਧੰਨਾ ਸਿੰਘ, ਇਕਾਈ ਆਗੂ ਹਰਦੇਵ ਸਿੰਘ, ਮੇਜਰ ਸਿੰਘ, ਦਰਸ਼ਨ ਸਿੰਘ, ਜੱਗੀ ਸਿੰਘ, ਮਨਦੀਪ ਸਿੰਘ, ਬਲਵਿੰਦਰ ਸਿੰਘ, ਬੰਤ ਸਿੰਘ, ਗੁਰਮੇਲ ਕੌਰ, ਮੁਖਤਿਆਰ ਕੌਰ, ਜਸਵਿੰਦਰ ਕੌਰ, ਹਰਪ੍ਰੀਤ ਕੌਰ, ਵੀਰਪਾਲ ਕੌਰ ਹਾਜ਼ਰ ਸਨ।