- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਡੋਰ ਟੂ ਡੋਰ ਮੁਹਿੰਮ ਦੋਰਾਨ ਜਥੇਦਾਰ ਗੜ੍ਹੀ ਦਾ ਕੀਤਾ ਸਵਾਗਤ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਦਿੱਤੇ ਗਏ ਪ੍ਰੋਗਰਾਮ ਅਨੁਸਾਰ ਪੰਜਾਬ ਦੇ ਸਾਰੇ ਹਲਕਾ ਇੰਚਾਰਜਾਂ ਵੱਲੋਂ ਆਪਣੇ-ਆਪਣੇ ਹਲਕਿਆਂ ਵਿੱਚ ਡੋਰ ਟੂ ਡੋਰ ਮੁਹਿਮ ਜ਼ੋਰਾਂ-ਸ਼ੋਰਾਂ ਦੇ ਨਾਲ ਕੀਤੀ ਜਾ ਰਹੀ ਹੈ। ਇਸੇ ਕੜੀ ਤਹਿਤ ਸ਼੍ਰੋਮਣੀ ਅਕਾਲੀ ਦਲ ਹਲਕਾ ਰਾਜਪੁਰਾ ਦੇ ਇੰਚਾਰਜ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਜਦੋਂ ਪਿੰਡ ਸ਼ਾਮਦੋ ਤੇ ਸ਼ਾਮਦੋ ਕੈਂਪ ਪਹੁੰਚੇ ਤਾਂ ਅਕਾਲੀ ਪਾਰਟੀ ਵਰਕਰਾਂ ਦੇ ਵੱਲੋਂ ਜਥੇਦਾਰ ਗੜੀ ਦਾ ਢੋਲ ਵਜਾ ਕੇ ਸਵਾਗਤ ਕਰਦਿਆਂ ਹੋਇਆਂ ਫੁੱਲਾਂ ਦੇ ਨਾਲ ਲੱਦ ਦਿੱਤਾ। ਇਸ ਮੌਕੇ ਜਥੇਦਾਰ ਗੜੀ ਵੱਲੋਂ ਘਰ-ਘਰ ਜਾ ਕੇ ਲੋਕਾਂ ਦੇ ਨਾਲ ਮੁਲਾਕਾਤ ਕਰ ਕੇ ਫਾਰਮ ਭਰੇ ਗਏ ਅਤੇ ਲੋਕਾਂ ਤੋਂ ਚੋਣ ਮੈਨੀਫੈਸਟੋ ਸਬੰਧੀ ਵਿਚਾਰ ਵੀ ਲਏ ਗਏ। ਉਨ੍ਹਾਂ ਵੱਲੋਂ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਪਾਰਟੀ ਦਾ ਸਹਿਯੋਗ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪਿੰਡਾਂ ਦੇ ਵਸਨੀਕਾਂ ਵੱਲੋਂ ਜਿੱਥੇ ਪੂਰੀ ਟੀਮ ਦਾ ਸਿਰੋਂਪਾਓ ਪਾ ਕੇ ਸਨਮਾਨ ਕੀਤਾ। ਜਥੇਦਾਰ ਗੜੀ ਨੇ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦੇ ਦੌਰਾਨ ਪੰਜਾਬ ਸੂਬੇ ਅੰਦਰ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੀ ਸਰਕਾਰ ਬਣਨੀ ਬਿਲਕੁਲ ਤੈਅ ਹੈ। ਉਨ੍ਹਾਂ ਕਿਹਾ ਕਿ ਪੰਜਾਬ ’ਚ ਲਾਆ ਐਂਡ ਆਰਡਰ ਦੀ ਵਿਗੜੀ ਹੋਈ ਸਥਿਤੀ ਦੇ ਮੱਦੇਨਜ਼ਰ ਲੋਕ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਅਸਤੀਫਾ ਮੰਗ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਰਣਜੀਤ ਸਿੰਘ ਰਾਣਾ, ਜਨਰਲ ਕੌਂਸਲ ਦੇ ਮੈਂਬਰ ਅੰਮ੍ਰਿਤਪਾਲ ਸਿੰਘ ਖਾਲਸਾ, ਅਰਵਿੰਦਰਪਾਲ ਸਿੰਘ ਰਾਜੂ, ਬੀਸੀ ਵਿੰਗ ਦੇ ਪ੍ਰਧਾਨ ਕੁਲਵਿੰਦਰ ਸਿੰਘ ਕਾਲੋਮਾਜਰਾ, ਪ੍ਰਧਾਨ ਸੁਖਦੇਵ ਸਿੰਘ ਪਿਲਖਣੀ, ਰਘਬੀਰ ਸਿੰਘ ਬਨੂੜ ਸਾਰੇ ਸਰਕਲ ਪ੍ਰਧਾਨ, ਕੌਂਸਲਰ ਦਲਬੀਰ ਸਿੰਘ ਸੱਗੂ, ਕੌਂਸਲਰ ਗੁਰਦੇਵ ਸਿੰਘ, ਸੁਰਿੰਦਰ ਸਿੰਘ ਘੁਮਾਣਾ, ਸਤਨਾਮ ਸਿੰਘ ਚੌਹਾਨ, ਸਤਨਾਮ ਸਿੰਘ ਗੋਲਾ ਸਮੇਤ ਹੋਰ ਹਾਜ਼ਰ ਸਨ।