- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੀ ਸਹਿ-ਇੰਚਾਰਜ ਅਲਕਾ ਗੁਰਜਰ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜੀਵਨ ਗਰਗ ਅਤੇ ਰਾਜੇਸ਼ ਬਾਘਾ ਵੀ ਹਾਜ਼ਰ ਸਨ।

ਪਰਗਟ ਸਿੰਘ •ਪੰਜਾਬੀ ਜਾਗਰਣ, ਪਟਿਆਲਾ : ਅੱਜ ਦੇਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਤਰੱਕੀ ਦੇ ਰਾਹ ’ਤੇ ਅੱਗੇ ਵਧ ਰਿਹਾ ਹੈ ਪਰ ਵਿਰੋਧੀ ਪਾਰਟੀਆਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ। ਇਸੇ ਕਾਰਨ ਉਹ ਲੋਕਾਂ ਵਿੱਚ ਭਰਮ ਪੈਦਾ ਕਰਨ ਲਈ ਸੰਵਿਧਾਨਕ ਸੰਸਥਾਵਾਂ ’ਤੇ ਸਵਾਲ ਉਠਾ ਰਹੀਆਂ ਹਨ। ਇਹ ਪ੍ਰਗਟਾਵਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਟਿਆਲਾ ਵਿਖੇ ‘ਲੋਕਤੰਤਰ ਬਚਾਓ, ਅਰਾਜਕਤਾ ਹਟਾਓ’ ਤਹਿਤ ਕੱਢੇ ਗਏ ਮਾਰਚ ਦੌਰਾਨ ਕੀਤਾ ।
ਇਸ ਮੌਕੇ ਭਾਜਪਾ ਦੇ ਕੌਮੀ ਸਕੱਤਰ ਅਤੇ ਪੰਜਾਬ ਭਾਜਪਾ ਦੇ ਇੰਚਾਰਜ ਡਾ. ਸਤੀਸ਼ ਪੂਨੀਆ, ਰਾਜ ਸਭਾ ਮੈਂਬਰ ਅਤੇ ਪੰਜਾਬ ਭਾਜਪਾ ਦੀ ਸਹਿ-ਇੰਚਾਰਜ ਅਲਕਾ ਗੁਰਜਰ, ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ, ਸਾਬਕਾ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਜੈਇੰਦਰ ਕੌਰ, ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਨਿਲ ਸਰੀਨ, ਜੀਵਨ ਗਰਗ ਅਤੇ ਰਾਜੇਸ਼ ਬਾਘਾ ਵੀ ਹਾਜ਼ਰ ਸਨ।
ਢਿੱਲੋਂ ਨੇ ਕਿਹਾ ਕਿ ਕਾਂਗਰਸ ਦੋਹਰੇ ਮਾਪਦੰਡ ਅਪਣਾਉਂਦੀ ਹੈ। ਜਿਸ ਸੂਬੇ ਵਿੱਚ ਕਾਂਗਰਸ ਜਿੱਤ ਜਾਂਦੀ ਹੈ, ਉੱਥੇ ਲੋਕਤੰਤਰ ਅਤੇ ਈਵੀਐਮ ਸਭ ਕੁਝ ਠੀਕ ਹੁੰਦਾ ਹੈ, ਪਰ ਜਿੱਥੇ ਹਾਰ ਜਾਂਦੀ ਹੈ, ਉੱਥੇ ਇਸ ਦੇ ਆਗੂ ਈਵੀਐਮ ਅਤੇ ਵੋਟ ਚੋਰੀ ਦਾ ਰੌਲਾ ਪਾਉਣ ਲੱਗ ਜਾਂਦੇ ਹਨ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਸਿਆਸੀ ਤੌਰ ’ਤੇ ਚਮਕਾਉਣ ਲਈ ਕਾਂਗਰਸ ਅਤੇ ਹੋਰ ਵਿਰੋਧੀ ਪਾਰਟੀਆਂ ਐਸਆਈਆਰ ਦੇ ਮੁੱਦੇ ਨੂੰ ਬੇਵਜ੍ਹਾ ਉਛਾਲ ਰਹੀਆਂ ਹਨ।
ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਭਗਵੰਤ ਮਾਨ ਸਿਰਫ਼ ਨਾਮ ਦੇ ਮੁੱਖ ਮੰਤਰੀ ਹਨ ਕਿਉਂਕਿ ਪੰਜਾਬ ਦੇ ਫੈਸਲੇ ਦਿੱਲੀ ਤੋਂ ਨਕਾਰੇ ਹੋਏ ਲੋਕ ਲੈ ਰਹੇ ਹਨ।
---
ਵਿਰੋਧੀ ਪਾਰਟੀਆਂ ਨੇ ਲੋਕਤੰਤਰ ਨੂੰ ਖ਼ਤਰੇ ਵਿੱਚ ਪਾਇਆ : ਪ੍ਰਨੀਤ ਕੌਰ
ਸਾਬਕਾ ਸਾਂਸਦ ਪ੍ਰਨੀਤ ਕੌਰ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਨੇ ਲੋਕਤੰਤਰ ਨੂੰ ਖ਼ਤਰੇ ਵਿੱਚ ਪਾ ਦਿੱਤਾ ਹੈ। ਐਸਆਈਆਰ ’ਤੇ ਸਵਾਲ ਉਠਾ ਕੇ ਉਨ੍ਹਾਂ ਨੇ ਦੇਸ਼ ਦੇ ਅਕਸ ’ਤੇ ਹਮਲਾ ਕੀਤਾ ਹੈ। ਚੋਣ ਕਮਿਸ਼ਨ ਦੇਸ਼ ਦੀ ਇੱਕ ਸੰਵਿਧਾਨਕ ਸੰਸਥਾ ਹੈ। ਵਿਰੋਧੀ ਪਾਰਟੀਆਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਹਮਣਾ ਕਰਨ ਦੀ ਹਿੰਮਤ ਨਹੀਂ ਹੈ। ਇਸੇ ਲਈ ਉਹ ਦੇਸ਼ ਦੀ ਹਰ ਸੰਵਿਧਾਨਕ ਸੰਸਥਾ ’ਤੇ ਸਵਾਲ ਉਠਾ ਕੇ ਜਨਤਾ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹਨ।