ਸ੍ਰੀ ਦੁਰਗਾ ਮਾਤਾ ਮੰਦਰ ’ਚ 13ਵਾਂ ਮੂਰਤੀ ਸਥਾਪਨਾ ਦਿਵਸ
ਸ੍ਰੀ ਦੁਰਗਾ ਮਾਤਾ ਮੰਦਿਰ ’ਚ 13ਵਾਂ ਮੂਰਤੀ ਸਥਾਪਨਾ ਦਿਵਸ
Publish Date: Fri, 23 Jan 2026 04:46 PM (IST)
Updated Date: Sat, 24 Jan 2026 04:04 AM (IST)

ਸ਼੍ਰੀਮਦ ਭਾਗਵਦ ਕਥਾ ਗਿਆਨ ਯੱi 1 ਤੋਂ 7 ਫਰਵਰੀ ਤਕ 31 ਜਨਵਰੀ ਨੂੰ ਸਮਾਰੋਹ ਦੀ ਸ਼ੁਰੂਆਤ ਮੌਕੇ ਕੱਢੀ ਜਾਵੇਗੀ ਕਲਸ਼ ਯਾਤਰਾ ਮੁਕੇਸ਼ ਸਿੰਗਲਾ, ਪੰਜਾਬੀ ਜਾਗਰਣ, ਭਵਾਨੀਗੜ੍ਹ : ਸਥਾਨਕ ਸ਼ਹਿਰ ਦੇ ਦਸ਼ਮੇਸ਼ ਨਗਰ ਵਿਖੇ ਸਥਿਤ ਸ਼੍ਰੀ ਦੁਰਗਾ ਮਾਤਾ ਮੰਦਰ ਵਿਖੇ ਮੰਦਰ ਕਮੇਟੀ ਵੱਲੋਂ ਮੰਦਰ ਕਮੇਟੀ ਦੇ ਪ੍ਰਧਾਨ ਮੁਨੀਸ਼ ਸਿੰਗਲਾ ਦੀ ਅਗਵਾਈ ਹੇਠ 13ਵੇਂ ਮੂਰਤੀ ਸਥਾਪਨਾ ਦਿਵਸ ਅਤੇ ਮੰਦਿਰ ‘ਚ ਸ਼੍ਰੀ ਖਾਟੂ ਸ਼ਿਆਮ ਜੀ ਅਤੇ ਮਾਂ ਸਰਸਵਤੀ ਜੀ ਦੀ ਮੂਰਤੀ ਸਥਾਪਨਾ ਦੇ ਸੰਬੰਧ ’ਚ 1ਫਰਵਰੀ ਤੋਂ 7 ਫਰਵਰੀ ਤੱਕ ਸ਼੍ਰੀਮਦ ਭਾਗਵਦ ਕਥਾ ਗਿਆਨ ਯੱਗ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੰਦਰ ਕਮੇਟੀ ਦੇ ਪ੍ਰਧਾਨ ਮੁਨੀਸ਼ ਸਿੰਗਲਾ, ਮੰਦਿਰ ਦੇ ਸੁਰਪਵਾਇਜਰ ਰੂਪ ਚੰਦ ਗੋਇਲ ਅਤੇ ਪ੍ਰੈਸ ਸਕੱਤਰ ਤਰਸੇਮ ਕਾਂਸਲ ਨੇ ਦੱਸਿਆ ਕਿ ਇਸ ਸਮਾਰੋਹ ਦੀ ਸ਼ੁਰੂਆਤ ਮੌਕੇ 31 ਜਨਵਰੀ ਨੂੰ ਮੰਦਰ ਕਮੇਟੀ ਵੱਲੋਂ ਸ਼ਹਿਰ ’ਚ ਵਿਸ਼ਾਲ ਮੰਗਲ ਕਲਸ਼ ਯਾਤਰਾ ਤੇ 6 ਫਰਵਰੀ ਨੂੰ ਸ਼੍ਰੀ ਖਾਟੂ ਸ਼ਿਆਮ ਜੀ ਅਤੇ ਸ਼੍ਰੀ ਮਾਂ ਸਰਸਵਤੀ ਜੀ ਦੀ ਮੂਰਤੀ ਸਥਾਪਨਾ ਦੇ ਸੰਬੰਧ ’ਚ ਵਿਸ਼ਾਲ ਸ਼ੋਭਾ ਯਾਤਰਾ ਦਾ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਸਮਾਰੋਹ ’ਚ ਪਰਮ ਪੂਜਿਆ ਸ਼੍ਰੀ 1008 ਬਾਲਯੋਗਨੀ ਮਹਾਮੰਡਲੇਸ਼ਵਰ ਸੰਤ ਸ਼੍ਰੋਮਣੀ ਸਾਧਵੀ ਸ਼੍ਰੀ ਕਰੁਨਾਗੀਰੀ ਜੀ ਮਹਾਰਾਜ 1 ਫਰਵਰੀ ਤੋਂ 7 ਫਰਵਰੀ ਤੱਕ ਰੋਜਾਨਾ ਸ਼ਾਮ ਦੇ 3 ਵਜੇ ਤੋਂ 6 ਵਜੇ ਤੱਕ ਸ਼੍ਰੀਮਦ ਭਾਗਵਦ ਕਥਾ ਗਿਆਨ ਯੱਗ ਦੀ ਕਥਾ ਕਰਨਗੇ ਅਤੇ ਆਪਣੇ ਪ੍ਰਵਚਨਾਂ ਰਾਹੀ ਸੰਗਤ ਨੂੰ ਨਿਹਾਲ ਕਰਨਗੇ। 7 ਫਰਵਰੀ ਨੂੰ ਕਥਾ ਦੇ ਭੋਗ ਉਪਰੰਤ ਭੰਡਾਰਾ ਅਤੁੱਟ ਵਰਤੇਗਾ।