- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਗਣਪਤੀ ਬੱਪਾ ਜੀ ਦੇ ਆਸ਼ੀਰਵਾਦ ਨਾਲ ਹਰ ਘਰ ਵਿੱਚ ਸੁੱਖ-ਸ਼ਾਂਤੀ ਤੇ ਖੁਸ਼ਹਾਲੀ ਦੀ ਕਾਮਨਾ : ਸੰਜੀਵ ਸ਼ਰਮਾ ਕਾਲੂ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਹਲਕਾ ਪਟਿਆਲਾ ਦਿਹਾਤੀ ਦੇ ਵੱਖ-ਵੱਖ ਸਥਾਨਾਂ ’ਤੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਏ ਜਾ ਰਹੇ ਗਣਪਤੀ ਉਤਸਵਾਂ ਵਿਚ ਸੰਜੀਵ ਸ਼ਰਮਾ ਕਾਲੂ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਗਣਪਤੀ ਬੱਪਾ ਜੀ ਦੀ ਪੂਜਾ-ਅਰਚਨਾ ਕਰਕੇ ਸਰਬੱਤ ਦੇ ਭਲੇ, ਹਰ ਪਰਿਵਾਰ ਦੀ ਸੁੱਖ-ਸ਼ਾਂਤੀ ਅਤੇ ਸਮੁੱਚੇ ਸਮਾਜ ਦੀ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ। ਵੱਖ-ਵੱਖ ਸਥਾਨਾਂ ’ਤੇ ਪਹੁੰਚਣ ’ਤੇ ਪ੍ਰਬੰਧਕ ਕਮੇਟੀਆਂ ਤੇ ਸੰਗਤ ਵੱਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਜੀਵ ਸ਼ਰਮਾ ਕਾਲੂ ਨੇ ਕਿਹਾ ਕਿ ਭਗਵਾਨ ਸ੍ਰੀ ਗਣੇਸ਼ ਜੀ ਨੂੰ ਵਿਘਨਹਰਤਾ ਅਤੇ ਮੰਗਲਕਾਰੀ ਦੇਵਤਾ ਵਜੋਂ ਪੂਜਿਆ ਜਾਂਦਾ ਹੈ। ਗਣਪਤੀ ਉਤਸਵ ਧਾਰਮਿਕ ਆਸਥਾ ਦੇ ਨਾਲ-ਨਾਲ ਆਪਸੀ ਪਿਆਰ, ਭਾਈਚਾਰੇ, ਸਦਭਾਵਨਾ ਅਤੇ ਮਿਲਵਰਤਣ ਦੀ ਭਾਵਨਾ ਨੂੰ ਮਜ਼ਬੂਤ ਕਰਨ ਦਾ ਮੌਕਾ ਵੀ ਪ੍ਰਦਾਨ ਕਰਦੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਵਿੱਚ ਹਰ ਵਰਗ ਦੇ ਲੋਕਾਂ ਦੀ ਸ਼ਮੂਲੀਅਤ ਸਮਾਜ ਵਿਚ ਆਪਸੀ ਸਾਂਝ ਨੂੰ ਹੋਰ ਮਜ਼ਬੂਤ ਕਰਦੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਾਮਨਾ ਹੈ ਕਿ ਗਣਪਤੀ ਬੱਪਾ ਜੀ ਦੀ ਕਿਰਪਾ ਸਮੁੱਚੀ ਲੋਕਾਈ ’ਤੇ ਬਣੀ ਰਹੇ ਅਤੇ ਹਰ ਘਰ ਵਿਚ ਖੁਸ਼ਹਾਲੀ, ਤੰਦਰੁਸਤੀ, ਸੁੱਖ-ਸ਼ਾਂਤੀ ਤੇ ਆਪਸੀ ਪਿਆਰ ਕਾਇਮ ਰਹੇ। ਧਾਰਮਿਕ ਸਮਾਗਮ ਸਾਨੂੰ ਆਪਣੀਆਂ ਪਰੰਪਰਾਵਾਂ ਅਤੇ ਸੰਸਕਾਰਾਂ ਨਾਲ ਜੋੜਨ ਦੇ ਨਾਲ-ਨਾਲ ਇੱਕ-ਦੂਜੇ ਦੀਆਂ ਖੁਸ਼ੀਆਂ ਅਤੇ ਦੁੱਖ-ਸੁੱਖ ਸਾਂਝੇ ਕਰਨ ਦੀ ਪ੍ਰੇਰਣਾ ਦਿੰਦੇ ਹਨ। ਇਸ ਮੌਕੇ ਵੱਖ-ਵੱਖ ਗਣਪਤੀ ਉਤਸਵ ਪ੍ਰਬੰਧਕ ਕਮੇਟੀਆਂ ਵੱਲੋਂ ਸੰਜੀਵ ਸ਼ਰਮਾ ਕਾਲੂ ਨੂੰ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਨੇ ਪ੍ਰਬੰਧਕਾਂ, ਸੇਵਾਦਾਰਾਂ ਅਤੇ ਸੰਗਤ ਦਾ ਧੰਨਵਾਦ ਕਰਦਿਆਂ ਕਿਹਾ ਕਿ ਧਾਰਮਿਕ ਸਮਾਗਮਾਂ ਵਿੱਚ ਮਿਲਣ ਵਾਲਾ ਪਿਆਰ ਅਤੇ ਸਤਿਕਾਰ ਉਨ੍ਹਾਂ ਲਈ ਪ੍ਰੇਰਣਾ ਦਾ ਸਰੋਤ ਹੈ। ਸੰਜੀਵ ਸ਼ਰਮਾ ਕਾਲੂ ਨੇ ਨੌਜਵਾਨਾਂ ਨੂੰ ਧਾਰਮਿਕ ਸਮਾਗਮਾਂ ਦੇ ਨਾਲ-ਨਾਲ ਸਮਾਜ ਸੇਵਾ ਦੇ ਕਾਰਜਾਂ ਵਿੱਚ ਵੀ ਵੱਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਉਨ੍ਹਾਂ ਸਮੂਹ ਸੰਗਤ ਨੂੰ ਗਣਪਤੀ ਉਤਸਵ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਭਗਵਾਨ ਸ੍ਰੀ ਗਣੇਸ਼ ਜੀ ਅੱਗੇ ਸਭ ਦੇ ਜੀਵਨ ਵਿੱਚੋਂ ਵਿਘਨ ਦੂਰ ਕਰਨ ਅਤੇ ਸੁੱਖ, ਸ਼ਾਂਤੀ, ਖੁਸ਼ਹਾਲੀ ਤੇ ਤਰੱਕੀ ਬਖ਼ਸ਼ਣ ਦੀ ਕਾਮਨਾ ਕੀਤੀ। ਇਸ ਮੌਕੇ ਸੰਤ ਬੰਗਾ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ , ਐਡਵੋਕੇਟ ਸੇਵਕ ਸਿੰਘ ਝਿੱਲ, ਅਮਰਪ੍ਰੀਤ ਸਿੰਘ ਬੌਬੀ ਸਾਬਕਾ ਕੌਂਸਲਰ , ਐਡਵੋਕੇਟ ਭੁਵੇਸ਼ ਤਿਵਾੜੀ, ਗੁਰਮੀਤ ਸਿੰਘ ਚੌਹਾਨ, ਰਿਧਮ ਸ਼ਰਮਾ ਪ੍ਰਧਾਨ ਯੂਥ ਕਾਂਗਰਸ, ਹੇਮੰਤ ਪਾਠਕ ਬਲਾਕ ਪ੍ਰਧਾਨ ਯੂਥ ਕਾਂਗਰਸ ਬਿਸ਼ਨ ਨਗਰ, ਰਜਿੰਦਰ ਰਾਣਾ, ਮੰਨੂ ਧਾਲੀਵਾਲ , ਵਿਵੇਕ ਸ਼ਰਮਾ ,ਸੌਰਵ ਵਾਲੀਆਂ , ਨਦੀਮ ਖਾਨ , ਇਮਰਾਨ ਖਾਨ ਅਤੇ ਹੋਰ ਹਾਜ਼ਿਰ ਰਹੇ।