ਕਾਰ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
ਕਾਰ ਦੀ ਲਪੇਟ ’ਚ ਆਉਣ ਨਾਲ ਔਰਤ ਦੀ ਮੌਤ
Publish Date: Sat, 24 Jan 2026 04:51 PM (IST)
Updated Date: Sun, 25 Jan 2026 04:07 AM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਸੁਨਾਮ : ਸੁਨਾਮ ਤੋਂ ਸ਼ੇਰੋਂ ਜਾਣ ਵਾਲੀ ਸੜਕ ’ਤੇ ਕਾਰ ਦੀ ਲਪੇਟ ’ਚ ਆਉਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਮ੍ਰਿਤਕਾ ਆਪਣੀਆਂ ਹੋਰ ਸਾਥਣਾਂ ਨਾਲ ਘਰ ਲਈ ਲੋੜੀਂਦਾ ਬਾਲਣ ਇਕੱਠਾ ਕਰਨ ਜਾ ਰਹੀ ਸੀ। ਸ਼ਨਿੱਚਰਵਾਰ ਨੂੰ ਸ਼ਹੀਦ ਊਧਮ ਸਿੰਘ ਸਿਵਲ ਹਸਪਤਾਲ ਸੁਨਾਮ ਵਿਖੇ ਮ੍ਰਿਤਕਾ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾਂ ਦੇ ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਦੁਪਹਿਰ ਵੇਲੇ ਮੇਲੋ ਕੌਰ ਵਾਸੀ ਸੁਨਾਮ ਆਪਣੇ ਲੜਕੇ ਅਤੇ ਕੁੱਝ ਸਾਥਣਾਂ ਸਮੇਤ ਘਰ ਲਈ ਬਾਲਣ ਇਕੱਠਾ ਕਰਨ ਲਈ ਸੁਨਾਮ-ਸ਼ੇਰੋਂ ਸੜਕ ’ਤੇ ਜਾ ਰਹੀ ਸੀ। ਇਸ ਦੌਰਾਨ ਅੱਗਿਓਂ ਆ ਰਹੀ ਇਕ ਕਾਰ ਨੇ ਉਸ ਨੂੰ ਆਪਣੀ ਲਪੇਟ ਵਿਚ ਲੈ ਲਿਆ। ਇਸ ਕਾਰਨ ਮੇਲੋ ਕੌਰ (43) ਪਤਨੀ ਕਾਲਾ ਵਾਸੀ ਸੁਨਾਮ ਦੀ ਮੌਕੇ ’ਤੇ ਹੀ ਮੌਤ ਹੋ ਗਈ। ਸਹਾਇਕ ਥਾਣੇਦਾਰ ਗੁਰਬਚਨ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਅਣਪਛਾਤੇ ਕਾਰ ਚਾਲਕ ਦੇ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕਾ ਦੇ ਪੋਸਟਮਾਰਟਮ ਉਪਰੰਤ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।