- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਮਜ਼ਦੂਰਾਂ ਨੇ ਰੋਸ ਵਜੋਂ ਸਾੜੀ ਜਸਵੀਰ ਸਿੰਘ ਗੜੀ ਦੀ ਅਰਥੀ

ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਝੋਨੇ ਦੀ ਸੀਜ਼ਨ ਦੌਰਾਨ ਪਿੰਡ ਭੁਟਾਲ ਕਲਾਂ ਦੇ ਇੱਕ ਜ਼ਿਮੀਦਾਰ ਵੱਲੋਂ ਕਿਸੇ ਦੇ ਖੇਤ ਵਿਚ ਜਾ ਕੇ ਮਜ਼ਦੂਰਾਂ ਦੀ ਕੁੱਟਮਾਰ ਕੀਤੀ ਗਈ ਅਤੇ ਲਹਿਰਾ ਪੁਲਿਸ ਵੱਲੋਂ ਝੂਠੇ ਕੇਸ ਵਿਚ ਫਸਾਇਆ ਗਿਆ। ਇਸ ਲਈ ਮਜ਼ਦੂਰਾਂ ਨੂੰ ਇਨਸਾਫ਼ ਦਿਵਾਉਣ ਲਈ ਜਥੇਬੰਦੀ ਵੱਲੋਂ ਥਾਣੇ ਅੱਗੇ ਲਾਇਆ ਧਰਨਾ ਦੂਜੇ ਦਿਨ ਚ ਦਾਖਲ ਹੋ ਗਿਆ।
ਇਸ ਸਮੇਂ ਪੋਸਟ ਪ੍ਰਸ਼ਾਸਨ ਖਿਲਾਫ ਰੋਹ ਭਰਪੂਰ ਨਾਅਰੇਬਾਜ਼ੀ ਵੀ ਕੀਤੀ ਗਈ ਅਤੇ ਥਾਣੇ ਦੇ ਘਿਰਾਓ ਉਪਰੰਤ ਸ਼ਹਿਰ ਵਿੱਚ ਰੋਸ ਮਾਰਚ ਵੀ ਕੀਤਾ ਗਿਆ। ਇਸ ਤੋਂ ਬਾਅਦ ਬੱਸ ਅੱਡਾ ਲਹਿਰਾ ਵਿਖੇ ਐਸ ਸੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜੀ ਦੀ ਅਰਥੀ ਸਾੜੀ ਗਈ। ਇਸ ਮੌਕੇ ਤੇ ਧਰਨੇ ਨੂੰ ਸਬੋਧਨ ਕਰਦੇ ਹੋਏ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਲਿਬਰੇਸ਼ਨ ਦੇ ਸੂਬਾ ਪ੍ਰਧਾਨ ਗੋਬਿੰਦ ਸਿੰਘ ਛਾਜਲੀ, ਜ਼ਿਲ੍ਹਾ ਪ੍ਰਧਾਨ ਬਿੱਟੂ ਸਿੰਘ ਖੋਖਰ, ਘਮੰਡ ਸਿੰਘ ਖਾਲਸਾ, ਨਿਰਮਲ ਸਿੰਘ ਭੁਟਾਲ ਕਲਾਂ ਨੇ ਆਖਿਆ, ਕਿ ਪੰਜਾਬ ਸਰਕਾਰ ਮਜ਼ਦੂਰਾਂ ਦਾ ਸ਼ੋਸ਼ਣ ਕਰ ਰਹੀ ਹੈ ਜਿਸ ਕਾਰਨ ਉਹਨਾਂ ਨੂੰ ਇਨਸਾਫ ਨਹੀਂ ਮਿਲ ਰਿਹਾ ਅਤੇ ਨਾ ਹੀ ਗਰੀਬਾਂ ਨੂੰ ਇਹ ਸਰਕਾਰ ਰੁਜ਼ਗਾਰ ਦੇ ਸਕੀ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀ ਵੱਲੋਂ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਤੱਕ ਸੰਘਰਸ਼ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਐਲਾਨ ਕਰਦਿਆਂ ਕਿਹਾ ਕਿ 16 ਸਤੰਬਰ ਬੁੱਧਵਾਰ ਨੂੰ ਦੋ ਘੰਟੇ ਜਾਖਲ- ਲਹਿਰਾ ਰੋਡ ਜਾਮ ਕੀਤਾ ਜਾਵੇਗਾ। ਇਸ ਸਮੇਂ ਰਣਜੀਤ ਸਿੰਘ ਪਰੋਚਾ, ਰਾਜ ਸਿੰਘ, ਚਰਨਜੀਤ ਕੌਰ ਲੱਖਾ ਸਿੰਘ, ਸਤਗੁਰ ਸਿੰਘ, ਰੂਪ ਸਿੰਘ ਮੌਜੂਦ ਸਨ।