- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਚੰਦੂਮਾਜਰਾ ਦੇ ਅਕਾਲੀ ਦਲ (ਬ) ਵਿੱਚ ਆਉਣ ਨਾਲ ਵਰਕਰਾਂ ਨੇ ਖੁਸ਼ੀ ਮਨਾਈ

ਜੀਐਸ. ਮਹਿਰੋਕ, ਪੰਜਾਬੀ ਜਾਗਰਣ, ਦੇਵੀਗਡ਼੍ਹ : ਸਾਬਕਾ ਪਾਰਲੀਮੈਂਟ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸਾਬਕਾ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਸ਼੍ਰੋਮਣੀ ਅਕਾਲੀ ਦਲ (ਬ) ਵਿਚ ਸ਼ਮੂਲੀਅਤ ਨਾਲ ਪਾਰਟੀ ਵਰਕਰਾਂ ਅਤੇ ਸਮਰਥਕਾਂ ਵਿਚ ਖ਼ੁਸ਼ੀ ਦੀ ਲਹਿਰ ਦੌਡ਼ ਗਈ ਹੈ। ਇਸ ਖ਼ੁਸ਼ੀ ਦੇ ਮੌਕੇ ’ਤੇ ਪਾਰਟੀ ਵਰਕਰਾਂ ਦੇ ਇਕ ਵਿਸ਼ੇਸ਼ ਵਫ਼ਦ ਨੇ ਪ੍ਰੋ. ਚੰਦੂਮਾਜਰਾ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਅਤੇ ਪਾਰਟੀ ਵਿਚ ਵਾਪਸੀ ’ਤੇ ਮੁਬਾਰਕਬਾਦ ਦਿੱਤੀ। ਇਸ ਮੌਕੇ ਗੱਲਬਾਤ ਕਰਦਿਆਂ ਜਥੇਦਾਰ ਤਰਸੇਮ ਸਿੰਘ ਕੋਟਲਾ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀਆਂ ਅਕਾਲੀ ਦਲ ਲਈ ਨਿਭਾਈਆਂ ਸੇਵਾਵਾਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਦੇ ਮੁਡ਼ ਪਾਰਟੀ ਵਿਚ ਆਉਣ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਅਤੇ ਕੇਂਦਰੀ ਰਾਜਨੀਤੀ ਵਿਚ ਵੱਡਾ ਬਲ ਮਿਲੇਗਾ। ਸਾਬਕਾ ਸਰਪੰਚ ਗੁਰਦੀਪ ਸਿੰਘ ਨੇ ਕਿਹਾ ਕਿ ਚੰਦੂਮਾਜਰਾ ਪਰਿਵਾਰ ਦਾ ਇਲਾਕੇ ਦੇ ਵਿਕਾਸ ਵਿਚ ਹਮੇਸ਼ਾ ਵੱਡਾ ਯੋਗਦਾਨ ਰਿਹਾ ਹੈ। ਪ੍ਰੋ. ਚੰਦੂਮਾਜਰਾ ਅਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੇ ਆਉਣ ਨਾਲ ਜ਼ਮੀਨੀ ਪੱਧਰ ’ਤੇ ਵਰਕਰਾਂ ਅੰਦਰ ਇਕ ਨਵਾਂ ਉਤਸ਼ਾਹ ਅਤੇ ਊਰਜਾ ਦੇਖਣ ਨੂੰ ਮਿਲ ਰਹੀ ਹੈ। ਇਸ ਮੌਕੇ ਵੱਡੀ ਗਿਣਤੀ ਵਿਚ ਸਥਾਨਕ ਆਗੂ ਅਤੇ ਵਰਕਰ ਹਾਜ਼ਰ ਸਨ।