ਔਰਤਾਂ ਨੂੰ ਹਜ਼ਾਰ ਰੁਪਏ ਦਿੱਤੇ ਜਾਣ ’ਤੇ ਵਰਕਰਾਂ ਨੇ ਵੰਡੇ ਲੱਡੂ
ਔਰਤਾਂ ਨੂੰ ਹਜ਼ਾਰ ਰੁਪਏ ਦਿੱਤੇ ਜਾਣ ’ਤੇ ਵਰਕਰਾਂ ਨੇ ਵੰਡੇ ਲੱਡੂ
Publish Date: Sun, 08 Mar 2026 03:58 PM (IST)
Updated Date: Mon, 09 Mar 2026 04:00 AM (IST)

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ, ਦਿੜ੍ਹਬਾ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਨ੍ਹਾਂ ਦੀ ਸਰਕਾਰ ਵੱਲੋਂ ਪੰਜਵਾਂ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਜਾਣ ਉੱਤੇ ਹਲਕਾ ਦਿੜ੍ਹਬਾ ਦੇ ਵਰਕਰ ਤੇ ਆਮ ਲੋਕਾਂ ਨੇ ਖੁਸ਼ੀ ਮਨਾਈ ਹੈ। ਵਿੱਤ ਮੰਤਰੀ ਚੀਮਾ ਵੱਲੋਂ ਬਜਟ ਦੌਰਾਨ ਚੋਣਾਂ ਸਮੇਂ ਪਾਰਟੀ ਵੱਲੋਂ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਨੂੰ ਪੂਰਾ ਕਰਨ ’ਤੇ ਵਰਕਰਾਂ ਨੇ ਇੱਕ-ਦੂਜੇ ਦੇ ਮੂੰਹ ਮਿੱਠਾ ਕਰਵਾ ਕੇ ਲੱਡੂ ਵੰਡੇ। ਸਰਪੰਚ ਰਵਿੰਦਰ ਸਿੰਘ ਮਾਨ, ਸਰਪੰਚ ਰਾਜ ਸਿੰਘ ਸਿੱਧੂ ਸਰਪੰਚ ਅਮਨਦੀਪ ਕਾਕੂਵਾਲਾ, ਟਰੱਕ ਯੂਨੀਅਨ ਦੇ ਪ੍ਰਧਾਨ ਅਜੈ ਸਿੰਗਲਾ, ਕਿਸਾਨ ਵਿੰਗ ਦੇ ਪ੍ਰਧਾਨ ਪ੍ਰਗਟ ਸਿੰਘ ਕਲੇਰ, ਸ਼ਹਿਰੀ ਪ੍ਰਧਾਨ ਧਰਮਪਾਲ ਗਰਗ ਤੇ ਰਣਜੀਤ ਸਿੰਘ ਖੇਤਲਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਤੇ ਗਰੰਟੀਆਂ ਇਕ-ਇਕ ਕਰ ਕੇ ਸਾਰੀਆਂ ਪੂਰੀਆਂ ਕਰ ਦਿੱਤੀਆਂ ਗਈਆਂ ਹਨ। ਲੰਮੇ ਸਮੇਂ ਤੋਂ ਔਰਤਾਂ ਨੂੰ ਦਿੱਤੇ ਜਾਣ ਵਾਲੇ ਹਜ਼ਾਰ ਰੁਪਏ ਪ੍ਰਤੀ ਮਹੀਨਾ ਮੰਗ ਉਠ ਰਹੀ ਸੀ ਉਸ ਮੰਗ ਨੂੰ ਇਸ ਬਜਟ ਦੇ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਸ ਬਜਟ ਵਿਚ ਜਨਰਲ ਔਰਤਾਂ ਨੂੰ 1000 ਮਹੀਨਾ ਜਦੋਂ ਕਿ ਐੱਸਸੀ ਔਰਤਾਂ ਨੂੰ 1500 ਮਹੀਨਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਵਿੱਤ ਮੰਤਰੀ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ ਇਕ ਵਿਲੱਖਣ ਤੇ ਹਰ ਪੱਖੋਂ ਸੰਪੂਰਨ ਬਜਟ ਹੈ। ਇਸ ਬਜਟ ਵਿਚ ਹਰ ਇਕ ਵਰਗ ਦਾ ਖਿਆਲ ਰੱਖਿਆ ਗਿਆ ਹੈ। ਕਿਸਾਨਾਂ ਨੂੰ ਮੁਫਤ ਬਿਜਲੀ ਜਾਰੀ ਰਹੇਗੀ ਅਤੇ ਪੰਜਾਬ ਦੇ ਸਾਰੇ ਹੋਰ ਹਫਤਕਾਰਾਂ ਨੂੰ ਘਰੇਲੂ ਬਿਜਲੀ ਪਹਿਲਾਂ ਦੀ ਤਰ੍ਹਾਂ ਜਾਰੀ ਰਹੇਗੀ। ਸਗੋਂ ਬਿਜਲੀ ਦੇ ਪਰ ਯੂਨਿਟ ਰੇਟ ਵੀ ਘਟਾਇਆ ਗਿਆ ਹੈ। ਇਸ ਦੇ ਨਾਲ ਹੀ ਖੇਡਾਂ ਤੇ ਸਿੱਖਿਆ ਦੇ ਖੇਤਰ ਨੂੰ ਉੱਚਾ ਚੱਕਣ ਲਈ ਬਜਟ ਵਿੱਚ ਵਾਧਾ ਕਰਨਾ ਇਕ ਸ਼ਲਾਘਾਯੋਗ ਕਦਮ ਹੈ। ਇਸ ਮੌਕੇ ਗੁਰਵਿੰਦਰ ਸਿੰਘ ਬਿੱਟੂ, ਦਰਸ਼ਨ ਸਿੰਘ, ਸਰਪੰਚ ਸੰਦੀਪ ਸਿੰਘ ਖੇਤਲਾ ਹਾਜ਼ਰ ਸਨ। ।