
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

19 ਅਗਸਤ ਨੂੰ ਫਰਦ ਕੇਂਦਰ ਬੰਦ ਕਰਕੇ ਕਾਮੇ ਰਹਿਣਗੇ ਹੜਤਾਲ ‘ਤੇ

ਹਰਮੇਸ਼ ਸਿੰਘ ਮੇਸ਼ੀ, ਪੰਜਾਬੀ ਜਾਗਰਣ,
ਦਿੜ੍ਹਬਾ : ਆਪਣੀਆਂ ਮੰਗਾਂ ਮਨਵਾਉਣ ਲਈ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਫਰਦ ਕੇਂਦਰ ਆਪਰੇਟਰਾਂ ਨੇ 19 ਅਗਸਤ ਨੂੰ ਫਰਦ ਕੇਂਦਰ ਮੁਕੰਮਲ ਤੌਰ ਤੇ ਬੰਦ ਕਰਕੇ ਹੜਤਾਲ ਕਰਨ ਦਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਬਹੁਤ ਵੱਡੇ-ਵੱਡੇ ਵਾਅਦੇ ਕੀਤੇ ਸੀ ਪਰ ਸੱਤਾ ’ਤੇ ਕਾਬਜ਼ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਾਡੀ ਕੋਈ ਸਾਰ ਨਹੀਂ ਲਈ ਅਤੇ ਨਾ ਹੀ ਸਾਡੀਆਂ ਤਨਖਾਹਾਂ ਵਿੱਚ ਕੋਈ ਵਾਧਾ ਕੀਤਾ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਮਹਿੰਗਾਈ ਦੇ ਦੌਰ ਵਿੱਚ ਡੀਸੀ ਰੇਟ ਕਰਕੇ ਚੁੱਪ ਕਰ ਗਈ ਸਰਕਾਰ ਇਸ ਨਾਲ ਘਰ ਦਾ ਗੁਜ਼ਾਰਾ ਚਲਾਉਣਾ ਬਹੁਤ ਹੀ ਔਖਾ ਹੈ।
ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਸੰਘਰਸ਼ ਕਰ ਰਹੇ ਹਾਂ। ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗਾਂ ਹੋਣ ਤੋਂ ਬਾਅਦ ਵੀ ਕੋਈ ਨਤੀਜਾ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਜੇਕਰ ਅਸੀਂ ਮੰਤਰੀਆਂ ਜਾਂ ਸਰਕਾਰੇ ਦਰਬਾਰੇ ਆਪਣੀਆਂ ਮੰਗਾਂ ਰੱਖਦੇ ਹਾਂ ਤਾਂ ਸਾਨੂੰ ਸਰਕਾਰ ਝੂਠੇ ਵਾਅਦੇ ਕਰ ਦਿੰਦੀ ਹੈ ਅਤੇ ਕਹਿੰਦੀ ਹੀ ਕਿ ਜਲਦ ਹੀ ਤੁਹਾਡੀਆਂ ਮੰਗਾਂ ਤੇ ਅਮਲ ਕੀਤਾ ਜਾਵੇਗਾ ਪਰ ਅਸਲ ਵਿੱਚ ਉਸ ਪਰ ਕੋਈ ਗੌਰ ਨਹੀਂ ਕੀਤੀ ਜਾਂਦੀ ਜਿਸ ਕਾਰਨ ਹੁਣ ਉਨ੍ਹਾਂ ਨੂੰ 19 ਅਗਸਤ ਨੂੰ ਫਰਦ ਕੇਂਦਰ ਮੁਕੰਮਲ ਬੰਦ ਕਰਕੇ ਹੜਤਾਲ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਫਿਰ ਵੀ ਸਾਡੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਸੂਬਾ ਵਾਈਸ ਪ੍ਰਧਾਨ ਬਲਜਿੰਦਰ ਸਿੰਘ ਸੋਨੀ ਨੇ ਕਿਹਾ ਕਿ ਅੱਜ ਜੋ ਪੰਜਾਬ ਦੇ ਹਾਲਤ ਨੇ, ਇਨ੍ਹਾਂ ਹਾਲਾਤ ਕਾਰਨ ਪੰਜਾਬ ਦੀ ਜਵਾਨੀ ਨੂੰ ਪੰਜਾਬ ਛੱਡਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਹਾਲਾਤ ਦੇਖਕੇ ਉਨ੍ਹਾਂ ਨੂੰ ਪੰਜਾਬੀ ਗਾਇਕ ਤਰਸੇਮ ਜੱਸੜ ਦਾ ਗੀਤ ਯਾਦ ਆਉਂਦਾ ਹੈ ਕਾਹਦੀ ਐ ਆਜਾਦੀ ਅੱਜ ਵੀ ਗੁਲਾਮ ਹਾਂ, ਲੱਖ ਲਾਹਨਤਾਂ ਤੇਰੇ ‘ਤੇ ਸਰਕਾਰੇ, ਜੇ ਸਾਂਭਦਾ ਵਲੈਤ ਨਾ ਪੰਜਾਬ ਨੂੰ ਕਿਥੋਂ ਬਣਨੇ ਸੀ ਰੰਗਲੇ ਚੁਬਾਰੇ। ਉਨ੍ਹਾਂ ਕਿਹਾ ਕਿ ਜੋ ਅੱਜ ਦੇ ਸਮੇਂ ਸਾਡੇ ਹਾਲਾਤ ਨੇ ਉਸ ਦੇ ਲਈ ਸਿੱਧੇ ਤੌਰ ’ਤੇ ਆਮ ਆਦਮੀ ਪਾਰਟੀ ਦੀ ਸਰਕਾਰ ਜਿੰਮੇਵਾਰ ਹੈ।
ਇਸ ਮੌਕੇ ਕੁਲਵਿੰਦਰ ਸਿੰਘ ਜਿਲਾ ਪ੍ਰਧਾਨ ਸੰਗਰੂਰ, ਜਿਲਾ ਵਾਈਸ ਪ੍ਰਧਾਨ ਵਿਕਰਮਜੀਤ ਸਿੰਘ, ਭੁਪਿੰਦਰ ਸਿੰਘ, ਸੁਖਬੀਰ ਸਿੰਘ, ਅਮਨਦੀਪ ਸਿੰਘ, ਗਗਨਦੀਪ ਸਿੰਘ, ਮਨਦੀਪ ਖਾਨ, ਗੁਰਵਿੰਦਰ ਸਿੰਘ ਗੁਰੀ, ਬਲਦੇਵ ਦਾਸ, ਸੁੱਖੀ ਲੌਂਗੋਵਾਲ ਹਾਜ਼ਰ ਸਨ।