- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪੀਐਚਸੀ ਕਾਲੋਮਾਜਰਾ ਵਿਖੇ ਮਨਾਇਆ ਵਿਸ਼ਵ ਸ਼ੂਗਰ ਦਿਵਸ

ਅਸ਼ਵਿੰਦਰ ਸਿੰਘ, ਪੰਜਾਬੀ ਜਾਗਰਣ, ਬਨੂੜ : ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਤਲੀ ਦੇ ਨਿਰਦੇਸ਼ਾਂ ਤੇ ਸੀਨੀਅਰ ਮੈਡੀਕਲ ਅਫ਼ਸਰ ਡਾ. ਬ੍ਰਿਜੇਸ਼ ਸਿੰਘ ਦੀ ਅਗਵਾਈ ਹੇਠ ਕਾਲੋਮਾਜਰਾ ਵਿਖੇ ਵਿਸ਼ਵ ਸ਼ੂਗਰ ਦਿਵਸ ਮਨਾਇਆ ਗਿਆ। ਇਸ ਮੌਕੇ ਹਸਪਤਾਲ ਵਿਚ ਆਏ ਮਰੀਜ਼ਾਂ ਦੀ ਸ਼ੂਗਰ ਜਾਂਚ ਵੀ ਕੀਤੀ ਗਈ। ਮੈਡੀਕਲ ਅਫ਼ਸਰ ਡਾ. ਅਖਿਲ ਸਚਦੇਵਾ ਤੇ ਡਾ. ਹਰਤਾਜ ਸਿੰਘ ਨੇ ਮਰੀਜ਼ਾਂ ਦੀ ਜਾਂਚ ਕੀਤੀ। ਇਸ ਮੌਕੇ ਡਾ. ਬ੍ਰਿਜੇਸ਼ ਸਿੰਘ ਨੇ ਦੱਸਿਆ ਕਿ ਸ਼ੂਗਰ ਇਕ ਅਜਿਹੀ ਬਿਮਾਰੀ ਹੈ, ਜਿਸ ਕਾਰਨ ਖੂਨ ’ਚ ਗਲੂਕੋਜ਼ ਦਾ ਪੱਧਰ ਆਮ ਨਾਲੋਂ ਵੱਧ ਜਾਂਦਾ ਹੈ ਅਤੇ ਇਹ ਸਰੀਰ ਦੇ ਵੱਖ-ਵੱਖ ਅੰਗਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ। ਡਾ. ਹਰਤਾਜ ਸਿੰਘ ਨੇ ਸੰਤੁਲਿਤ ਖੁਰਾਕ, ਹਰੀਆਂ ਸਬਜ਼ੀਆਂ, ਫਲ ਅਤੇ ਸਲਾਦ ਖਾਣ ਦੇ ਨਾਲ ਰੋਜ਼ਾਨਾ 30 ਤੋਂ 40 ਮਿੰਟ ਸੈਰ ਅਤੇ ਕਸਰਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਤੰਬਾਕੂ, ਸ਼ਰਾਬ ਅਤੇ ਜੰਕ ਫੂਡ ਤੋਂ ਪਰਹੇਜ਼ ਕਰਨ ਲਈ ਵੀ ਪ੍ਰੇਰਿਤ ਕੀਤਾ। ਇਸ ਮੌਕੇ ਮੋਨਿਕਾ ਬੀਈਈ ਨੇ ਆਸ਼ਾ ਵਰਕਰਾਂ ਨੂੰ ਪਿੰਡ ਪੱਧਰ ’ਤੇ ਲੋਕਾਂ ਨੂੰ ਸ਼ੂਗਰ ਦੇ ਲੱਛਣਾਂ, ਬਚਾਅ ਅਤੇ ਇਲਾਜ ਬਾਰੇ ਜਾਗਰੂਕ ਕਰਨ ਦੀ ਅਪੀਲ ਕੀਤੀ।