ਐੱਸਯੂਐੱਸ ਸਕੂਲ ’ਚ ਵਿਸ਼ਵ ਧਰਤੀ ਦਿਵਸ ਮਨਾਇਆ
ਐਸਯੂਐਸ ਸਕੂਲ ’ਚ ਵਿਸ਼ਵ ਧਰਤੀ ਦਿਵਸ ਮਨਾਇਆ
Publish Date: Tue, 21 Apr 2026 03:50 PM (IST)
Updated Date: Wed, 22 Apr 2026 04:01 AM (IST)
ਸਟਾਫ ਰਿਪੋਰਟਰ, ਪੰਜਾਬੀ ਜਾਗਰਣ, ਸੰਗਰੂਰ : ਮੰਗਲਵਾਰ ਨੂੰ ਐੱਸਯਐੱਸ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਚੌਕ ਵਿਖੇ ਸੰਸਥਾ ਦੇ ਚੇਅਰਮੈਨ ਰਾਓਵਿੰਦਰ ਸਿੰਘ ਅਤੇ ਵਾਈਸ ਚੇਅਰਮੈਨ ਕੌਰ ਸਿੰਘ ਡੁੱਲਟ ਦੀ ਅਗਵਾਈ ਅਧੀਨ ਵਿਸ਼ਵ ਧਰਤੀ ਦਿਵਸ ਮਨਾਇਆ ਗਿਆ। ਜਿਸ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਰੁੱਖ ਲਗਾ ਕੇ ਕੀਤੀ ਗਈ। ਰੁੱਖ ਲਗਾਉਣ ਦਾ ਮੁੱਖ ਉਦੇਸ਼ ਵਾਤਾਵਰਨ ਦੀ ਰੱਖਿਆ ਕਰਨਾ ਤੇ ਹਰੇ-ਭਰੇ ਭਵਿੱਖ ਲਈ ਇਕੱਠੇ ਹੋ ਕੇ ਕੰਮ ਕਰਨਾ। ਵਿਸ਼ਵ ਧਰਤੀ ਦਿਵਸ ਸਾਨੂੰ ਇਹ ਯਾਦ ਦਿਵਾਉਂਦਾ ਹੈ ਕਿ ਧਰਤੀ ਸਾਡਾ ਇਕੱਲਾ ਘਰ ਹੈ ਤੇ ਇਸ ਦੀ ਸੰਭਾਲ ਕਰਨਾ ਸਾਡੀ ਜ਼ਿੰਮੇਵਾਰੀ ਹੈ। ਇਸ ਦੌਰਾਨ ਵਿਦਿਆਰਥੀਆਂ ਨੂੰ ਚਾਰਟ ਮੇਕਿੰਗ, ਭਾਸ਼ਣ ਅਤੇ ਆਰਟ ਕਰਾਫਟ ਗਤੀਵਿਧੀਆਂ ਕਰਵਾਈਆਂ ਗਈਆਂ। ਸਕੂਲ ਪ੍ਰਿੰਸੀਪਲ ਸੰਦੀਪ ਵੱਲੋਂ ਵਿਦਿਆਰਥੀਆਂ ਨੂੰ ਸਾਫ-ਸੁਥਰਾ ਵਾਤਾਵਰਨ ਬਣਾਉਣ ਤੇ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਜਾਗਰੂਕ ਕੀਤਾ ਗਿਆ।