
- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼

70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ’ਚ ਵੁਸ਼ੂ ਮੁਕਾਬਲੇ ਕਰਵਾਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : 70ਵੇਂ ਜ਼ਿਲ੍ਹਾ ਸਕੂਲ ਟੂਰਨਾਮੈਂਟ ਤਹਿਤ ਅੰਡਰ-17 ਤੇ ਅੰਡਰ-19 ਲੜਕੇ ਤੇ ਲੜਕੀਆਂ ਦੇ ਵੁਸ਼ੂ ਮੁਕਾਬਲੇ ਪੀਐੱਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਮਲਟੀਪਰਪਜ਼ ਸਕੂਲ, ਪਾਸੀ ਰੋਡ, ਪਟਿਆਲਾ ਵਿਖੇ ਕਰਵਾਏ ਗਏ। ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼ਾਲੂ ਮਹਿਰਾ ਦੀ ਅਗਵਾਈ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਦੇ ਦਿਸ਼ਾ-ਨਿਰਦੇਸ਼ ਤੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਤੇ ਜ਼ਿਲ੍ਹਾ ਸਕੂਲ ਟੂਰਨਾਮੈਂਟ ਕਮੇਟੀ ਦੇ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਕਰਵਾਏ ਗਏ। ਇਸ ਮੌਕੇ ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਡਾ. ਦਲਜੀਤ ਸਿੰਘ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਕੀਤੀ। ਉਨ੍ਹਾਂ ਖਿਡਾਰੀਆਂ ਨੂੰ ਖੇਡਾਂ ਵਿੱਚ ਵਧੀਆ ਪ੍ਰਦਰਸ਼ਨ ਕਰਨ ਤੇ ਅਨੁਸ਼ਾਸਨ ਨਾਲ ਖੇਡਣ ਲਈ ਪ੍ਰੇਰਿਤ ਕੀਤਾ। ਮੁਕਾਬਲਿਆਂ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਵਿਚ ਹਰੀਸ਼ ਸਿੰਘ ਰਾਵਤ ਪੀਟੀਆਈ, ਗੁਰਪ੍ਰੀਤ ਸਿੰਘ ਟਿਵਾਣਾ, ਮੋਹਿਤ ਕੁਮਾਰ, ਬੁੱਧ ਰਾਮ ਡੀਪੀਈ, ਮੋਨਿਕਾ ਡੀਪੀਈ, ਲੈਕਚਰਾਰ ਰੁਪਿੰਦਰ ਕੌਰ, ਜੱਜ ਵਿਸ਼ਾਲ ਕੁਮਾਰ ਤੇ ਭਗਵਤ ਪ੍ਰਸ਼ਾਦ ਸਮੇਤ ਸਟੇਟ ਜੱਜਾਂ ਨੇ ਸਹਿਯੋਗ ਦਿੱਤਾ। ਇਸ ਮੌਕੇ ਪ੍ਰਤੀਕ, ਸ਼ੁਭਮ, ਹਰੀਸ਼ ਕੁਮਾਰ, ਰਾਜਦੀਪ ਸਿੰਘ, ਰਕੇਸ਼ ਕੁਮਾਰ ਪੀਟੀਆਈ ਅਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਵੀ ਹਾਜ਼ਰ ਸਨ।