ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਬੱਸ ਰਵਾਨਾ
Publish Date: Mon, 30 Mar 2026 06:00 PM (IST)
Updated Date: Mon, 30 Mar 2026 06:03 PM (IST)

ਭੁਪਿੰਦਰ ਸਿੰਘ ਲਵਲੀ, ਪੰਜਾਬੀ ਜਾਗਰਣ, ਬਲਬੇੜ੍ਹਾ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਾਸੀਆਂ ਲਈ ਮੁਫਤ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਤੀਰਥ ਯਾਤਰਾ ਸਕੀਮ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਅੱਜ ਹਲਕਾ ਸਨੌਰ ਦੇ ਕਸਬਾ ਬਲਬੇੜ੍ਹਾ ਤੋਂ ਵੱਡੀ ਗਿਣਤੀ ’ਚ ਸੰਗਤ ਆਪਣੇ ਗੁਰੂਆਂ,ਪੀਰਾਂ,ਪੈਗੰਬਰਾਂ ਦੇ ਦਰਸ਼ਨਾਂ ਲਈ ਤਿਆਰ ਹੋਈਆਂ। ਇਸ ਜਥੇ ਨੂੰ ਮਾਰਕੀਟ ਕਮੇਟੀ ਡਲਾਕਾ ਦੇ ਚੇਅਰਮੈਨ ਹਨੀ ਮਾਹਲਾ ਵੱਲੋਂ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਦੱਸਿਆ ਕਿ ਇਹ ਜਥਾ ਅੱਜ ਬਲਬੇੜ੍ਹਾ ਤੇ ਸ੍ਰੀ ਅੰਮ੍ਰਿਤਸਰ ਸਾਹਿਬ ਨੂੰ ਰਵਾਨਾ ਕੀਤਾ ਗਿਆ ਜੋ ਦੋ ਦਿਨ ਵੱਖ-ਵੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਉਪਰੰਤ ਵਾਪਸ ਪਰਤੇਗਾ ਤੇ ਸੰਗਤ ਨੂੰ ਯਾਤਰਾ ਸਮੇਂ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣ ਦਿੱਤੀ ਜਾਵੇਗੀ। ਚੇਅਰਮੈਨ ਮਾਹਲਾ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਯਾਤਰਾ ਸਕੀਮ ਤਹਿਤ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ’ਚੋਂ ਵੱਡੀ ਗਿਣਤੀ ਸੰਗਤਾਂ ਆਪਣੇ ਗੁਰੂਆਂ ਦੇ ਦਰਸ਼ਨ ਕਰ ਚੁੱਕੀਆਂ ਹਨ ਤੇ ਕ੍ਰਮਵਾਰ ਕਰ ਰਹੀਆਂ ਹਨ। ਇਸ ਮੌਕੇ ਇਕੱਤਰ ਸੰਗਤਾਂ ਦੇ ਜਥੇ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰਧਾਨ ਬੰਤ ਸਿੰਘ ਬਲਬੇੜ੍ਹਾ, ਕੁਲਵੰਤ ਸਿੰਘ ਸਰਪੰਚ ਬਲਬੇੜ੍ਹਾ, ਬਲਕਾਰ ਸਿੰਘ ਜ਼ਿਲ੍ਹਾ ਪ੍ਰੀਸ਼ਦ ਮੈਂਬਰ, ਗੁਰਮੇਲ ਸਿੰਘ ਬਲਬੇੜ੍ਹਾ, ਪ੍ਰਧਾਨ ਗੁਰਪ੍ਰੀਤ ਸਿੰਘ ਬਲਬੇੜ੍ਹਾ, ਦਿਲਬਾਗ ਸਿੰਘ ਨਮਬਰਦਾਰ ਤੇ ਹੋਰ ਆਪ ਵਰਕਰ ਤੇ ਸੰਗਤਾਂ ਮੌਜੂਦ ਸਨ।