- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਵਿੱਚ ਯੋਗਾ ਵਰਕਸ਼ਾਪ ਲਗਾਈ

ਐੱਚਐੱਸ ਸੈਣੀ, ਪੰਜਾਬੀ ਜਾਗਰਣ, ਰਾਜਪੁਰਾ : ਪਟੇਲ ਮੈਮੋਰੀਅਲ ਨੈਸ਼ਨਲ ਕਾਲਜ ਰਾਜਪੁਰਾ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਡਾ. ਮਨਦੀਪ ਕੌਰ, ਪ੍ਰੋ. ਤ੍ਰਿਸ਼ਨਦੀਪ ਸਿੰਘ ਗਰੇਵਾਲ, ਕੋਚ ਹਰਪ੍ਰੀਤ ਸਿੰਘ ਦੀ ਸਾਂਝੀ ਦੇਖਰੇਖ ਹੇਠ ਵਿਦਿਆਰਥੀਆਂ ਨੂੰ ਯੋਗਾ ਤੇ ਮੈਡੀਟੇਸ਼ਨ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਅੱਜ ਪਟੇਲ ਹਾਲ ਵਿਖੇ ਵਿਸ਼ੇਸ਼ ਯੋਗਾ ਵਰਕਸ਼ਾਪ ਲਗਾਈ ਗਈ। ਵਰਕਸ਼ਾਪ ਵਿਚ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਇੰਦਰਾਜ ਸਿੰਘ ਕੋਆਰਡੀਨੇਟਰ ਹਾਰਟ ਫੁਲਨੈਸ ਮੈਡੀਟੇਸ਼ਨ ਸੈਂਟਰ ਰਾਜਪੁਰਾ ਤੇ ਸੰਗੀਤਾ ਰਾਣੀ ਮੈਡੀਟੇਸ਼ਨ ਟਰੇਨਰ ਰਾਜਪੁਰਾ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਵੱਖ-ਵੱਖ ਆਸਨਾਂ ਅਤੇ ਮੈਡੀਟੇਸ਼ਨ ਦਾ ਅਭਿਆਸ ਕਰਵਾਇਆ ਗਿਆ। ਵਰਕਸ਼ਾਪ ਦੌਰਾਨ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਯੋਗਾ ਤੇ ਧਿਆਨ ਦੇ ਮਹੱਤਵ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਨਿਯਮਿਤ ਯੋਗਾ ਅਤੇ ਮੈਡੀਟੇਸ਼ਨ ਸਰੀਰਕ ਤੰਦਰੁਸਤੀ ਦੇ ਨਾਲ-ਨਾਲ ਮਾਨਸਿਕ ਇਕਾਗਰਤਾ ਅਤੇ ਤਣਾਅ ਘਟਾਉਣ ਵਿਚ ਵੀ ਸਹਾਇਕ ਹੁੰਦੇ ਹਨ। ਵਿਦਿਆਰਥੀਆਂ ਨੇ ਵਰਕਸ਼ਾਪ ਵਿਚ ਉਤਸ਼ਾਹ ਨਾਲ ਭਾਗ ਲੈਂਦਿਆਂ ਵੱਖ-ਵੱਖ ਯੋਗ ਆਸਨਾਂ ਅਤੇ ਧਿਆਨ ਦੀਆਂ ਕਿਰਿਆਵਾਂ ਦਾ ਅਭਿਆਸ ਕੀਤਾ। ਇਸ ਮੌਕੇ ਮਾਹਿਰਾਂ ਵੱਲੋਂ ਵਿਦਿਆਰਥੀਆਂ ਦੇ ਸਵਾਲਾਂ ਦੇ ਜਵਾਬ ਵੀ ਦਿੱਤੇ ਗਏ ਅਤੇ ਉਨ੍ਹਾਂ ਨੂੰ ਰੋਜ਼ਾਨਾ ਜੀਵਨ ਵਿੱਚ ਯੋਗਾ ਤੇ ਮੈਡੀਟੇਸ਼ਨ ਨੂੰ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਵਰਕਸ਼ਾਪ ਵਿੱਚ ਕਾਲਜ ਦੇ ਵਿਦਿਆਰਥੀਆਂ ਤੋਂ ਇਲਾਵਾ ਸਬੰਧਤ ਅਧਿਆਪਕ ਵੀ ਹਾਜ਼ਰ ਰਹੇ।