- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਆਪ ਨੇ ਸਾਰੇ ਵਾਅਦੇ ਅਤੇ ਗਰੰਟੀਆਂ ਕੀਤੀਆਂ ਪੂਰੀਆਂ: ਬਰਸਟ

ਭਾਰਤ ਭੂਸ਼ਣ ਗੋਇਲ ਪੰਜਾਬੀ ਜਾਗਰਣ, ਸਮਾਣਾ : ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਤੇ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਲੋਕਾਂ ਨਾਲ ਕੀਤੇ ਸਾਰੇ ਵਾਅਦਿਆਂ ਤੇ ਗਾਰੰਟੀਆਂ ਨੂੰ ਪੂਰਾ ਕੀਤਾ ਹੈ। ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਸਥਿਤ ਦਫ਼ਤਰ ਵਿਖੇ ਹਫ਼ਤਾਵਾਰੀ ਲੋਕ ਮਿਲਣੀ ਕਰਵਾਈ ਗਈ। ਬਰਸਟ ਨੇ ਕਿਹਾ ਕਿ ਲੋਕ ਮਿਲਣੀਆਂ ਦਾ ਮੁੱਖ ਮਕਸਦ ਸਰਕਾਰ ਅਤੇ ਲੋਕਾਂ ਵਿਚਕਾਰ ਸਿੱਧਾ ਸੰਪਰਕ ਬਣਾਈ ਰੱਖਣਾ ਹੈ, ਤਾਂ ਜੋ ਲੋਕਾਂ ਦੀਆਂ ਅਸਲ ਸਮੱਸਿਆਵਾਂ ਨੂੰ ਸਮਝ ਕੇ ਉਨ੍ਹਾਂ ਦੇ ਹੱਲ ਲਈ ਪ੍ਰਭਾਵਸ਼ਾਲੀ ਉਪਰਾਲੇ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਸੇਵਾ ਅਤੇ ਸੂਬੇ ਦੀ ਤਰੱਕੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾ ਕਿਹਾ ਪੰਜਾਬ ਸਰਕਾਰ ਨੇ ਆਪਣੇ ਕੀਤੇ ਸਾਰੇ ਵਾਅਦੇ ਅਤੇ ਗਰੰਟੀਆਂ ਨੂੰ ਪੁਰਾ ਕੀਤਾ ਹੈ। ਇਸ ਮੌਕੇ ਸੁਖਵਿੰਦਰ ਸਿੰਘ ਚੇਅਰਮੈਨ ਮਾਰਕਿਟ ਕਮੇਟੀ ਮੂਣਕ, ਸ਼ੇਰ ਸਿੰਘ ਸਰਪੰਚ ਖੇੜੀ ਮੱਲਾਂ, ਨਰਿੰਦਰ ਸਿੰਘ ਸਰਪੰਚ ਬਰਸਟ, ਸੋਨੂੰ ਸਰਪੰਚ ਗੁਰੂ ਨਾਨਕ ਨਗਰ, ਮਹਿਲ ਸਿੰਘ ਸਰਪੰਚ ਨੱਸੂਪੁਰ, ਨਿਸ਼ਾਨ ਸਿੰਘ ਸਰਪੰਚ ਲਾਲਗੜ੍ਹ, ਜਗਸੀਰ ਸਿੰਘ ਸਰਪੰਚ ਗੁਰੂ ਤੇਗ ਬਹਾਦਰ ਨਗਰ, ਤਰਮੇਸ ਸਿੰਘ ਸਰਪੰਚ ਮਾਲੋਮਾਜਰਾ, ਅਮਰੀਕ ਸਿੰਘ ਸਰਪੰਚ ਕਕਰਾਲਾ, ਜਗਤਾਰ ਸਿੰਘ ਸਰਪੰਚ ਬੁਜਰਕ, ਗੋਰਾ ਸਿੰਘ ਸਰਪੰਚ ਧਰਮਗੜ੍ਹ ਸਮੇਤ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਮੌਜੂਦ ਰਹੇ।