v> ਜਗਨਾਰ ਸਿੰਘ ਦੁਲੱਦੀ, ਨਾਭਾ : ਜਿੱਥੇ ਪੰਜਾਬ ਹੀ ਨਹੀਂ ਸਗੋਂ ਸਮੁੱਚੇ ਦੇਸ਼ ਅੰਦਰ ਦੀਵਾਲੀ ਦਾ ਪਵਿੱਤਰ ਤਿਉਹਾਰ ਮਨਾਇਆ ਜਾ ਰਿਹਾ ਸੀ, ਉੱਥੇ ਹੀ ਨਾਭਾ ਨੇਡ਼ਲੇ ਪਿੰਡ ਦੁਲੱਦੀ ਵਿਖੇ ਦੀਵਾਲੀ ਤੋਂ ਪਹਿਲੀ ਰਾਤ ਨੌਜਵਾਨ ਦਾ ਕਤਲ ਹੋ ਗਿਆ। ਸੂਚਨਾ ਮਿਲਦਿਆਂ ਹੀ ਥਾਣਾ ਸਦਰ ਨਾਭਾ ਦੇ ਇੰਚਾਰਜ ਇੰਸਪੈਕਟਰ ਸੁਖਦੇਵ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ।

ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਦੱਸਣ ਅਨੁਸਾਰ ਅਜੇ ਕੁਮਾਰ (23) ਪੁੱਤਰ ਓਂਕਾਰ ਚੌਧਰੀ ਸ਼ਾਮ ਨੂੰ ਆਪਣੇ ਘਰ ਵਾਪਸ ਆ ਰਿਹਾ ਸੀ। ਰਸਤੇ 'ਚ ਉਸ 'ਤੇ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਨੇ ਉਸ ਨੂੰ ਤੁਰੰਤ ਸਿਵਲ ਹਸਪਤਾਲ ਨਾਭਾ ਪਹੁੰਚਾਇਆ ਜਿੱਥੇ ਡਾਕਟਰਾਂ ਨੇ ਉਸ ਦੀ ਗੰਭੀਰ ਹਾਲਤ ਨੂੰ ਵੇਖਦਿਆਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ। ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਨੌਜਵਾਨ ਅਜੇ ਕੁਮਾਰ ਨੇ ਦਮ ਤੋੜ ਦਿੱਤਾ। ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਗਈ ਹੈ।

Posted By: Seema Anand