- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਵਾਹਨ ਦੀ ਟੱਕਰ ਨਾਲ ਮੋਟਰਸਾਇਕਲ ਸਵਾਰ ਨੌਜਵਾਨ ਦੀ ਮੌਤ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਮੰਗਲਵਾਰ ਦੇਰ ਸ਼ਾਮ ਸਮਾਣਾ-ਘੱਗਾ ਸੜਕ ਤੇ ਅਣਪਛਾਤੇ ਵਾਹਨ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਹਸਪਤਾਲ ਵਿਚ ਮ੍ਰਿਤਕ ਯਾਦਵਿੰਦਰ ਸ਼ਰਮਾ(22) ਦਾ ਪੋਸਟਮਾਰਟਮ ਕਰਵਾਉਣ ਆਏ ਮਾਮਲੇ ਦੇ ਜਾਂਚ ਅਧਿਕਾਰੀ ਘੱਗਾ ਥਾਣਾ ਦੇ ਏਐਸਆਈ ਸ਼ੇਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਸੁਰੇਸ਼ ਕੁਮਾਰ ਵਾਸੀ ਪਿੰਡ ਬ੍ਰਾਹਮਣ ਮਾਜਰਾ ਨੇ ਦੱਸਿਆ ਕਿ ਉਸ ਦਾ ਪੁੱਤਰ ਮੋਟਰਸਾਈਕਲ ’ਤੇ ਸਵਾਰ ਹੋ ਕੇ ਸਮਾਣਾ ਤੋਂ ਵਾਪਸ ਪਿੰਡ ਆ ਰਿਹਾ ਸੀ ਕਿ ਇਸ ਦੌਰਾਨ ਜਦੋਂ ਉਹ ਡੀ ਹਵੇਲੀ ਪਿੰਡ ਦੇਧਨਾ ਦੇ ਨਜ਼ਦੀਕ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਘਟਨਾ ਦੀ ਜਣਕਾਰੀ ਮਿਲਣ ਤੇ ਪਿੰਡ ਬ੍ਰਾਹਮਣ ਮਾਜਰਾ ਤੇ ਘੱਗਾ ਵਿਚ ਸੋਗ ਦੀ ਲਹਿਰ ਦੌੜ ਗਈ। ਪੁਲਿਸ ਨੇ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ ਤੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।