ਪੰਜਾਬੀ ਜਾਗਰਣ ਨਾਲ ਗੱਲ ਕਰਦਿਆਂ ਯਾਦਵਿੰਦਰ ਸੰਧੂ ਨੇ ਕਿਹਾ ਕਿ ਜੇਕਰ ਪੰਜਾਬ ਨੂੰ ਕਿਸਾਨ ਜਾਂ ਕਿਸਾਨ ਨੂੰ ਪੰਜਾਬ ਆਖੀਏ ਤਾਂ ਇੱਕੋ ਹੀ ਗੱਲ ਹੈ। ਕਿਸਾਨੀ, ਖੇਤੀ ਤੋਂ ਬਿਨਾਂ ਪੰਜਾਬ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨ ਕਿਸਾਨ ਅਤੇ ਕਿਸਾਨੀ ਨੂੰ ਖ਼ਤਮ ਕਰਨ ਵਾਲੇ ਹਨ।
'ਮੈਂ ਖ਼ੁਦ ਕਿਸਾਨੀ ਨਾਲ ਜੁੜਿਆ ਹੋਇਆ ਹਾਂ ਅਤੇ ਮੇਰੇ ਪਾਤਰ ਵੀ ਖੇਤੀ, ਕਿਸਾਨੀ ਦੀ ਨੁਮਾਇੰਦਗੀ ਕਰਦੇ ਹਨ। ਮੈਨੂੰ ਸਾਲ 2019 ਵਿਚ ਨਾਵਲ ‘ਵਕਤ ਬੀਤਿਆਂ ਨਹੀਂ’ ਉੱਤੇ ‘ਸਾਹਿਤ ਅਕਾਦਮੀ ਯੁਵਾ ਪੁਰਸਕਾਰ’ ਮਿਲਿਆ ਸੀ। ਮੈਂ ਕਿਸਾਨੀ ਸੰਘਰਸ਼ ਦੀ ਹਮਾਇਤ ਕਰਦਾ ਹਾਂ ਅਤੇ ਕੇਂਦਰ ਸਰਕਾਰ ਦੇ ਕਾਲੇ ਕਾਨੂੰਨਾਂ ਦੇ ਵਿਰੋਧ ਵਜੋਂ ਭਾਰਤੀ ਸਾਹਿਤ ਅਕਾਦਮੀ ਯੁਵਾ ਅਵਾਰਡ ਵਾਪਸ ਕਰਨ ਦਾ ਐਲਾਨ ਕਰਦਾ ਹਾਂ।'
Posted By: Seema Anand