90 ਪਾਬੰਦੀਸ਼ੁਦਾ ਗੋਲ਼ੀਆਂ ਸਣੇ ਨੌਜਵਾਨ ਕਾਬੂ
90 ਨਸ਼ੀਲੀਆਂ ਗੋਲੀਆਂ ਸਮੇਤ ਨੌਜਵਾਨ ਕਾਬੂ
Publish Date: Sat, 04 Apr 2026 03:32 PM (IST)
Updated Date: Sun, 05 Apr 2026 03:58 AM (IST)
ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਥਾਣਾ ਛਾਜਲੀ ਦੀ ਪੁਲਿਸ ਨੇ ਇਕ ਨੌਜਵਾਨ ਨੂੰ 90 ਪਾਬੰਦੀਸ਼ੁਦਾ ਗੋਲ਼ੀਆਂ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਥਾਣਾ ਛਾਜਲੀ ਤੋਂ ਮਿਲੀ ਜਾਣਕਾਰੀ ਅਨੁਸਾਰ ਹੌਲਦਾਰ ਲਵਪ੍ਰੀਤ ਸਿੰਘ ਸਮੇਤ ਪੁਲਿਸ ਪਾਰਟੀ ਦੇ ਗਸ਼ਤ ਅਤੇ ਚੈਕਿੰਗ ਸਬੰਧੀ ਲਿੰਕ ਸੜਕ ਪਿੰਡ ਖਡਿਆਲ ਤੋਂ ਸੁਨਾਮ ਵੱਲ ਬਾਹਦ ਚੌਂਕੀ ਮਹਿਲਾਂ ਨੂੰ ਜਾ ਰਹੇ ਸਨ। ਜਦੋਂ ਪੁਲਿਸ ਪਾਰਟੀ ਇੰਡੀਅਨ ਆਇਲ ਦੇ ਪੈਟਰੋਲ ਪੰਪ ਤੋਂ ਇੱਕ ਕਿਲੋਮੀਟਰ ਅੱਗੇ ਬਾਹੱਦ ਪਿੰਡ ਖੜਿਆਲ ਪੁੱਜੀ ਤਾਂ ਪੌਣੇ ਚਾਰ ਵਜੇ ਦੇ ਕਰੀਬ ਇਕ ਨੌਜਵਾਨ ਪੈਦਲ ਤੁਰਿਆ ਆ ਰਿਹਾ ਸੀ। ਜੋ ਪੁਲਿਸ ਪਾਰਟੀ ਨੂੰ ਦੇਖ ਕੇ ਘਬਰਾ ਗਿਆ ਅਤੇ ਉਸਨੇ ਆਪਣੇ ਪੈਂਟ ਦੀ ਜੇਬ ਵਿੱਚੋਂ ਇੱਕ ਲਿਫਾਫਾ ਪਲਾਸਟਿਕ ਕੱਢ ਕੇ ਆਪਣੇ ਸੱਜੇ ਹੱਥ ਵਾਲੇ ਪਾਸੇ ਸੁੱਟ ਦਿੱਤਾ। ਜਿਸ ਦੇ ਚਲਦਿਆਂ ਪੁਲਿਸ ਨੇ ਉਸ ਨੂੰ ਕਾਬੂ ਕਰਕੇ ਨਾਮ ਪਤਾ ਪੁੱਛਿਆ ਜਿਸਨੇ ਆਪਣਾ ਨਾਮ ਮਨਪ੍ਰੀਤ ਰਾਮ ਉਰਫ ਗੋਗੀ ਵਾਸੀ ਖਡਿਆਲ ਕੋਠੇ ਥਾਣਾ ਛਾਜਲੀ ਦੱਸਿਆ। ਜਦੋਂ ਉਸ ਵੱਲੋਂ ਸੁੱਟੀ ਲਿਫਾਫਾ ਪਲਾਸਟਿਕ ਨੂੰ ਚੈੱਕ ਕੀਤਾ ਤਾਂ ਉਸ ਵਿੱਚੋਂ 90 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ। ਦੋਸ਼ੀ ਉਪਰੋਕਤ ਨੂੰ ਮੌਕੇ ਉੱਤੇ ਗ੍ਰਿਫ਼ਤਾਰ ਕਰ ਕੇ ਥਾਣਾ ਛਾਜਲੀ ਵਿਖੇ ਪਰਚਾ ਦਰਜ ਕਰਦਿਆਂ ਅਗਲੀ ਕਾਰਵਾਈ ਅਮਲ ’ਚ ਲਿਆਂਦੀ ਜਾ ਰਹੀ ਹੈ।