ਹਾਦਸੇ ’ਚ ਨੌਜਵਾਨ ਦੀ ਮੌਤ
ਹਾਦਸੇ ’ਚ ਨੌਜਵਾਨ ਦੀ ਮੌਤ
Publish Date: Mon, 16 Feb 2026 06:09 PM (IST)
Updated Date: Tue, 17 Feb 2026 04:06 AM (IST)
ਸੱਤਪਾਲ ਸਿੰਘ ਕਾਲਾਬੂਲਾ, ਪੰਜਾਬੀ ਜਾਗਰਣ, ਸ਼ੇਰਪੁਰ : ਇੱਥੋਂ ਨੇੜਲੇ ਪਿੰਡ ਖੇੜੀ ਕਲਾਂ ਦੇ ਇਕ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਹੈ। ਜਾਣਕਾਰੀ ਅਨੁਸਾਰ ਹਿੰਮਤ ਸਿੰਘ (20) ਪੁੱਤਰ ਰਾਜਵਿੰਦਰ ਸਿੰਘ ਵਾਸੀ ਖੇੜੀ ਕਲਾਂ ਜੋ ਕਿ ਮਾਪਿਆਂ ਦਾ ਇੱਕਲੌਤਾ ਪੁੱਤਰ ਸੀ ਅਤੇ ਬਰਨਾਲਾ ਵਿਖੇ ਨਰਸਿੰਗ ਦਾ ਕੋਰਸ ਕਰ ਰਿਹਾ ਸੀ। ਹਿੰਮਤ ਸਿੰਘ ਸਵੇਰ ਸਮੇਂ ਰੋਜ਼ਾਨਾ ਦੀ ਤਰ੍ਹਾਂ ਖੇੜੀ ਕਲਾਂ ਤੋਂ ਬਰਨਾਲਾ ਨੂੰ ਆਪਣੇ ਮੋਟਰਸਾਈਕਲ ’ਤੇ ਪੜ੍ਹਨ ਲਈ ਜਾ ਰਿਹਾ ਸੀ ਤਾਂ ਅਚਾਨਕ ਖੇੜੀ ਕਲਾਂ ਬਰਨਾਲਾ ਰੋਡ ਉੱਪਰ ਇਕ ਬਲੈਰੋ ਗੱਡੀ ਤੇ ਮੋਟਰਸਾਈਕਲ ਦੇ ਟੱਕਰ ਹੋਣ ਕਾਰਨ ਉਹ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਜਿਸ ਨੂੰ ਗੰਭੀਰ ਹਾਲਤ ਵਿਚ ਪਹਿਲਾਂ ਸਰਕਾਰੀ ਹਸਪਤਾਲ ਸ਼ੇਰਪੁਰ ਵਿਖੇ ਲਿਆਂਦਾ ਗਿਆ, ਜਿੱਥੇ ਹਾਲਤ ਗੰਭੀਰ ਦੇਖਦਿਆਂ ਉਸ ਨੂੰ ਰੈਫਰ ਕਰ ਦਿੱਤਾ। ਜਦ ਕਿ ਬਰਨਾਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਖੇ ਨੌਜਵਾਨ ਹਿੰਮਤ ਸਿੰਘ ਦੀ ਮੌਤ ਹੋ ਗਈ।