- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਟਰੱਕ -ਮੋਟਰਸਾਇਕਲ ਦੀ ਟੱਕਰ ਵਿਚ ਨੌਜਵਾਨ ਦੀ ਮੌਤ, ਇਕ ਜਖਮੀ

ਭਾਰਤ ਭੂਸ਼ਣ ਗੋਇਲ, ਪੰਜਾਬੀ ਜਾਗਰਣ, ਸਮਾਣਾ : ਐਤਵਾਰ ਸਮਾਣਾ-ਚੀਕਾ ਸੜਕ ਤੇ ਸਥਿਤ ਪਿੰਡ ਬਦਨਪੁਰ ਨਜ਼ਦੀਕ ਟਰੱਕ ਤੇ ਮੋਟਰਸਾਈਕਲ ਦੀ ਟੱਕਰ ’ਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂ ਕਿ ਇਕ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ। ਸਿਵਲ ਹਸਪਤਾਲ ਸਮਾਣਾ ਵਿਖੇ ਪੋਸਟਮਾਰਟਮ ਕਰਵਾਉਣ ਆਏ ਮਾਮਲੇ ਦੇ ਜਾਂਚ ਅਧਿਕਾਰੀ ਸਦਰ ਥਾਣਾ ਦੇ ਏਐਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਸਤਨਾਮ ਸਿੰਘ ਵਾਸੀ ਪਿੰਡ ਧਰਮਹੇੜੀ ਵੱਲੋਂ ਦਰਜ ਕਰਵਾਏ ਬਿਆਨਾ ਅਨੁਸਾਰ ਮ੍ਰਿਤਕ ਨਿਸ਼ਾਨ ਸਿੰਘ (25) ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਜਲਾਲਪੁਰ ਪਲਾਟਾ ਆਪਣੇ ਇਕ ਹੋਰ ਸਾਥੀ ਅਰਸਦੀਪ ਸਿੰਘ ਵਾਸੀ ਪਿੰਡ ਛਬੀਲਪੁਰ ਨਾਲ ਮੋਟਰਸਾਈਕਲ ਤੇ ਸਵਾਰ ਹੋ ਕੇ ਸਮਾਣਾ ਜਾ ਰਹੇ ਸਨ ਪਰ ਜਦੋਂ ਉਹ ਪਿੰਡ ਬਦਨਪੁਰ ਦੇ ਨਜ਼ਦੀਕ ਪਹੁੰਚੇ ਤਾਂ ਇਕ ਟਰੱਕ ਬਿਨ੍ਹਾਂ ਰਿਫਲੈਟਰ ਵੈਗਰਾ ਦੇ ਸੜਕ ਤੇ ਖੜ੍ਹਾ ਸੀ ਜਿਸ ਕਾਰਨ ਮੋਟਰਸਾਈਕਲ ਦੀ ਟਰੱਕ ਨਾਲ ਟੱਕਰ ਹੋ ਗਈ। ਜਿਸ ਕਾਰਨ ਮੋਟਰਸਾਈਕਲ ਸਵਾਰ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ ਤੇ ਇਲਾਜ ਲਈ ਸਿਵਲ ਹਸਪਤਾਲ ਸਮਾਣਾ ਲਿਆਂਦਾ ਗਿਆ ਜਿੱਥੇ ਡਾਕਟਰਾਂ ਨੇ ਨਿਸ਼ਾਨ ਸਿੰਘ ਨੂੰ ਮ੍ਰਿਤਕ ਐਲਾਨ ਦਿੱਤਾ। ਸਦਰ ਥਾਣਾ ਦੇ ਏਐੱਸਆਈ ਸਰਬਜੀਤ ਸਿੰਘ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਟਰੱਕ ਚਾਲਕ ਵਾਹਨ ਛੱਡ ਕੇ ਫਰਾਰ ਹੋ ਗਿਆ। ਪੁਲਿਸ ਨੇ ਅਣਪਛਾਤੇ ਚਾਲਕ ਵਿਰੁੱਧ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਤੇ ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ।