ਨੌਜਵਾਨਾਂ ਦਾ ਪਾਰਟੀ ’ਚ ਸ਼ਾਮਲ ਹੋਣਾ ਭਰੋਸੇ ਦਾ ਪ੍ਰਤੀਕ: ਮੰਤਰੀ ਗੋਇਲ ਨੌਜਵਾਨਾਂ ਦਾ ਪਾਰਟੀ ’ਚ ਸ਼ਾਮਿਲ ਹੋਣਾ ਭਰੋਸੇ ਦਾ ਪ੍ਰਤੀਕ: ਮੰਤਰੀ ਗੋਇਲ
Publish Date: Sat, 18 Jul 2026 03:51 PM (IST)
Updated Date: Sun, 19 Jul 2026 04:01 AM (IST)
ਪਿੰਡ ਲਹਿਲ ਕਲਾਂ ਦੇ ਸੈਂਕੜੇ ਨੌਜਵਾਨ ਹੋਏ ਆਪ ’ਚ ਸ਼ਾਮਲ ਸ਼ੰਭੂ ਗੋਇਲ, ਪੰਜਾਬੀ ਜਾਗਰਣ, ਲਹਿਰਾਗਾਗਾ : ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ, ਜਦੋਂ ਹਲਕਾ ਵਿਧਾਇਕ ਕੈਬਨਿਟ ਮੰਤਰੀ ਐਡਵੋਕੇਟ ਬਰਿੰਦਰ ਗੋਇਲ ਵੱਲੋਂ ਹਲਕੇ ਅੰਦਰ ਕੀਤੇ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੁੰਦਿਆਂ ਨਾਲ ਹਲਕੇ ਦੇ ਵੱਡੇ ਪਿੰਡ ਲਹਿਲ ਕਲਾਂ ਦੇ ਸੈਂਕੜੇ ਨੌਜਵਾਨ ਆਪ ਪਾਰਟੀ ਵਿੱਚ ਸ਼ਾਮਲ ਹੋ ਗਏ। ਮੰਤਰੀ ਗੋਇਲ ਨੇ ਨਵੇਂ ਸ਼ਾਮਲ ਹੋਏ ਨੌਜਵਾਨਾਂ ਦਾ ਸਵਾਗਤ ਕਰਦਿਆਂ ਕਿਹਾ, ਕਿ ਉਨ੍ਹਾਂ ਦਾ ਪਾਰਟੀ ਵਿੱਚ ਆਉਣਾ ਲੋਕਾਂ ਦੇ ਵਧਦੇ ਭਰੋਸੇ ਦਾ ਪ੍ਰਤੀਕ ਹੈ। ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਦੇ ਵਿਕਾਸ, ਰੁਜ਼ਗਾਰ, ਸਿੱਖਿਆ, ਸਿਹਤ ਅਤੇ ਭ੍ਰਿਸ਼ਟਾਚਾਰ ਵਿਰੁੱਧ ਲੜਾਈ ਦੇ ਮੁੱਦਿਆਂ ਨੂੰ ਧਿਆਨ ਵਿੱਚ ਰੱਖਦਿਆਂ ਆਮ ਆਦਮੀ ਪਾਰਟੀ ਨਾਲ ਜੁੜੇ ਹਨ। ਮੰਤਰੀ ਗੋਇਲ ਵੱਲੋਂ ਲਹਿਰਾ ਹਲਕੇ ਅੰਦਰ ਜੋ ਵਿਕਾਸ ਕੰਮ ਕੀਤੇ ਗਏ ਹਨ ਉਹ ਪਿਛਲੀਆਂ ਸਰਕਾਰਾਂ 70 ਸਾਲਾਂ ਵਿੱਚ ਨਹੀਂ ਕਰ ਸਕੀਆਂ।ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਨੌਜਵਾਨਾਂ ਨੂੰ ਆਪਣਾ ਆਸ਼ੀਰਵਾਦ ਦਿੰਦਿਆਂ ਮੰਤਰੀ ਗੋਇਲ ਨੇ ਕਿਹਾ, ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ, ਆਪ ਨੂੰ ਨੌਜਵਾਨਾਂ ਦਾ ਮਿਲ ਰਿਹਾ ਸਮਰਥਨ ਦਰਸਾਉਂਦਾ ਹੈ, ਕਿ ਪੰਜਾਬ ਦੀ ਨੌਜਵਾਨ ਪੀੜ੍ਹੀ ਸੂਬੇ ਦੇ ਵਿਕਾਸ ਅਤੇ ਬਦਲਾਅ ਵਿੱਚ ਆਪਣਾ ਯੋਗਦਾਨ ਪਾਉਣਾ ਚਾਹੁੰਦੀ ਹੈ। ਉਨ੍ਹਾਂ ਕਿਹਾ, ਕਿ ਲੱਖਾਂ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 300 ਯੂਨਿਟ ਤੱਕ ਮੁਫ਼ਤ ਬਿਜਲੀ ਦੀ ਸਹੂਲਤ ਦਿੱਤੀ ਜਾ ਰਹੀ ਹੈ। ਆਮ ਆਦਮੀ ਕਲੀਨਿਕਾਂ ਦਾ ਵਿਸਥਾਰ ਕੀਤਾ ਗਿਆ ਅਤੇ ਕਈ ਸਿਹਤ ਸੇਵਾਵਾਂ ਮੁਫ਼ਤ ਉਪਲਬਧ ਕਰਵਾਈਆਂ ਗਈਆਂ। ਬੇਰੋਜ਼ਗਾਰ ਨੌਜਵਾਨਾਂ ਨੂੰ ਲਗਭਗ 65,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਅਤੇ ਰੁਜ਼ਗਾਰ ਦੇ ਹੋਰ ਵੀ ਵਧੇਰੇ ਮੌਕੇ ਪ੍ਰਦਾਨ ਕੀਤੇ ਗਏ। ਮੰਤਰੀ ਗੋਇਲ ਨੇ ਦਾਅਵਾ ਕੀਤਾ ਕਿ 2022 ਦੀ ਤਰਜ ਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਹਨੇਰੀ ਚੱਲੇਗੀ, ਜਿਸ ਵਿੱਚ ਵਿਰੋਧੀ ਪਾਰਟੀਆਂ ਦੇ ਸਿਆਸੀ ਤੰਬੂ ਉੱਖੜ ਜਾਣਗੇ। ਇਸ ਮੌਕੇ ਓਐੱਸਡੀ ਰਕੇਸ਼ ਕੁਮਾਰ ਗੁਪਤਾ, ਬਲਾਕ ਪ੍ਧਾਨ ਚਰਨਜੀਤ ਸ਼ਰਮਾਂ, ਅਜੇ ਕੁਮਾਰ ਠੋਲੀ, ਟ੍ਰੇਡ ਵਿੰਗ ਦੇ ਚੇਅਰਮੈਨ ਪ੍ਰਿੰਸ ਗਰਗ, ਸਰਪੰਚ ਜਸਪਾਲ ਸ਼ਰਮਾ, ਗੁਰਪ੍ਰੀਤ ਸਿੰਘ ਰੰਧਾਵਾ, ਮਾਸਟਰ ਹਰਪਾਲ ਸਿੰਘ ਹਾਜ਼ਰ ਸਨ।