- ਸ਼ਹਿਰ ਚੁਣੋ
- ਈ-ਪੇਪਰ
- ਵੈੱਬ ਸਟੋਰੀਜ਼
ਜ਼ੋਨਲ ਸ਼ਤਰੰਜ ਟੂਰਨਾਮੈਂਟ ਵਿੱਚ ਵਾਈ.ਪੀ.ਐੱਸ. ਅਤੇ ਬ੍ਰਿਟਿਸ਼ ਸਕੂਲ ਛਾਏ

ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦਾ ਅੰਡਰ-14/17 ਲੜਕਿਆਂ ਦਾ ਜ਼ੋਨਲ ਸ਼ਤਰੰਜ ਟੂਰਨਾਮੈਂਟ ਡਾ. ਰਜਨੀਸ਼ ਗੁਪਤਾ ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2, ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2, ਬਲਕਾਰ ਸਿੰਘ ਵਿੱਤ ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2, ਸੁਰਿੰਦਰਪਾਲ ਸਿੰਘ, ਸੂਨੈਨਾ, ਸੁਮਿਤ ਅਤੇ ਜਸਪ੍ਰੀਤ ਕੌਰ ਦੀ ਅਗਵਾਈ ਵਿੱਚ ਪਲੇ ਵੇਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਵਿਖੇ ਹੋਇਆ। ਟੂਰਨਾਮੈਂਟ ਦੀ ਸ਼ੁਰੂਆਤ ਅੰਡਰ-14 ਦੇ ਮੁਕਾਬਲਿਆਂ ਨਾਲ ਹੋਈ। ਅੰਡਰ-14 ਲੜਕਿਆਂ ਦੇ ਟੂਰਨਾਮੈਂਟ ’ਚ ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਦੂਜਾ ਅਤੇ ਭੁਪਿੰਦਰਾ ਇੰਟਰਨੈਸ਼ਨਲ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਲੜਕਿਆਂ ਦੇ ਟੂਰਨਾਮੈਂਟ ’ਚ ਯਾਦਵਿੰਦਰਾ ਪਬਲਿਕ ਸਕੂਲ ਨੇ ਪਹਿਲਾ, ਆਰਮੀ ਪਬਲਿਕ ਸਕੂਲ ਨੇ ਦੂਜਾ ਅਤੇ ਦਾ ਬ੍ਰਿਟਿਸ਼ ਕੋ ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਬਲਕਾਰ ਸਿੰਘ ਵਿੱਤ ਸਕੱਤਰ ਨੇ ਦੱਸਿਆ ਕਿ ਸ਼ਤਰੰਜ ਟੂਰਨਾਮੈਂਟ ਦਾ ਬਹੁਤ ਵਧੀਆ ਪ੍ਰਬੰਧ ਕੀਤਾ ਗਿਆ ਹੈ ਅਤੇ ਟੂਰਨਾਮੈਂਟ ’ਚ ਭਾਗ ਲੈਣ ਵਾਲੇ ਸਕੂਲ ਟੂਰਨਾਮੈਂਟ ਦੇ ਪ੍ਰਬੰਧਾਂ ਤੋਂ ਬਹੁਤ ਖੁਸ਼ ਹਨ। ਬਲਵਿੰਦਰ ਸਿੰਘ ਜੱਸਲ ਜ਼ੋਨਲ ਸਕੱਤਰ ਨੇ ਦੱਸਿਆ ਕਿ ਸ਼ਤਰੰਜ ਟੂਰਨਾਮੈਂਟ ’ਚ ਸਾਰੇ ਖਿਡਾਰੀਆਂ ਨੇ ਬਹੁਤ ਜੀ ਵਧੀਆ ਖੇਡ ਦਾ ਪ੍ਰਦਰਸ਼ਨ ਕੀਤਾ ਅਤੇ ਉਹਨਾਂ ਨੂੰ ਆਸ ਹੈ ਕਿ ਜ਼ੋਨ ਪਟਿਆਲਾ-2 ਦੀ ਟੀਮ ਜ਼ਿਲ੍ਹਾ ਪੱਧਰ ਤੇ ਵੀ ਚੰਗਾ ਪ੍ਰਦਰਸ਼ਨ ਕਰੇਗੀ। ਇਸ ਮੌਕੇ ਯਸ਼ਦੀਪ ਸਿੰਘ ਵਾਲੀਆ, ਜ਼ਾਹੀਦਾ ਕੁਰੈਸ਼ੀ, ਮਮਤਾ ਰਾਣੀ, ਜਸਦੇਵ ਸਿੰਘ, ਗੁਰਦੀਪ ਸਿੰਘ ਅਤੇ ਮਨਪ੍ਰੀਤ ਸਿੰਘ ਪ੍ਰੈਸ ਇੰਚਾਰਜ ਆਦਿ ਮੌਜੂਦ ਸਨ।