ਜੈਮਸ ਪਬਲਿਕ ਸਕੂਲ ਵਿਖੇ ਲਗਾਈ 'ਸਟੀਮ' ਪ੍ਰਦਰਸ਼ਨੀ
ਜੈਮਸ ਪਬਲਿਕ ਸਕੂਲ ਵਿਖੇ ਲਗਾਈ 'ਸਟੀਮ' ਪ੍ਰਦਰਸ਼ਨੀ
Publish Date: Mon, 09 Feb 2026 05:20 PM (IST)
Updated Date: Mon, 09 Feb 2026 05:23 PM (IST)
ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਜੈਮਸ ਪਬਲਿਕ ਸਕੂਲ ਵਿਖੇ ਕਿੰਡਰਗਾਰਟਨ ਦੇ ਵਿਦਿਆਰਥੀਆਂ ਵੱਲੋਂ ਸਟੀਮ ਪ੍ਰਦਰਸ਼ਨੀ ਬੜੇ ਉਤਸ਼ਾਹ ਤੇ ਜੋਸ਼ ਨਾਲ ਕੀਤੀ ਗਈ। ਇਸ ਮੌਕੇ ਬੱਚਿਆਂ ਵਿਚ ਜਗਿਆਸਾ, ਰਚਨਾਤਮਕ ਸੋਚ ਅਤੇ ਸਮੱਸਿਆਵਾਂ ਨੂੰ ਹੱਲ ਕਰਨ ਦੀ ਸਮਰੱਥਾ ਸਪੱਸ਼ਟ ਤੌਰ ’ਤੇ ਦੇਖਣ ਨੂੰ ਮਿਲੀ। ਸਮਾਗਮ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੇ ਪ੍ਰਿੰਸੀਪਲ ਡਾ. ਮੰਜਰੀ ਤੇਜਪਾਲ ਨੇ ਦੱਸਿਆ ਕਿ ਇਹ ਪ੍ਰਦਰਸ਼ਨੀ ਵਿਦਿਆਰਥੀਆਂ ਲਈ ਗਿਆਨ-ਵਰਧਕ ਅਤੇ ਪ੍ਰੇਰਣਾਦਾਇਕ ਸਾਬਤ ਹੋਈ ਹੈ। ਡਾ.ਮੰਜਰੀ ਤੇਜਪਾਲ ਨੇ ਬੱਚਿਆਂ ਦੇ ਆਤਮ-ਵਿਸ਼ਵਾਸ ਅਤੇ ਨਵੀਂ ਸੋਚ ਦੀ ਭਰਪੂਰ ਸ਼ਲਾਘਾ ਕੀਤੀ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।