ਜ਼ੋਨ ਪਟਿਆਲਾ-2 ਦੀਆਂ ਜ਼ੋਨਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ ਜ਼ੋਨ ਪਟਿਆਲਾ-2 ਦੀਆਂ ਜ਼ੋਨਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸੰਪੰਨ
Publish Date: Sat, 22 Aug 2026 04:49 PM (IST)
Updated Date: Sat, 22 Aug 2026 04:51 PM (IST)
ਫੋਟੋ 21ਪੀਟੀਐਲ: 10: ਪੱਤਰ ਪ੍ਰੇਰਕ, ਪੰਜਾਬੀ ਜਾਗਰਣ, ਪਟਿਆਲਾ : ਪੰਜਾਬ ਸਕੂਲ ਖੇਡਾਂ 2026-27 ਤਹਿਤ ਜ਼ੋਨ ਪਟਿਆਲਾ-2 ਦੇ ਵੱਖ-ਵੱਖ ਖੇਡ ਮੁਕਾਬਲੇ ਉਤਸ਼ਾਹ ਤੇ ਖੇਡ ਭਾਵਨਾ ਨਾਲ ਸੰਪੰਨ ਹੋ ਗਏ। ਟੂਰਨਾਮੈਂਟ ਡਾ. ਰਜਨੀਸ਼ ਗੁਪਤਾ, ਪ੍ਰਧਾਨ ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2, ਜ਼ੋਨਲ ਸਕੱਤਰ ਬਲਵਿੰਦਰ ਸਿੰਘ ਜੱਸਲ ਤੇ ਵਿੱਤ ਸਕੱਤਰ ਬਲਕਾਰ ਸਿੰਘ ਦੀ ਅਗਵਾਈ ਹੇਠ ਕਰਵਾਇਆ ਗਿਆ। ਹੈਂਡਬਾਲ ਅੰਡਰ-14 ਲੜਕਿਆਂ ਵਿਚ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਨੇ ਪਹਿਲਾ, ਐੱਸਡੀਐੱਸਈ ਸਕੂਲ ਨੇ ਦੂਜਾ ਅਤੇ ਦਿ ਬ੍ਰਿਟਿਸ਼ ਕੋ-ਐਡ ਸਕੂਲ ਨੇ ਤੀਜਾ ਸਥਾਨ ਹਾਸਲ ਕੀਤਾ। ਅੰਡਰ-17 ਵਿਚ ਸਰਕਾਰੀ ਹਾਈ ਸਕੂਲ ਗਾਂਧੀ ਨਗਰ ਪਹਿਲੇ, ਸਕੂਲ ਆਫ਼ ਐਮੀਨੈਂਸ ਫੀਲਖਾਨਾ ਦੂਜੇ ਅਤੇ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਤੀਜੇ ਸਥਾਨ ’ਤੇ ਰਿਹਾ। ਅੰਡਰ-19 ਵਿਚ ਸਕੂਲ ਆਫ਼ ਐਮੀਨੈਂਸ ਫੀਲਖਾਨਾ ਨੇ ਪਹਿਲਾ ਸਥਾਨ ਹਾਸਲ ਕੀਤਾ। ਲਾਅਨ ਟੈਨਿਸ ਅੰਡਰ-14 ਵਿੱਚ ਯਾਦਵਿੰਦਰਾ ਪਬਲਿਕ ਸਕੂਲ, ਅੰਡਰ-17 ਵਿਚ ਗੁਰੂ ਨਾਨਕ ਫ਼ਾਊਂਡੇਸ਼ਨ ਪਬਲਿਕ ਸਕੂਲ ਅਤੇ ਅੰਡਰ-19 ਵਿਚ ਦਿ ਬ੍ਰਿਟਿਸ਼ ਕੋ-ਐਡ ਸਕੂਲ ਜੇਤੂ ਰਹੇ। ਬਾਸਕਟਬਾਲ ਅੰਡਰ-14 ਵਿੱਚ ਭੁਪਿੰਦਰਾ ਇੰਟਰਨੈਸ਼ਨਲ ਪਬਲਿਕ ਸਕੂਲ ਨੇ ਪਹਿਲਾ ਸਥਾਨ ਹਾਸਲ ਕੀਤਾ। ਸਮਾਪਤੀ ਮੌਕੇ ਡਾ. ਰਜਨੀਸ਼ ਗੁਪਤਾ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਖਿਡਾਰੀਆਂ ਨੇ ਭਾਗ ਲੈ ਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਬਲਵਿੰਦਰ ਸਿੰਘ ਜੱਸਲ ਨੇ ਦੱਸਿਆ ਕਿ ਮੁਕਾਬਲੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਸਨ। ਇਸ ਮੌਕੇ ਅਧਿਆਪਕਾਂ ਅਤੇ ਖੇਡ ਪ੍ਰਬੰਧਕਾਂ ਸਮੇਤ ਹੋਰ ਪਤਵੰਤੇ ਹਾਜ਼ਰ ਸਨ।